13.21C Vancouver
ADS

Aug 5, 2022 3:48 PM - ANI

ਜੀ. ਐੱਸ. ਟੀ. ਬਾਰੇ ਸਪੱਸ਼ਟੀਕਰਨ ਲਈ 'ਆਪ' ਸਾਂਸਦ ਨੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ

Share On
aap-mp-thanks-sitharaman-for-clearing-air-on-gst
Aam Aadmi Party (AAP) Rajya Sabha MP Vikramjit Singh Sahney. (Photo: Vikramjit Singh Sahney Twitter)

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਪੱਸ਼ਟ ਕੀਤਾ ਹੈ ਕਿ ਧਾਰਮਿਕ ਸਥਾਨਾਂ 'ਤੇ ਜੀ. ਐੱਸ. ਟੀ. ਨਹੀਂ ਲਗਾਇਆ ਜਾਵੇਗਾ ਅਤੇ ਸਰਾਵਾਂ ਨੂੰ ਟੈਕਸ ਅਦਾ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ਇਸ 'ਤੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸ਼ੁੱਕਰਵਾਰ ਨੂੰ ਵਿੱਤ ਮੰਤਰੀ ਦਾ ਧੰਨਵਾਦ ਕੀਤਾ।

ਉਨ੍ਹਾਂ ਬਿਆਨ ਵਿਚ ਕਿਹਾ, "ਧਾਰਮਿਕ ਸਥਾਨਾਂ 'ਤੇ ਕੋਈ ਜੀ. ਐੱਸ. ਟੀ. ਨਹੀਂ ਲਗਾਇਆ ਜਾਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸਵੇਰੇ ਇਹ ਫ਼ੈਸਲਾ ਸੁਣਾਇਆ। ਸਾਡੀਆਂ ਮੰਗਾਂ ਮੰਨਣ ਅਤੇ ਸਰਾਵਾਂ 'ਤੇ ਜੀ. ਐੱਸ. ਟੀ. ਛੋਟ ਲਈ ਮੈਂ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਦਾ ਧੰਨਵਾਦ ਕਰਦਾ ਹਾਂ।"

ਸਾਹਨੀ ਨੇ ਕਿਹਾ, "ਜੇਕਰ ਐੱਸ. ਜੀ. ਪੀ. ਸੀ. ਨੇ 17 ਜੁਲਾਈ ਤੋਂ 5 ਅਗਸਤ ਤੱਕ ਦੇ ਸਰਕੂਲਰ ਤੋਂ ਬਾਅਦ ਜੀ. ਐੱਸ. ਟੀ. ਚਾਰਜਿਜ਼ ਦਾ ਭੁਗਤਾਨ ਕੀਤਾ ਹੈ, ਤਾਂ ਜੀ. ਐੱਸ. ਟੀ. ਰਿਟਰਨ ਲਈ ਕਲੇਮ ਕੀਤਾ ਜਾ ਸਕਦਾ ਹੈ ਅਤੇ ਭੁਗਤਾਨ ਕੀਤੀ ਰਕਮ ਵਾਪਸ ਮਿਲ ਸਕਦੀ ਹੈ।"

ਸੈਂਟਰਲ ਬੋਰਡ ਆਫ ਇਨਡਾਇਰੈਕਟ ਟੈਕਸ ਅਤੇ ਕਸਟਮ ਬੋਰਡ (ਸੀ. ਬੀ. ਆਈ. ਸੀ.) ਨੇ ਸਪੱਸ਼ਟ ਕੀਤਾ ਹੈ ਕਿ ਧਾਰਮਿਕ ਜਾਂ ਚੈਰੀਟੇਬਲ ਟਰੱਸਟਾਂ ਵੱਲੋਂ ਚਲਾਏ ਜਾਣ ਵਾਲੀਆਂ ਸਰਾਵਾਂ 'ਤੇ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਜੀ. ਐੱਸ. ਟੀ.) ਨਹੀਂ ਲਗਾਇਆ ਜਾਂਦਾ ਹੈ।

Latest news

fort-st-john-rcmp-investigate-second-targeted-drive-by-shooting-in-recent-weeks
Punjabi

ਫੋਰਟ ਸੇਂਟ ਜੌਨ ਵਿੱਚ ਦੂਜੀ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ, ਕਿਸੇ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਨਹੀਂ

ਬੀ.ਸੀ. ਦੇ ਫੋਰਟ ਸੇਂਟ ਜੌਨ ਵਿਚ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ ਯਾਨੀ ਚੱਲਦੀ ਗੱਡੀ ਵਿਚੋਂ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਸ਼ਹਿਰ ਵਿਚ ਪਿਛਲੇ ਕੁਝ ਹਫ਼ਤਿਆਂ ਵਿਚ ਅਜਿਹੀ ਦੂਜੀ ਘਟਨਾ ਹੈ। ਪੁਲਿਸ ਅਨੁਸਾਰ, ਅੱਜ ਵੱਡੇ ਤੜਕੇ ਲਗਭਗ 1:37 ਵਜੇ ਸ਼ਹਿਰ ਦੇ ਡਾਊਨਟਾਊਨ ਨੇੜੇ 108 ਐਵੇਨਿਊ ਦੇ 9800 ਬਲਾਕ ਵਿਚ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਸੀ।
federal-government-restores-full-health-coverage-for-refugees-and-asylum-claimants
Punjabi

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਫੈਡਰਲ ਹੈਲਥ ਕਵਰੇਜ ਮੁੜ ਕੀਤੀ ਬਹਾਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਨੇ ਸ਼ਰਨਾਰਥੀ ਅਤੇ ਸ਼ਰਣ ਮੰਗਣ ਵਾਲਿਆਂ ਲਈ ਹੈਲਥ ਕੇਅਰ ਸਰਵਿਸਿਜ਼ ਵਿਚ ਕੀਤੀਆਂ ਗਈਆਂ ਕਟੌਤੀਆਂ ਨੂੰ ਵਾਪਸ ਲੈਂਦੇ ਹੋਏ ਪੂਰੀ ਕਵਰੇਜ ਨੂੰ ਮੁੜ ਬਹਾਲ ਕਰ ਦਿੱਤਾ ਹੈ। ⁠ਸਰਕਾਰ ਨੇ ਇਸੇ ਸਾਲ 1 ਮਈ ਨੂੰ ਅੰਤਰਿਮ ਫੈਡਰਲ ਹੈਲਥ ਪ੍ਰੋਗਰਾਮ ਅਧੀਨ ਨਵੇਂ ਨਿਯਮ ਲਾਗੂ ਕੀਤੇ ਸਨ।
rcmp-warn-western-canada-trucking-businesses-about-credit-card-fraud-scheme
Punjabi

ਆਰਸੀਐਮਪੀ ਨੇ ਪੱਛਮੀ ਕੈਨੇਡਾ ਦੇ ਟਰੱਕਿੰਗ ਕਾਰੋਬਾਰਾਂ ਨੂੰ ਕ੍ਰੈਡਿਟ ਕਾਰਡ ਧੋਖਾਧੜੀ ਤੋਂ ਸਾਵਧਾਨ ਰਹਿਣ ਦੀ ਦਿੱਤੀ ਚੇਤਾਵਨੀ

ਕੈਨੇਡਾ ਵਿਚ ਟਰੱਕਿੰਗ ਅਤੇ ਆਵਾਜਾਈ ਕਾਰੋਬਾਰ ਨੂੰ ਕ੍ਰੈਡਿਟ ਕਾਰਡ ਰਾਹੀਂ ਇੱਕ ਵੱਡੇ ਫਰਾਡ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਖਾਸ ਕਰ ਇਹ ਚਿਤਾਵਨੀ ਪੱਛਮੀ ਕੈਨੇਡਾ ਲਈ ਦਿੱਤੀ ਗਈ ਹੈ, ਇਸ ਨੈੱਟਵਰਕ ਦਾ ਖੁਲਾਸਾ ਸਸਕੈਚਵਨ ਆਰਸੀਐਮਪੀ ਨੇ ਕੀਤਾ ਹੈ, ਜਿਸ ਮੁਤਾਬਕ, ਧੋਖੇਬਾਜ਼ ਫੋਨ 'ਤੇ ਸੰਪਰਕ ਕਰਕੇ ਟਰੱਕ ਦੇ ਟਾਇਰ, ਇੰਜਣ ਤੇਲ ਅਤੇ ਟ੍ਰੇਲਰ ਦੇ ਪੁਰਜ਼ੇ ਵਰਗੀਆਂ ਚੀਜ਼ਾਂ ਖਰੀਦਣ ਲਈ ਫਰਜ਼ੀ ਕ੍ਰੈਡਿਟ ਕਾਰਡ ਦੀ ਵਰਤੋਂ ਕਰ ਰਹੇ ਹਨ।
rustad-criticizes-b-c-premiers-public-response-as-wildfire-evacuations-continue
Punjabi

ਜੰਗਲੀ ਅੱਗ ਦੇ ਸੰਕਟ ਦੌਰਾਨ ਰਸਟੈਡ ਨੇ ਪ੍ਰੀਮੀਅਰ ਈਬੀ ਦੀ ਜਨਤਕ ਮੌਜੂਦਗੀ 'ਤੇ ਚੁੱਕੇ ਸਵਾਲ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਸੂਬੇ ਵਿਚ ਜੰਗਲੀ ਅੱਗ ਦੇ ਚੱਲਦਿਆਂ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਜਾਣ ਦੇ ਦਿੱਤੇ ਗਏ ਹੁਕਮਾਂ ਵਿਚਕਾਰ ਪ੍ਰੀਮੀਅਰ ਡੇਵਿਡ ਈਬੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਰਸਟੈਡ ਨੇ ਕਿਹਾ ਕਿ ਜਦੋਂ ਸੂਬੇ ਦੇ ਹਜ਼ਾਰਾਂ ਨਾਗਰਿਕ ਮੁਸ਼ਕਲ ਸਥਿਤੀ ਵਿਚ ਹਨ ਅਤੇ ਪਰਿਵਾਰਾਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਦੇ ਘਰ ਸੁਰੱਖਿਅਤ ਬਚੇ ਹਨ ਜਾਂ ਨਹੀਂ, ਅਜਿਹੇ ਸਮੇਂ ਵਿਚ ਪ੍ਰੀਮੀਅਰ ਦਾ ਜਨਤਕ ਤੌਰ 'ਤੇ ਸਾਹਮਣੇ ਨਾ ਆਉਣਾ ਬਿਲਕੁਲ ਗਲਤ ਹੈ।
modi-netanyahu-discuss-west-asia-developments-in-phone-call
Punjabi

ਪ੍ਰਧਾਨ ਮੰਤਰੀ ਮੋਦੀ ਅਤੇ ਨੇਤਨਯਾਹੂ ਨੇ ਫੋਨ 'ਤੇ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਚਰਚਾ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਫੋਨ ’ਤੇ ਗੱਲਬਾਤ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਪੱਛਮੀ ਏਸ਼ੀਆ ਵਿੱਚ ਵਾਪਰ ਰਹੀਆਂ ਤਾਜ਼ਾ ਘਟਨਾਵਾਂ ਅਤੇ ਹਾਲੀਆ ਹਾਲਾਤ ਉੱਤੇ ਵੀ ਚਰਚਾ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਇਜ਼ਰਾਇਲੀ ਸਪੈਸ਼ਲ ਸਟ੍ਰੈਟਜਿਕ ਪਾਰਟਨਰਸ਼ਿਪ ਵਿੱਚ ਹੋ ਰਹੀ ਗੱਲਬਾਤ ਦੀ ਸਮੀਖਿਆ ਵੀ ਕੀਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link