16.12C Vancouver
ADS

Aug 31, 2026 1:34 PM - Connect Newsroom - Ramandeep Kaur with files from The Canadian Press

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ 26 ਸਤੰਬਰ ਨੂੰ, ਪਾਰਟੀਆਂ ਨੇ ਉਤਾਰੇ ਉਮੀਦਵਾਰ

Share On
abbotsford-mission-byelection-set-for-sept-26-as-parties-name-candidates
The byelection will determine who represents Abbotsford-Mission in the B.C. legislature following Gasper's resignation. (Photo: The Canadian Press)

ਪ੍ਰੀਮੀਅਰ ਡੇਵਿਡ ਈਬੀ ਨੇ ਐਬਟਸਫੋਰਡ-ਮਿਸ਼ਨ ਰਾਈਡਿੰਗ ਲਈ ਜ਼ਿਮਨੀ ਚੋਣ ਕਰਵਾਉਣ ਦੀ ਹਰੀ ਝੰਡੀ ਦੇ ਦਿੱਤੀ ਹੈ। ਇਹ ਸੀਟ ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ ਰੀਨ ਗੈਸਪਰ ਵਲੋਂ ਹਾਲ ਹੀ ਵਿਚ ਆਪਣੀ ਪਾਰਟੀ ਲੀਡਰ Kerry-Lynne Findlay ਲਈ ਚੋਣ ਲੜਨ ਵਾਸਤੇ ਖਾਲੀ ਕੀਤੀ ਗਈ ਸੀ, ਜਿਨ੍ਹਾਂ ਕੋਲ ਵਿਧਾਨ ਸਭਾ ਵਿਚ ਸੀਟ ਨਹੀਂ ਹੈ।

ਇਹ ਉਪ-ਚੋਣ 26 ਸਤੰਬਰ ਨੂੰ ਹੋਵੇਗੀ ਅਤੇ ਇਸ ਵੱਕਾਰੀ ਮੁਕਾਬਲੇ ਵਿਚ ਸੱਤਾਧਾਰੀ ਬੀ.ਸੀ. ਐਨ.ਡੀ.ਪੀ. ਨੇ ਆਪਣੀ ਸਾਬਕਾ ਸਾਬਕਾ ਖੇਤੀਬਾੜੀ ਮੰਤਰੀ ਪਾਮ ਅਲੈਕਸਿਸ ਨੂੰ ਮੈਦਾਨ ਵਿਚ ਉਤਾਰਿਆ ਹੈ, ਜਿਨ੍ਹਾਂ ਨੂੰ ਪਿਛਲੀ ਚੋਣ ਵਿਚ ਗੈਸਪਰ ਤੋਂ 3 ਹਜ਼ਾਰ ਦੇ ਕਰੀਬ ਵੋਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਥੇ ਹੀ, ਸੈਂਟਰ ਬੀਸੀ ਪਾਰਟੀ ਨੇ ਵੀ ਇਸ ਚੋਣ ਦੰਗਲ ਵਿਚ ਉਤਰਨ ਦਾ ਐਲਾਨ ਕੀਤਾ ਹੈ ਅਤੇ ਲਖਵਿੰਦਰ ਝੱਜ ਨੂੰ ਆਪਣੀ ਉਮੀਦਵਾਰ ਬਣਾਇਆ ਹੈ।

ਝੱਜ ਨੇ ਕਿਹਾ ਕਿ ਉਹ ਪਾਰਟੀਬਾਜ਼ੀ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਸਥਾਨਕ ਭਾਈਚਾਰੇ ਅਤੇ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇਣ ਲਈ ਚੋਣ ਮੈਦਾਨ ਵਿਚ ਉਤਰੇ ਹਨ। ਇਸ ਹਲਕੇ ਲਈ ਐਡਵਾਂਸ ਵੋਟਿੰਗ18 ਤੋਂ 23 ਸਤੰਬਰ ਤੱਕ ਹੋਵੇਗੀ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਤਾਰੀਖ਼ 5 ਸਤੰਬਰ ਤੈਅ ਕੀਤੀ ਗਈ ਹੈ। ਈਬੀ ਨੇ ਇਹ ਚੋਣ ਅਜਿਹੇ ਸਮੇਂ ਐਲਾਨੀ ਹੈ, ਜਦੋਂ Findlay ਆਪਣੀ ਹੀ ਪਾਰਟੀ ਵਿਚ ਬਗਾਵਤ ਦਾ ਸਾਹਮਣਾ ਕਰ ਰਹੇ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link