16.15C Vancouver
ADS

Jul 5, 2021 8:57 PM -

ਐਬਟਸਫੋਰਡ 'ਚ ਪਾਰਕਿੰਗ ਲੌਟ 'ਚ ਮਿਲੀ ਵਿਅਕਤੀ ਦੀ ਲਾਸ਼, ਪੁਲਿਸ ਨੇ ਦੱਸਿਆ ਮਾਮਲਾ ਸ਼ੱਕੀ

Share On
abbypd-investigating-a-homicide-in-clearbrook-park
Abbotsford Police Patrol officers responded to a report of a body found in the Clinton Ave access parking lot of Clearbrook Park. (Photo - AbbyPD Police/Twitter)

ਐਬਟਸਫੋਰਡ 'ਚ ਪੁਲਿਸ ਪੈਟਰੋਲ ਅਫ਼ਸਰਾਂ ਨੂੰ ਇੱਕ ਵਿਅਕਤੀ ਦਾ ਮ੍ਰਿਤ ਸ਼ਰੀਰ ਮਿਲਿਆ ਹੈ।

ਕਿਸੇ ਵਿਅਕਤੀ ਦੇ ਮ੍ਰਿਤ ਮਿਲਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਕਲੀਅਰਬਰੂਕ ਪਾਰਕ ਦੇ ਕਲਿੰਟਨ ਐਵੀਨਿਊ ਐਕਸੈਸ ਦੇ ਪਾਰਕਿੰਗ ਲੌਟ ਤਕ ਪਹੁੰਚ ਕੀਤੀ ਸੀ।

ਮੌਕੇ 'ਤੇ ਅਫ਼ਸਰਾਂ ਨੂੰ ਇੱਕ ਵਿਅਕਤੀ ਦੀ ਲਾਸ਼ ਮਿਲੀ।

ਇਸ ਮਾਮਲੇ ਦੀ ਜਾਂਚ ਫਿਲਹਾਲ ਸ਼ੁਰੂਆਤੀ ਦੌਰ ਵਿੱਚ ਹੈ।

ਪੀੜਤ ਵਿਅਕਤੀ ਦੀ ਪਛਾਣ, ਘਟਨਾ ਪਿੱਛੇ ਦੇ ਮਨੋਰਥ ਜਾਂ ਮੌਤ ਦੇ ਕਾਰਨ ਦਾ ਪਤਾ ਲਗਾਉਣ ਲਈ ਕੰਮ ਕੀਤਾ ਜਾ ਰਿਹਾ ਹੈ।

ਮਾਮਲਾ ਸ਼ੱਕੀ ਮੰਨਿਆ ਜਾ ਰਿਹਾ ਹੈ।

ਜਾਂਚ ਅੱਗੇ ਵਧਣ 'ਤੇ ਵਧੇਰੀ ਜਾਣਕਾਰੀ ਜਾਰੀ ਕੀਤੀ ਜਾਵੇਗੀ।

ਪੁਲਿਸ ਅਫ਼ਸਰਾਂ ਤੋਂ ਇਲਾਵਾ ਮੇਜਰ ਕਰਾਈਮ ਡਿਟੈਕਟਿਵਸ ਅਤੇ ਫੌਰੈਂਸਿਕ ਆਈਡੈਂਟਿਫਿਕੇਸ਼ਨ ਯੂਨਿਟ ਵੀ ਮੌਕੇ 'ਤੇ ਮੌਜੂਦ ਹਨ।

ਮਾਮਲੇ ਦੀ ਜਾਂਚ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਯਾਨੀ ਕਿ ਆਈ.ਹਿਟ ਨੂੰ ਸੌਂਪੀ ਜਾ ਰਹੀ ਹੈ।

Latest news

surrey-mayor-brenda-locke-criticizes-metro-vancouver-governance-reforms-as-inadequate
Punjabi

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ ਗਵਰਨੈਂਸ ਮਾਡਲ 'ਤੇ ਚੁੱਕੇ ਸਵਾਲ

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ governance ਬੋਰਡ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਆਪਣੇ ਨਿਰਦੇਸ਼ਕਾਂ ਦੀ ਗਿਣਤੀ 45 ਤੋਂ ਘਟਾ ਕੇ 34 ਕਰਨ ਦਾ ਲਿਆ ਗਿਆ ਫੈਸਲਾ ਸਿਰਫ ਇਸ ਦਾ ਆਕਾਰ ਛੋਟਾ ਕਰਦਾ ਹੈ ਪਰ ਵੋਟਿੰਗ ਸਿਸਟਮ ਦੇ ਅਸਲ ਪੱਖਪਾਤ ਨੂੰ ਦੂਰ ਨਹੀਂ ਕਰਦਾ।
kaduna-village-attack-leaves-about-30-dead-including-children
Punjabi

ਨਾਈਜੀਰੀਆ ਦੇ ਕਡੂਨਾ ਸੂਬੇ ਦੇ ਪਿੰਡ 'ਚ ਹਥਿਆਰਬੰਦ ਹਮਲਾ, ਕਰੀਬ 30 ਲੋਕਾਂ ਦੀ ਮੌਤ

ਨਾਈਜੀਰੀਆ ਦੇ ਨੌਰਥ ਵੈਸਟ ਵਿੱਚ ਪੈਂਦੇ ਕਡੂਨਾ ਸੂਬੇ ਦੇ ਇੱਕ ਪਿੰਡ ਵਿੱਚ ਸੋਮਵਾਰ ਤੜਕੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ ਲਗਭਗ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਸਥਾਨਕ ਵਸਨੀਕਾਂ ਮੁਤਾਬਕ, ਮਾਰੇ ਗਏ ਲੋਕਾਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ, ਜਦਕਿ ਚਾਰ ਹੋਰ ਜ਼ਖ਼ਮੀ ਹੋਏ ਹਨ। ਪਿੰਡ ਦੇ ਮੁਖੀ ਦੇ ਸਕੱਤਰ Dogon Rana ਨੇ ਦੱਸਿਆ ਕਿ ਹਮਲਾਵਰ ਪਿੰਡ ਵਿੱਚ ਦਾਖ਼ਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਨਾਲ ਕਈ ਘਰਾਂ ਨੂੰ ਅੱਗ ਲਗਾ ਦਿੱਤੀ।
etobicoke-uber-driver-charged-after-alleged-sexual-assaults-in-burlington
Punjabi

ਔਰਤ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਪੰਜਾਬੀ ਡਰਾਈਵਰ ਗ੍ਰਿਫਤਾਰ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਸਰਵਿਸਸ ਨੇ ਬਰਲਿੰਗਟਨ ਵਿਚ ਇੱਕ ਮਹਿਲਾ ਨਾਲ ਦੋ ਵਾਰ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ Etobicoke ਦੇ ਇੱਕ 25 ਸਾਲਾ ਪੰਜਾਬੀ ਉਬੇਰ ਡਰਾਈਵਰ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਦੋ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਘਟਨਾ 16 ਜੂਨ ਨੂੰ ਸ਼ਾਮ ਲਗਭਗ 5:15 ਵਜੇ ਵਾਪਰੀ, ਜਦੋਂ ਪੀੜਤ ਮਹਿਲਾ ਬਰਲਿੰਗਟਨ ਜੀ.ਓ. ਸਟੇਸ਼ਨ ਦੇ ਸਾਊਥ ਪਾਰਕਿੰਗ ਲਾਟ ਵਿਚ ਮੌਜੂਦ ਸੀ।
punjab-sanitation-workers-end-strike-after-agreement-with-government
Punjabi

ਪੰਜਾਬ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਖਤਮ ਕੀਤੀ ਹੜਤਾਲ

ਪੰਜਾਬ ‘ਚ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਅੱਜ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
gunfire-damages-u-s-consulate-building-in-toronto
Punjabi

ਟੋਰੌਂਟੋ ਵਿੱਚ ਅਮਰੀਕੀ ਕੌਂਸਲੇਟ 'ਤੇ ਮੁੜ ਹੋਈ ਗੋਲੀਬਾਰੀ

ਕੈਨੇਡਾ ਵਿਚ ਟੋਰੌਂਟੋ ਦੇ ਯੂਨੀਵਰਸਿਟੀ ਐਵੇਨਿਊ ਅਤੇ ਆਰਮਰੀ ਸਟ੍ਰੀਟ ਵਿਖੇ ਸਥਿਤ ਅਮਰੀਕੀ ਕੌਂਸਲੇਟ ਨੂੰ ਸੋਮਵਾਰ ਗੋਲੀਬਾਰੀ ਨਾਲ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਦੀ ਪੁਸ਼ਟੀ ਪੁਲਿਸ ਵਲੋਂ ਕੀਤੀ ਗਈ ਹੈ। ਇਹ ਇਸ ਸਾਲ ਇਸ ਇਮਾਰਤ ਨੂੰ ਟਾਰਗੇਟ ਬਣਾਉਣ ਦੀ ਦੂਜੀ ਘਟਨਾ ਹੈ। ਤਾਜ਼ਾ ਘਟਨਾ ਸਵੇਰ ਕਰੀਬ ਪੌਣੇ ਪੰਜ ਵਜੇ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link