11.31C Vancouver
ADS

Nov 28, 2022 11:39 PM - Connect News

ਐਬਟਸਫੋਰਡ 'ਚ ਪੁਲਿਸ ਅਫ਼ਸਰ ਦਾ ਜਬਾੜੇ 'ਤੇ ਮੁੱਕਿਆਂ ਦਾ ਵੀਡੀਓ ਵਾਇਰਲ, ਕਾਰਵਾਈ 'ਤੇ ਉੱਠੇ ਸਵਾਲ

Share On
abbypd-use-of-force-incident-captured-on-video
On the evening of November 26th, AbbyPD officers were present at the Offspring Rock Concert at the Abbotsford Centre located at 33800 King Road. (Photo - Marty Gaites/Facebook)

ਐਬਟਸਫੋਰਡ ਪੁਲਿਸ ਦੇ ਇੱਕ ਅਫ਼ਸਰ ਵੱਲੋਂ ਇੱਕ ਵਿਅਕਤੀ ਦੀ ਗ੍ਰਿਫਤਾਰੀ ਦੌਰਾਨ ਉਸ ਨੂੰ 2 ਜ਼ੋਰਦਾਰ ਮੁੱਕੇ ਮਾਰਨ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਮਾਮਲੇ 'ਚ ਜਵਾਬ ਦਿੱਤਾ ਹੈ।

ਘਟਨਾ 26 ਨਵੰਬਰ ਦੀ ਦੱਸੀ ਗਈ ਹੈ।

ਵੀਡੀਓ ਸਾਹਮਣੇ ਆਉਣ ਤੋਂ ਬਾਅਦ ਹੁਣ ਪੁਲਿਸ ਦਾ ਕਹਿਣਾ ਹੈ ਕਿ ਅਫ਼ਸਰ ਐਬਟਸਫੋਰਡ ਸੈਂਟਰ 'ਚ ਔਫਸਪਰਿੰਗ ਰੌਕ ਕੌਂਸਰਟ 'ਚ ਮੌਜੂਦ ਸਨ।

ਪੁਲਿਸ ਅਨੁਸਾਰ ਕੌਂਸਰਟ ਖਤਮ ਹੋਣ ਤੋਂ ਬਾਅਦ ਅਫਸਰਾਂ ਵੱਲੋਂ ਕਮਿਊਨਿਟੀ ਦੇ ਇੱਕ ਮੈਂਬਰ ਨਾਲ ਡੀਲ ਕੀਤਾ ਜਾ ਰਿਹਾ ਸੀ ਜਦ ਇੱਕ ਵਿਅਕਤੀ ਜਾਂਚ ਵਿੱਚ ਦਖਲ ਦੇਣ ਲੱਗਿਆ।

ਪੁਲਿਸ ਅਨੁਸਾਰ ਆਦਮੀ ਨੇ ਅਫਸਰਾਂ ਦੀ ਮੌਕੇ ਤੋਂ ਜਾਣ ਦੀ ਗੱਲ ਨਹੀਂ ਮੰਨੀ।

ਇਸੇ ਦੌਰਾਨ ਅਫਸਰਾਂ ਨੇ ਆਦਮੀ ਨੂੰ ਆਖਿਆ ਕਿ ਉਸ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਪਰ ਪੁਲਿਸ ਅਨੁਸਾਰ ਆਦਮੀ ਉਸ ਵੇਲੇ ਵੀ ਅਫਸਰਾਂ ਦੀ ਗੱਲ ਨਹੀਂ ਮੰਨ ਰਿਹਾ ਸੀ ਅਤੇ ਇਸੇ ਕਾਰਨ ਅਫ਼ਸਰ ਨੇ ਆਦਮੀ ਦੇ ਜਬਾੜੇ 'ਤੇ ਮੁੱਕਿਆਂ ਨਾਲ ਵਾਰ ਕੀਤੇ।

ਪੁਲਿਸ ਦਾ ਕਹਿਣਾ ਹੈ ਕਿ ਐਕਸ਼ਨ ਦੇ ਵੀਡੀਓ ਬਾਰੇ ਉਨ੍ਹਾਂ ਕੋਲ ਜਾਣਕਾਰੀ ਹੈ ਅਤੇ ਇਸ ਦਾ ਰੀਵਿਊ ਐਬਟਸਫੋਰਡ ਪੁਲਿਸ ਦੇ ਪ੍ਰੋਫੈਸ਼ਨਲ ਸਟੈਂਡਰਡਸ ਸੈਕਸ਼ਨ ਵੱਲੋਂ ਕੀਤਾ ਜਾ ਰਿਹਾ ਹੈ।

ਘਟਨਾ ਦਾ ਵੀਡੀਓ ਕਨੈਕਟ ਐਫ.ਐਮ. ਦੇ ਫੇਸਬੁੱਕ ਪੇਜ 'ਤੇ ਵੇਖਿਆ ਜਾ ਸਕਦਾ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link