16.42C Vancouver
ADS

Jan 10, 2025 6:04 PM - Connect Newsroom

ਹਰਦੀਪ ਸਿੰਘ ਨਿੱਝਰ ਦੇ ਸ਼ੱਕੀ ਕਾਤਲ ਅਦਾਲਤ ਵਿਚ ਹੋਣਗੇ ਪੇਸ਼

Share On
accused-in-hardeep-singh-nijjar-murder-case-to-appear-in-court-bail-claims-denied
Meanwhile, BC Prosecution Service Executive Communications Advisor Ann Seymour has denied reports in Indian media that the accused have been granted bail. (Photo: The Canadian Press)

ਕੈਨੇਡੀਅਨ ਸਿੱਖ ਕਾਰਕੁਨ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ 4 ਮੁਲਜ਼ਮਾਂ ਦੀ 11 ਫਰਵਰੀ ਨੂੰ ਅਗਲੀ ਅਦਾਲਤੀ ਪੇਸ਼ੀ ਪ੍ਰੀ-ਟ੍ਰਾਇਲ ਕਾਨਫਰੰਸ ਦੇ ਤੌਰ ’ਤੇ ਹੋਵੇਗੀ ਅਤੇ 12 ਫਰਵਰੀ ਨੂੰ ਵੀ ਉਹ ਅਦਾਲਤ ਵਿਚ ਪੇਸ਼ ਹੋਣਗੇ।

ਇਸ ਵਿਚਕਾਰ ਭਾਰਤੀ ਮੀਡੀਆ ਵਿਚ ਮੁਲਜ਼ਮਾਂ ਨੂੰ ਜ਼ਮਾਨਤ ਮਿਲਣ ਦੀਆਂ ਖਬਰਾਂ ਦਾ ਬੀਸੀ ਪ੍ਰੌਸੀਕਿਊਸ਼ਨ ਸਰਵਿਸ ਦੀ ਕਾਰਜਕਾਰੀ ਸੰਚਾਰ ਸਲਾਹਕਾਰ ਐਨ ਸੀਮੌਰ ਨੇ ਖੰਡਨ ਕੀਤਾ ਹੈ।

ਸੀਮੌਰ ਨੇ ਕਿਹਾ ਕਿ ਨਿੱਝਰ ਮਾਮਲੇ ਦੇ ਕਿਸੇ ਵੀ ਦੋਸ਼ੀ ਨੂੰ ਹਿਰਾਸਤ ਤੋਂ ਨਹੀਂ ਛੱਡਿਆ ਗਿਆ ਹੈ ਅਤੇ ਨਾ ਹੀ ਉਨ੍ਹਾਂ ਦੇ ਬਾਹਰ ਆਉਣ ਦੀ ਉਮੀਦ ਹੈ ਕਿਉਂਕਿ ਉਨ੍ਹਾਂ ’ਤੇ ਫਰਟ ਡਿਗਰੀ ਮਰਡਰ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਗੰਭੀਰ ਦੋਸ਼ ਹਨ।

ਚਾਰੇ ਦੋਸ਼ੀ ਕਰਨ ਬਰਾੜ, ਕਮਲਪ੍ਰੀਤ ਸਿੰਘ, ਕਰਨਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ ਜੇਲ੍ਹ ਵਿਚ ਹਨ। ਕਿਹਾ ਜਾਂਦਾ ਹੈ ਕਿ ਮੁਲਜ਼ਮਾਂ ਦੀ ਜ਼ਮਾਨਤ ਸਬੰਧੀ ਗਲਤ ਖ਼ਬਰ ਕੈਨੇਡੀਅਨ ਸੋਸ਼ਲ ਮੀਡੀਆ ਅਕਾਉਂਟਸ ’ਤੇ ਕੀਤੇ ਗਏ ਦਾਅਵਿਆਂ ਤੋਂ ਉਤਪੰਨ ਹੋਈ ਅਤੇ ਇਹ ਸੋਸ਼ਲ ਮੀਡੀਆ ਦੇ ਯੂਜ਼ਰਜ਼ ਵਲੋਂ ਅਦਾਲਤੀ ਦਸਤਾਵੇਜ਼ ਦੀ ਗ਼ਲਤ ਪੜ੍ਹਨ ਕਾਰਨ ਹੋਇਆ, ਅਜਿਹੇ ਹੀ ਇੱਕ ਟਵੀਟ ਨੂੰ ਲਗਭਗ 300,000 ਵਾਰ ਦੇਖਿਆ ਗਿਆ ਸੀ।

Latest news

cbsa-issues-dozens-of-removal-orders-in-gta-amid-extortion-related-immigration-investigations
Punjabi

ਐਕਸਟੋਸ਼ਨ ਨਾਲ ਸੰਭਾਵਿਤ ਸਬੰਧਾਂ ਕਾਰਨ ਜੀ.ਟੀ.ਏ. ਵਿਚ ਦਰਜਨਾਂ ਲੋਕਾਂ ਖ਼ਿਲਾਫ਼ ਰੀਮੂਵਲ ਔਰਡਰ ਹੋਏ ਜਾਰੀ

ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਐਕਸਟੋਸ਼ਨ ਦੀਆਂ ਗਤੀਵਿਧੀਆਂ ਨਾਲ ਸੰਭਾਵਿਤ ਸਬੰਧਾਂ ਦੇ ਚੱਲਦਿਆਂ ਗ੍ਰੇਟਰ ਟੋਰਾਂਟੋ ਏਰੀਏ ਵਿਚ ਦਰਜਨਾਂ ਲੋਕਾਂ ਖ਼ਿਲਾਫ਼ ਰੀਮੂਵਲ ਔਰਡਰ ਜਾਰੀ ਕੀਤੇ ਹਨ, ਜਿਨ੍ਹਾਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਪਿਛਲੇ ਸਾਲ ਅਗਸਤ ਵਿਚ ਪੈਸੀਫਿਕ ਅਤੇ ਪ੍ਰੈਰੀ ਖੇਤਰਾਂ ਤੋਂ ਸ਼ੁਰੂ ਹੋਈ ਇਮੀਗ੍ਰੇਸ਼ਨ ਜਾਂਚ ਦੇ ਦਾਇਰੇ ਨੂੰ ਨਵੰਬਰ ਵਿਚ ਜੀ.ਟੀ.ਏ.ਤੱਕ ਵਧਾਇਆ ਗਿਆ ਸੀ।
new-charges-laid-against-two-men-in-surrey-extortion-and-shooting-case
Punjabi

ਸਰੀ ਸ਼ੂਟਿੰਗ ਮਾਮਲੇ ਵਿੱਚ ਦੋ ਨੌਜਵਾਨਾਂ 'ਤੇ ਨਵੇਂ ਦੋਸ਼ ਦਰਜ

ਸਰੀ ਪੁਲਿਸ ਨੇ ਜਬਰਨ ਵਸੂਲੀ ਅਤੇ ਸ਼ੂਟਿੰਗ ਦੇ ਮਾਮਲੇ ਵਿਚ 20 ਸਾਲਾ ਹਰਸ਼ਦੀਪ ਸਿੰਘ ਅਤੇ 21 ਸਾਲਾ ਹੰਸਪ੍ਰੀਤ ਸਿੰਘ 'ਤੇ ਨਵੇਂ ਚਾਰਜਿਜ਼ ਲਗਾਏ ਹਨ, ਜਿਸ ਵਿਚ ਗੋਲੀ ਚਲਾਉਣ ਅਤੇ ਲੋਡਡ ਹਥਿਆਰ ਰੱਖਣ ਦੇ ਦੋਸ਼ ਸ਼ਾਮਲ ਹਨ। ਦੋਵਾਂ ਨੂੰ ਪੁਲਿਸ ਨੇ 26 ਜਨਵਰੀ ਨੂੰ ਇੱਕ ਘਰ 'ਤੇ ਸ਼ੂਟਿੰਗ ਤੋਂ ਤੁਰੰਤ ਬਾਅਦ ਇੱਕ ਸ਼ੱਕੀ ਗੱਡੀ ਵਿਚੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਹਥਿਆਰਬੰਦ ਗਤੀਵਿਧੀਆਂ ਦੇ ਨਵੇਂ ਦੋਸ਼ ਲੱਗੇ ਹਨ। ​
heavy-rain-warning-issued-for-central-alberta
Punjabi

ਸੈਂਟਰਲ ਅਲਬਰਟਾ 'ਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਜਾਰੀ ਕੀਤੀ ਗਈ ਚਿਤਾਵਨੀ

ਸੈਂਟਰਲ ਅਲਬਰਟਾ ਵਿਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨਵਾਇਰਮੈਂਟ ਕੈਨੇਡਾ ਮੁਤਾਬਕ ਕੁਝ ਇਲਾਕਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ ਅਤੇ ਸੜਕਾਂ ਟੁੱਟਣ ਸਣੇ ਹੋਰ ਨੁਕਸਾਨ ਪਹੁੰਚ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਸ਼ਾਮ ਤੋਂ ਐਤਵਾਰ ਦਰਮਿਆਨ 60 ਮਿਲੀਮੀਟਰ ਤੱਕ ਮੀਂਹ ਪੈਣ ਦੀ ਉਮੀਦ ਹੈ।
powerful-earthquake-strikes-venezuela-massive-casualties-feared
Punjabi

ਭੂਚਾਲ ਦੇ ਭਿਆਨਕ ਝਟਕਿਆਂ ਨੇ ਵੈਨੇਜ਼ੁਏਲਾ ਨੂੰ ਝੰਬਿਆ,ਸੈਂਕੜੇ ਲੋਕਾਂ ਦੀ ਹੋਈ ਮੌਤ

ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਅਤੇ ਮਕਾਨਾਂ ਦੇ ਢਹਿ ਜਾਣ ਦੀ ਖ਼ਬਰ ਹੈ,ਇਸ ਦੌਰਾਨ ਸੈਂਕੜੇ ਲੋਕਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਤੇ ਹਜਾਰਾਂ ਲੋਕ ਜ਼ਖ਼ਮੀ ਹੋਏ ਹਨ। ਭੂਚਾਲ 'ਚ 10 ਹਜ਼ਾਰ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
carney-trump-speak-by-phone-ahead-of-nato-summit-next-month
Punjabi

ਨੈਟੋ ਸੰਮੇਲਨ ਤੋਂ ਪਹਿਲਾਂ ਪੀ.ਐਮ. ਕਾਰਨੀ ਅਤੇ ਰਾਸ਼ਟਰਪਤੀ ਟਰੰਪ ਵਿਚਾਲੇ ਫ਼ੋਨ 'ਤੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਗਲੇ ਮਹੀਨੇ ਹੋਣ ਵਾਲੇ ਨੈਟੋ ਸ਼ਿਖਰ ਸੰਮੇਲਨ ਤੋਂ ਪਹਿਲਾਂ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਹੈ, ਜਿਸ ਦੀ ਪੁਸ਼ਟੀ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਕੀਤੀ ਗਈ ਹੈ। ਹਾਲਾਂਕਿ, ਕਾਰਨੀ ਦੇ ਦਫ਼ਤਰ ਵੱਲੋਂ ਇਸ ਗੱਲਬਾਤ ਸਬੰਧੀ ਮਹਿਜ਼ ਇੱਕ ਲਾਈਨ ਦਾ ਸੰਖੇਪ ਬਿਆਨ ਜਾਰੀ ਕੀਤਾ ਗਿਆ ਹੈ,ਜਿਸ ਵਿਚ ਬੁੱਧਵਾਰ ਨੂੰ ਦੋਵਾਂ ਲੀਡਰਸ ਵਿਚਾਲੇ ਹੋਈ ਚਰਚਾ ਦੇ ਮੁੱਖ ਮੁੱਦਿਆਂ ਬਾਰੇ ਕੋਈ ਖ਼ੁਲਾਸਾ ਨਹੀਂ ਕੀਤਾ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link