10.06C Vancouver
ADS

Jul 29, 2026 5:24 PM - Connect Newsroom - Ramanpreet kaur with files from The Canadian Press

ਲਗਭਗ 10,000 ਸਰਕਾਰੀ ਕਰਮਚਾਰੀਆਂ ਨੇ ਛੇਤੀ ਰਿਟਾਇਰਮੈਂਟ ਵਾਲੇ ਪ੍ਰੋਗਰਾਮ ਲਈ ਦਿੱਤੀ ਅਰਜ਼ੀ

Share On
about-10-000-federal-public-servants-apply-for-early-retirement-program
More than 10,000 public servants have applied for the federal early retirement program as applications continue to be reviewed.(Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਵੱਲੋਂ ਨੌਕਰਸ਼ਾਹੀ ਘਟਾਉਣ ਦੀ ਯੋਜਨਾ ਤਹਿਤ ਸ਼ੁਰੂ ਕੀਤੇ ਗਏ ਅਰਲੀ ਰਿਟਾਇਰਮੈਂਟ Incentive Program ਲਈ ਲਗਭਗ 10,000 ਫੈਡਰਲ ਕਰਮਚਾਰੀਆਂ ਨੇ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲਈ ਅਪਲਾਈ ਕੀਤਾ ਹੈ। ਖਜ਼ਾਨਾ ਬੋਰਡ ਮੁਤਾਬਕ, 24 ਜੁਲਾਈ ਨੂੰ ਖ਼ਤਮ ਹੋਈ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ ਤੱਕ ਪ੍ਰਾਪਤ ਹੋਈਆਂ ਇਨ੍ਹਾਂ ਅਰਜ਼ੀਆਂ ਵਿਚੋਂ ਹੁਣ ਤੱਕ 6,855 ਕਰਮਚਾਰੀਆਂ ਨੂੰ ਯੋਗ ਪਾਇਆ ਗਿਆ ਹੈ, ਜਦੋਂ ਕਿ ਸਿਰਫ਼ 41 ਅਰਜ਼ੀਆਂ ਰੱਦ ਕੀਤੀਆਂ ਗਈਆਂ ਹਨ ਅਤੇ ਬਾਕੀ ਅਰਜ਼ੀਆਂ ਦੀ ਜਾਂਚ ਪ੍ਰਕਿਰਿਆ ਅਜੇ ਜਾਰੀ ਹੈ।

ਇਸ ਸਕੀਮ ਤਹਿਤ 31 ਦਸੰਬਰ 2012 ਤੋਂ ਪਹਿਲਾਂ ਭਰਤੀ ਹੋਏ 50 ਸਾਲ ਦੀ ਉਮਰ ਵਾਲੇ ਅਤੇ ਉਸ ਤੋਂ ਬਾਅਦ ਭਰਤੀ ਹੋਏ 55 ਸਾਲ ਦੀ ਉਮਰ ਵਾਲੇ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਪੈਨਸ਼ਨ ਕਟੌਤੀ ਦੇ ਜਲਦੀ ਰਿਟਾਇਰ ਹੋਣ ਦਾ ਮੌਕਾ ਦਿੱਤਾ ਗਿਆ ਹੈ,। ਪ੍ਰਵਾਨਿਤ ਮੁਲਾਜ਼ਮਾਂ ਨੂੰ 19 ਜਨਵਰੀ 2027 ਤੱਕ ਆਪਣੀ ਨੌਕਰੀ ਦਾ ਆਖਰੀ ਦਿਨ ਪੂਰਾ ਕਰਨਾ ਹੋਵੇਗਾ ਅਤੇ 20 ਜਨਵਰੀ 2027 ਨੂੰ ਉਨ੍ਹਾਂ ਦੀ ਅਧਿਕਾਰਤ ਰਿਟਾਇਰਮੈਂਟ ਮੰਨੀ ਜਾਵੇਗੀ।

ਹਾਲਾਂਕਿ, ਇਸ ਯੋਜਨਾ 'ਤੇ ਅਗਲੇ ਪੰਜ ਸਾਲਾਂ ਵਿਚ $1.5 ਬਿਲੀਅਨ ਦਾ ਖਰਚਾ ਆਉਣ ਦਾ ਅਨੁਮਾਨ ਹੈ ਪਰ ਇਸ ਨਾਲ ਸਰਕਾਰ ਨੂੰ ਪੈਨਸ਼ਨ ਫੰਡ ਦੇ ਯੋਗਦਾਨ ਵਿਚ ਸਾਲਾਨਾ $82 ਮਿਲੀਅਨ ਦੀ ਬਚਤ ਹੋਵੇਗੀ। ਦੂਜੇ ਪਾਸੇ, ਜਨਤਕ ਖੇਤਰ ਦੀਆਂ ਯੂਨੀਅਨ ਨੇ ਨੌਕਰੀਆਂ ਵਿਚ ਕਟੌਤੀ ਖਿਲਾਫ ਲੇਬਰ ਟ੍ਰਿਬਿਊਨਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

Latest news

b-c-conservative-leader-slams-ebys-early-election-call-as-opportunistic
Punjabi

ਬੀ.ਸੀ. ਕੰਜ਼ਰਵੇਟਿਵ ਆਗੂ ਦਾ ਈਬੀ ’ਤੇ ਹਮਲਾ, ਅਗਾਊਂ ਚੋਣਾਂ ਨੂੰ ਦੱਸਿਆ ‘ਮੌਕਾਪ੍ਰਸਤ ਕਦਮ’

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਨੇ ਡੇਵਿਡ ਈਬੀ ਵੱਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਦੇ ਫੈਸਲੇ ਨੂੰ ਇੱਕ ਸਸਤਾ ਅਤੇ ਮੌਕਾਪ੍ਰਸਤ ਸਿਆਸੀ ਕਦਮ ਕਰਾਰ ਦਿੱਤਾ ਹੈ। ਮੰਗਲਵਾਰ ਵੈਨਕੂਵਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਗੈਰ-ਜ਼ਰੂਰੀ ਚੋਣਾਂ ਦੀ ਨਾ ਤਾਂ ਕਿਸੇ ਨੇ ਮੰਗ ਕੀਤੀ ਸੀ ਅਤੇ ਨਾ ਹੀ ਲੋਕ ਇਹ ਚਾਹੁੰਦੇ ਸਨ।
canada-india-trade-deal-talks-expected-to-conclude-by-november-modi-visit-planned-for-december
Punjabi

ਕੈਨੇਡਾ-ਭਾਰਤ ਟ੍ਰੇਡ ਡੀਲ ’ਤੇ ਗੱਲਬਾਤ ਨਵੰਬਰ ਤੱਕ ਮੁਕੰਮਲ ਹੋਣ ਦੀ ਉਮੀਦ, ਮੋਦੀ ਦਸੰਬਰ ’ਚ ਆ ਸਕਦੇ ਕੈਨੇਡਾ

ਕੈਨੇਡਾ ਅਤੇ ਭਾਰਤ ਵਿਚਕਾਰ ਟ੍ਰੇਡ ਡੀਲ ਇਸੇ ਸਾਲ ਹੋਣ ਜਾ ਰਹੀ ਹੈ, ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਪੀ. ਐੱਮ. ਨਰਿੰਦਰ ਮੋਦੀ ਦੇ ਦਸੰਬਰ ਵਿਚ ਕੈਨੇਡਾ ਆਉਣ ਦੀ ਪੁਸ਼ਟੀ ਕੀਤੀ ਹੈ। ਪਟਨਾਇਕ ਮੁਤਾਬਕ, ਦੋਵਾਂ ਦੇਸ਼ਾਂ ਵਿਚਾਲੇ ਫ੍ਰੀ ਟ੍ਰੇਡ ਐਗਰੀਮੈਂਟ ਲਈ ਚੱਲ ਰਹੀ ਗੱਲਬਾਤ ਨਵੰਬਰ ਤੱਕ ਮੁਕੰਮਲ ਹੋਣ ਦੀ ਉਮੀਦ ਹੈ, ਜਿਸ ਤੋਂ ਅਗਲੇ ਮਹੀਨੇ ਪੀ. ਐੱਮ. ਮੋਦੀ ਅਤੇ ਪ੍ਰਧਾਨ ਮੰਤਰੀ ਕਾਰਨੀ ਇਸ ਸਮਝੌਤੇ 'ਤੇ ਸਾਈਨ ਕਰ ਸਕਦੇ ਹਨ।
alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link