20.1C Vancouver
ADS

Sep 12, 2024 5:19 PM - Connect Newsroom

‘ਆਪ’ ਸਰਕਾਰ ਨੇ ਢਾਈ ਸਾਲਾਂ ’ਚ ਹੀ ਪੰਜਾਬ ਨੂੰ ਭਾਰੀ ਕਰਜ਼ਾਈ ਕੀਤਾ: ਪ੍ਰਤਾਪ ਸਿੰਘ ਬਾਜਵਾ

Share On
aap-government-incurred-huge-debt-to-punjab-in-two-and-a-half-years-pratap-singh-bajwa
He said that the Bhagwant Mann government is not leaving any institution to take loans. According to Bajwa, the state government is now taking loans for the repair of rural roads through the Mandi Board.(Photo: Facebook/Partap Singh Bajwa)

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸ਼ਾਸਨਕਾਲ ਦੇ ਸਿਰਫ ਢਾਈ ਸਾਲਾਂ ਵਿਚ ਹੀ ਪੰਜਾਬ ਨੂੰ ਭਾਰੀ ਕਰਜ਼ਾਈ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਰਜ਼ ਲੈਣ ਲਈ ਕੋਈ ਸੰਸਥਾਨ ਨਹੀਂ ਛੱਡ ਰਹੀ। ਬਾਜਵਾ ਮੁਤਾਬਕ, ਸੂਬਾ ਸਰਕਾਰ ਹੁਣ ਮੰਡੀ ਬੋਰਡ ਜ਼ਰੀਏ ਪੇਂਡੂ ਸੜਕਾਂ ਦੀ ਮੁਰੰਮਤ ਲਈ ਕਰਜ਼ਾ ਲੈ ਰਹੀ ਹੈ। ਇਹ ਕਰਜ਼ 8.3 ਫੀਸਦੀ ਵਿਆਜ ’ਤੇ ਲਿਆ ਜਾ ਰਿਹਾ ਹੈ।

ਕਾਂਗਰਸ ਦੇ ਸੀਨੀਅਰ ਲੀਡਰ ਨੇ ਕਿਹਾ ਕਿ ਇਹ ਭਾਰੀ ਕਰਜ਼ ਅਖੀਰ ਪੰਜਾਬ ਦੇ ਲੋਕਾਂ ਕੋਲੋਂ ਹੀ ਟੈਕਸ ਜ਼ਰੀਏ ਵਸੂਲਿਆ ਜਾਵੇਗਾ ਅਤੇ ਆਮ ਆਦਮੀ ਪਾਰਟੀ ਪਹਿਲਾਂ ਹੀ ਮੋਟਰ ਵਹੀਕਲ ਟੈਕਸ, ਪੈਟਰੋਲ-ਡੀਜ਼ਲ ’ਤੇ ਵੈਟ ਅਤੇ ਕੁਲੈਕਟਰ ਦਰਾਂ ਵਧਾ ਚੁੱਕੀ ਹੈ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link