14.92C Vancouver
ADS

Jun 2, 2021 5:34 PM -

ਐਬਟਸਫੋਰਡ ਪੁਲਿਸ ਨੇ ਜ਼ਮਾਨਤ ਦੇ ਪੈਸੇ ਦੇ ਸਕੈਮ ਬਾਰੇ ਦਿੱਤੀ ਚੇਤਾਵਨੀ

Share On
abbotsford-police-warn-of-bail-money-scam
Abbotsford police are warning of a recent uptick in scams revolving around claims a relative has been jailed and needs money to be bailed. (Photo - Abbotsford Police Department/Twitter)

ਐਬਟਸਫੋਰਡ ਪੁਲਿਸ ਵੱਲੋਂ ਇੱਕ ਸਕੈਮ ਸੰਬੰਧੀ ਚੇਤਾਵਨੀ ਦਿੱਤੀ ਜਾ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਇਸ ਦੌਰਾਨ ਲੋਕਾਂ ਤਕ ਕਿਸੇ ਰਿਸ਼ਤੇਦਾਰ ਦਾ ਹਵਾਲਾ ਦੇ ਕੇ ਪਹੁੰਚ ਕੀਤੀ ਜਾਂਦੀ ਹੈ ਅਤੇ ਆਖਿਆ ਜਾਂਦਾ ਹੈ ਕਿ ਉਨ੍ਹਾਂ ਨੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਜ਼ਮਾਨਤ ਲਈ ਪੈਸੇ ਦੀ ਲੋੜ ਹੈ।

ਪੁਲਿਸ ਨੇ ਦੱਸਿਆ ਕਿ ਪੀੜਤਾਂ ਤਕ ਇੱਕ ਅਜਿਹੇ ਵਿਅਕਤੀ ਨੇ ਪਹੁੰਚ ਕੀਤੀ ਜੋ ਕਿ ਖੁਦ ਨੂੰ ਕਿਸੇ ਕ੍ਰਿਮਿਨਲ ਵਕੀਲ ਵਜੋਂ ਪੇਸ਼ ਕਰ ਰਿਹਾ ਸੀ ਅਤੇ ਉਸ ਨੇ ਕਿਹਾ ਕਿ ਉਹ ਪਰਿਵਾਰਿਕ ਮੈਂਬਰ ਦੀ ਇਜਾਜ਼ਤ ਨਾਲ ਸੰਪਰਕ ਕਰ ਰਿਹਾ ਹੈ ਅਤੇ ਪੈਸੇ ਦੀ ਮੰਗ ਕਰ ਰਿਹਾ ਹੈ।

ਪੁਲਿਸ ਨੇ ਦੱਸਿਆ ਕਿ ਠੱਗ ਆਪਣਾ ਫੋਨ ਨੰਬਰ ਕਿਸੇ ਲੈਜੀਟੀਮੇਟ ਸੋਰਸ ਵੱਲੋਂ ਵਿਖਾਉਣ 'ਚ ਕਾਮਯਾਬ ਰਹੇ ਹਨ।

ਅਫ਼ਸਰਾਂ ਨੇ ਸਾਵਧਾਨ ਕੀਤਾ ਹੈ ਕਿ ਅਜਿਹੀ ਕਿਸੇ ਕਾਲ 'ਤੇ ਪੈਸੇ ਦੇਣ 'ਚ ਜਲਦਬਾਜ਼ੀ ਨਾ ਕੀਤੀ ਜਾਵੇ।

ਐਬਟਸਫੋਰਡ ਪੁਲਿਸ ਡਿਪਾਰਟਮੈਂਟ ਦਾ ਟਵੀਟ:

The AbbyPD warns of an increase in scams involving fraudster impersonating a lawyer claiming that a relative has been arrested and needs money to be bailed out of jail! Tips, info & details

Down pointing backhand indexDown pointing backhand index Down pointing backhand index

Full release- https://bit.ly/2SPUYuV

Latest news

canada-us-trade-talks-near-critical-deadline-as-tariff-threat-looms
Punjabi

ਕੈਨੇਡਾ-ਅਮਰੀਕਾ ਵਪਾਰਕ ਗੱਲਬਾਤ ਨਾਜ਼ੁਕ ਮੋੜ 'ਤੇ

ਕੈਨੇਡਾ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਵਪਾਰਕ ਗੱਲਬਾਤ ਇਸ ਵੇਲੇ ਇੱਕ ਨਾਜ਼ੁਕ ਮੋੜ 'ਤੇ ਪਹੁੰਚ ਗਈ ਹੈ। ਟਰੰਪ ਵੱਲੋਂ ਕੈਨੇਡੀਅਨ ਨਿਰਯਾਤ 'ਤੇ ਨਵਾਂ ਟੈਰਿਫ ਲਗਾਉਣ ਲਈ ਦਿੱਤੀ ਗਈ 19 ਅਗਸਤ ਦੀ ਆਖਰੀ ਤਾਰੀਖ ਨੇੜੇ ਆ ਚੁੱਕੀ ਹੈ ਪਰ ਖ਼ਬਰਾਂ ਹਨ ਕਿ ਦੋਵੇਂ ਦੇਸ਼ ਹਾਲੇ ਤੱਕ ਕਿਸੇ ਸਹਿਮਤੀ 'ਤੇ ਨਹੀਂ ਪਹੁੰਚ ਸਕੇ ਹਨ, ਇਸ ਦੀ ਵਜ੍ਹਾ ਹੈ ਕਿ ਕੈਨੇਡੀਅਨ ਅਧਿਕਾਰੀ ਨੇ ਅਮਰੀਕਾ ਵੱਲੋਂ ਦਿੱਤੀ ਗਈ ਤਾਜ਼ਾ ਪੇਸ਼ਕਸ਼ ਨਾਲ ਅਸੰਤੁਸ਼ਟੀ ਜਤਾਈ ਹੈ।
alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link