17.41C Vancouver
ADS

May 19, 2026 4:47 PM - Connect Newsroom - Ramandeep Kaur

ਐਬਟਸਫੋਰਡ ਵਿੱਚ ਦੋ ਹਥਿਆਰਬੰਦ ਸਟ੍ਰੀਟ ਲੁੱਟਾਂ ਦੇ ਮਾਮਲੇ ਵਿੱਚ ਨੌਜਵਾਨ ਗ੍ਰਿਫਤਾਰ

Share On
abbotsford-police-arrest-suspect-in-two-armed-street-robberies
: A suspected Toyota Camry linked to two armed robbery investigations in Abbotsford is shown in a photo released by Abbotsford Police.(Photo: X Abbotsford Police Department)

ਐਬਟਸਫੋਰਡ ਪੁਲਿਸ ਨੇ ਪਿਛਲੇ ਦਿਨੀਂ ਸ਼ਹਿਰ ਵਿਚ ਹਥਿਆਰ ਦੀ ਨੋਕ 'ਤੇ ਹੋਈਆਂ ਦੋ ਵੱਖ-ਵੱਖ ਸਟ੍ਰੀਟ robberies ਦੀਆਂ ਵਾਰਦਾਤਾਂ ਦੇ ਮਾਮਲੇ ਵਿਚ ਇੱਕ ਦੱਖਣੀ ਏਸ਼ੀਆਈ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ।

ਹਾਲਾਂਕਿ, ਉਸ ਦੀ ਪਛਾਣ ਜਨਤਕ ਨਹੀਂ ਕੀਤੀ ਗਈ। ਪੁਲਿਸ ਮੁਤਾਬਕ, ਪਹਿਲੀ ਵਾਰਦਾਤ 14 ਅਪ੍ਰੈਲ ਨੂੰ ਦੁਪਹਿਰ ਵੇਲੇ ਮੈਕਲੂਰ ਰੋਡ ਅਤੇ ਟ੍ਰੇਥਵੇ ਸਟ੍ਰੀਟ ਦੇ ਇੰਟਰਸੈਕਸ਼ਨ ਨੇੜੇ ਵਾਪਰੀ ਸੀ, ਜਦੋਂ ਕਿ ਦੂਜੀ ਵਾਰਦਾਤ 30 ਅਪ੍ਰੈਲ ਨੂੰ ਰਾਤ ਵੇਲੇ ਐਬਟਸਫੋਰਡ Exhibition ਪਾਰਕ ਦੇ ਨੇੜੇ ਡਿਸਕਵਰੀ ਟ੍ਰੇਲ 'ਤੇ ਅੰਜਾਮ ਦਿੱਤੀ ਗਈ ਸੀ। ਦੋਵਾਂ ਮਾਮਲਿਆਂ ਵਿਚ ਇੱਕੋ ਹੀ ਸ਼ੱਕੀ ਸ਼ਾਮਲ ਸੀ, ਜਿਸ ਨੇ ਪੀੜਤਾਂ 'ਤੇ ਗੰਨ ਤਾਣ ਕੇ ਉਨ੍ਹਾਂ ਦੇ ਗਹਿਣੇ ਲੁੱਟ ਲਏ ਸਨ।

ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ 14 ਮਈ ਨੂੰ ਨੌਜਵਾਨ ਨਾਲ ਸਬੰਧਤ ਇੱਕ ਰਿਹਾਇਸ਼ੀ ਦੀ ਤਲਾਸ਼ੀ ਲਈ, ਜਿੱਥੋਂ ਵਾਰਦਾਤ ਵਿਚ ਵਰਤੀ ਗਈ ਸ਼ੱਕੀ ਗੱਡੀ ਬਰਾਮਦ ਹੋਈ। ਪੁਲਿਸ ਨੇ ਇਸ ਟੋਇਟਾ ਕੈਮਰੀ ਦੀ ਤਸਵੀਰ ਜਾਰੀ ਕਰਦੇ ਹੋਏ ਲੋਕਾਂ ਤੋਂ ਸ਼ੱਕੀ ਜਾਂ ਇਸ ਗੱਡੀ ਬਾਰੇ ਕੋਈ ਵੀ ਜਾਣਕਾਰੀ ਹੋਣ ਦੀ ਸੂਰਤ ਵਿਚ ਐਬਟਸਫੋਰਡ ਪੁਲਿਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ।

Latest news

langley-school-district-bans-e-scooters-and-e-bikes-on-school-grounds
Punjabi

ਲੈਂਗਲੀ ਸਕੂਲ ਡਿਸਟ੍ਰਿਕਟ ਨੇ ਈ-ਸਕੂਟਰ ਤੇ ਈ-ਬਾਈਕਸ ’ਤੇ ਲਗਾਈ ਪਾਬੰਦੀ

ਬੀ.ਸੀ. ਦੀ ਲੈਂਗਲੀ ਸਕੂਲ ਡਿਸਟ੍ਰਿਕਟ ਨੇ ਨਵੇਂ ਅਕੈਡਮਿਕ ਸਾਲ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਈ-ਸਕੂਟਰ ਅਤੇ ਈ-ਬਾਈਕ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਨਵੇਂ ਨਿਯਮ ਡਿਸਟ੍ਰਿਕਟ ਦੇ ਸਾਰੇ elementary, ਮਿਡਲ ਅਤੇ ਸੈਕੰਡਰੀ ਸਕੂਲਾਂ 'ਤੇ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
behbal-kalan-firing-case-sukhbir-badal-summoned-again-by-sit-questioning-set-for-september-11
Punjabi

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ SIT ਦਾ ਮੁੜ ਸੰਮਨ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਪੰਜਾਬ ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ 20 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਏ ਸਨ। ਹੁਣ 11 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਗਿਆ ਹੈ।
canada-and-eu-to-unite-against-u-s-china-global-dominance
Punjabi

ਅਮਰੀਕਾ-ਚੀਨ ਦੇ ਦਬਦਬੇ ਖ਼ਿਲਾਫ਼ ਕੈਨੇਡਾ ਤੇ ਯੂਰਪੀ ਯੂਨੀਅਨ ਹੋਣਗੇ ਇੱਕਜੁੱਟ

ਕੈਨੇਡਾ ਅਤੇ ਯੂਰਪੀ ਯੂਨੀਅਨ ਮਿਲ ਕੇ ਅਮਰੀਕਾ ਤੇ ਚੀਨ ਦੇ ਗਲੋਬਲ ਦਬਦਬੇ ਦਾ ਟਾਕਰਾ ਕਰਨ ਲਈ ਵਪਾਰ ਤੋਂ ਲੈ ਕੇ ਸੁਰੱਖਿਆ ਤੱਕ ਇੱਕ ਨਵੇਂ ਰਣਨੀਤਕ ਗਠਜੋੜ ਬਣਾਉਣ ਦੀ ਸੰਭਾਵਨਾ ਤਲਾਸ਼ ਰਹੇ ਹਨ। ਰਿਪੋਰਟਸ ਮੁਤਾਬਕ, ਯੂਰਪੀ ਕਮਿਸ਼ਨ ਦੀ President Ursula von der Leye 16 ਸਤੰਬਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਆਪਣੇ ਸਲਾਨਾ ਸੰਬੋਧਨ ਦੌਰਾਨ ਇਸ ਰਣਨੀਤੀ ਦਾ ਰਸਮੀ ਐਲਾਨ ਕਰ ਸਕਦੇ ਹਨ।
surrey-police-board-begins-nationwide-search-for-new-chief-constable
Punjabi

ਸਰੀ ਪੁਲਿਸ ਬੋਰਡ ਵੱਲੋਂ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼-ਵਿਆਪੀ ਭਾਲ ਸ਼ੁਰੂ

ਸਰੀ ਪੁਲਿਸ ਬੋਰਡ ਨੇ ਐਸ.ਪੀ.ਐਸ. ਦੀ ਕਮਾਂਡ ਸੰਭਾਲਣ ਲਈ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼ ਵਿਆਪੀ ਭਾਲ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਅਤੇ ਯੋਗ ਉਮੀਦਵਾਰ ਦੀ ਚੋਣ ਲਈ ਹਾਲ ਹੀ ਵਿਚ PFM Executive Search ਨਾਮਕ ਫਰਮ ਨੂੰ ਜ਼ਿੰਮੇਵਾਰੀ ਸੌਂਪੀ ਹੈ।
canada-and-china-resume-military-talks-after-more-than-eight-years
Punjabi

ਕੈਨੇਡਾ-ਚੀਨ ਵਿਚਾਲੇ 8 ਸਾਲ ਬਾਅਦ ਮੁੜ ਸ਼ੁਰੂ ਹੋਈ ਫੌਜੀ ਗੱਲਬਾਤ

ਕੈਨੇਡਾ ਅਤੇ ਚੀਨ ਦੇ ਫੌਜੀ ਅਧਿਕਾਰੀਆਂ ਵਿਚਾਲੇ 8 ਸਾਲਾਂ ਤੋਂ ਵੱਧ ਸਮੇਂ ਬਾਅਦ ਪਹਿਲੀ ਵਾਰ ਔਟਵਾ ਵਿਚ ਗੁਪਤ ਰੂਪ ਵਿਚ ਰੱਖਿਆ ਤਾਲਮੇਲ ਵਾਰਤਾ ਹੋਈ ਹੈ। ਚੀਨ ਦੇ ਡਿਫੈਂਸ ਮੰਤਰਾਲਾ ਨੇ ਪੁਸ਼ਟੀ ਕੀਤੀ ਹੈ ਕਿ ਇਹ ਮੀਟਿੰਗ 4 ਸਤੰਬਰ ਨੂੰ ਹੋਈ ਸੀ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਫੌਜੀ ਪੱਧਰ 'ਤੇ ਸੰਚਾਰ ਨੂੰ ਬਹਾਲ ਕਰਨਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link