Oct 28, 2025 1:42 PM - Connect Newsroom

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਲੜਕੀ ਨਾਲ ਛੇੜਛਾੜ ਦੇ ਮਾਮਲੇ ਵਿੱਚ ਮਿਲੀ ਸਜ਼ਾ 'ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਕੇਸ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ, ਜਿਸ ਮੌਕੇ ਅਦਾਲਤ ਨੇ ਕੇਸ ਨਾਲ ਸੰਬੰਧਿਤ ਸਾਰਾ ਰਿਕਾਰਡ ਪੇਸ਼ ਕਰਨ ਦਾ ਹੁਕਮ ਵੀ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੀੜਤ ਮਹਿਲਾ ਵਲੋਂ ਦਾਇਰ ਕੇਸ ਦੀ ਸੁਣਵਾਈ ਉਪਰੰਤ ਤਰਨਤਾਰਨ ਦੀ ਅਦਾਲਤ ਨੇ ਵਿਧਾਇਕ ਲਾਲਪੁਰਾ ਨੂੰ 4 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਵਿਧਾਇਕ ਨੇ ਇਸ ਸਜ਼ਾ 'ਤੇ ਰੋਕ ਲਾਉਣ ਲਈ ਹਾਈਕੋਰਟ ਵਿੱਚ ਅਪੀਲ ਕੀਤੀ ਸੀ।




