7.64C Vancouver
ADS

Mar 22, 2022 10:19 PM - Connect News

ਐਬਟਸਫੋਰਡ 'ਚ ਸਪੋਰਟਸ ਕਾਰ 'ਤੇ ਖਤਰਨਾਕ ਕਾਰਨਾਮਾ; ਪੁਲਿਸ ਨੇ ਵੀਡੀਓ ਜਾਰੀ ਕਰ ਲੋਕਾਂ ਤੋਂ ਮੰਗੀ ਮਦਦ

Share On
abbotsford-police-looking-for-public-assistance-in-identifying-a-black-sports-car-and-driver
Abbotsford police is looking for the public’s assistance in identifying a black sports car and driver involved in this dangerous driving incident on March 19th. (Photo - Abbotsford police)

ਐਬਟਸਫੋਰਡ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇੱਕ ਵੀਡੀਓ ਸਾਂਝਾ ਕਰਨ ਤੋਂ ਬਾਅਦ ਲੋਕਾਂ ਵੱਲੋਂ ਇੱਕ ਵਾਹਨ ਚਾਲਕ ਬਾਰੇ ਕੁਝ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਮਾਮਲਾ ਸ਼ਨੀਵਾਰ ਦਾ ਦੱਸਿਆ ਗਿਆ।

ਪੁਲਿਸ ਨੇ 19 ਮਾਰਚ ਦੀ ਇੱਕ ਸਿਕਿਉਰਿਟੀ ਫੁਟੇਜ ਸਾਂਝੀ ਕੀਤੀ ਹੈ ਜਿਸ 'ਚ ਰੈਜ਼ੀਡੈਂਸ਼ੀਅਲ ਇਲਾਕੇ 'ਚ ਵਾਪਰੀ ਘਟਨਾ ਵਿਖਾਈ ਦਿੰਦੀ ਹੈ।

ਸ਼ਾਮ ਕਰੀਬ 7.30 ਵਜੇ ਇੱਕ ਕਾਲੇ ਰੰਗ ਦੀ ਸਪੋਰਟਸ ਕਾਰ ਤੇਜੀ ਨਾਲ ਆਈ ਅਤੇ ਸੰਨੀਸਾਈਡ ਸਟ੍ਰੀਟ ਦੇ ਖੂੰਝੇ ਨੂੰ ਟੱਪਦੇ ਹੋਏ ਸਾਈਡਵਾਕ ਤੋਂ ਹੋ ਕੇ ਇੱਕ ਘਰ ਦੇ ਲੌਨ 'ਚ ਦਾਖਿਲ ਹੋ ਗਈ।

ਇਸ ਤੋਂ ਬਾਅਦ ਵਾਹਨ ਚਾਲਕ ਨੇ ਗੱਡੀ ਪਿੱਛੇ ਕੀਤੀ ਅਤੇ ਮੌਕੇ ਤੋਂ ਨਿਕਲ ਗਿਆ।

ਘਟਨਾ ਦੇ ਸਮੇਂ ਮੌਕੇ 'ਤੇ ਕੋਈ ਵਿਅਕਤੀ ਵਿਖਾਈ ਨਹੀਂ ਦਿੰਦਾ ਹੈ ਹਾਲਾਂਕਿ ਜਦ ਗੱਡੀ ਮੌਕੇ ਤੋਂ ਲਿਜਾਈ ਜਾ ਰਹੀ ਸੀ ਤਾਂ ਪਿੱਛੇ 2 ਲੋਕ ਤੁਰ ਕੇ ਜਾਂਦੇ ਵੇਖੇ ਜਾ ਸਕਦੇ ਹਨ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਟਨਾ ਸੰਬੰਧੀ ਕੋਈ ਜਾਣਕਾਰੀ ਹੋਵੇ ਤਾਂ ਸਾਂਝੀ ਕੀਤੀ ਜਾਵੇ।

ਵੀਡੀਓ ਵੇਖਣ ਲਈ ਲਿੰਕ ਕਲਿਕ ਕਰੋ:

https://twitter.com/AbbyPoliceDept/status/1506314844919709696

Latest news

edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
33-year-old-woman-arrested-after-multi-vehicle-crash-on-highway-1-in-abbotsford
Punjabi

ਐਬਟਸਫੋਰਡ 'ਚ ਮਲਟੀ-ਵ੍ਹੀਕਲ ਕਰੈਸ਼, 33 ਸਾਲਾ ਔਰਤ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਵੀਰਵਾਰ ਰਾਤ ਹਾਈਵੇ 1 'ਤੇ ਹੋਏ ਮਲਟੀ ਵ੍ਹੀਕਲ ਕਰੈਸ਼ ਦੀ ਘਟਨਾ ਦੇ ਸਬੰਧ ਵਿਚ ਇੱਕ 33 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾਂਦਾ ਹੈ ਕਿ ਉਸ ਦੀ ਲਾਲ ਰੰਗ ਦੀ ਕਾਰ ਨੇ ਇੱਕ ਸੈਮੀ-ਟਰੱਕ ਸਮੇਤ ਤਿੰਨ ਹੋਰ ਗੱਡੀਆਂ ਨੂੰ ਟੱਕਰ ਮਾਰੀ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਲਗਭਗ 10:41 ਵਜੇ Brander ਰੋਡ ਰੈਸਟ ਏਰੀਏ ਵਿਚ ਹਾਈਵੇ 1 ਦੀ ਈਸਟ ਬਾਊਂਡ ਲੇਨ ਵਿਚ ਵਾਪਰਿਆ।
montreal-to-equip-police-with-body-cameras-give-officers-new-powers
Punjabi

ਨਵੇਂ ਅਧਿਕਾਰਾਂ ਅਤੇ ਬਾਡੀ ਕੈਮਰੇ ਨਾਲ ਲੈਸ ਹੋਵੇਗੀ ਮਾਂਟਰੀਅਲ ਪੁਲਿਸ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
majithia-hints-at-possible-revival-of-akali-bjp-alliance-in-punjab
Punjabi

ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਅਕਾਲੀ-ਭਾਜਪਾ ਗੱਠਜੋੜ ਮੁੜ ਹੋਣ ਦੇ ਦਿੱਤੇ ਸੰਕੇਤ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਅਤੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਆਪਸ ਵਿੱਚ ਬੈਠ ਕੇ ਇਸ ਬਾਰੇ ਅੰਤਿਮ ਫੈਸਲਾ ਲਵੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link