17.87C Vancouver
ADS

Jun 3, 2020 5:22 PM -

ਅਮਰੀਕਨ ਸਿਵਲ ਲਿਬਰਟੀਜ਼ ਯੂਨੀਅਨ ਨੇ ਪੱਤਰਕਾਰਾਂ ਵਲੋਂ ਮਿਨੇਸੋਟਾ ਵਿੱਚ ਕੀਤੀ ਕਾਨੂੰਨੀ ਕਾਰਵਾਈ

Share On
aclu-files-suit-on-behalf-of-journalists-in-minnesota
Protesters march down the street as trash burns in the background during a solidarity rally for George Floyd, Saturday, May 30, 2020, in New York. Protests were held throughout the city over the death of George Floyd, a black man who died after being restrained by Minneapolis police officers on May 25. (AP Photo/Wong Maye-E)

ਜੌਰਜ ਫਲੌਇਡ ਦੀ ਮੌਤ ਦੇ ਵਿਰੋਧ ਵਿੱਚ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੌਰਾਨ ਕੰਮ ਕਰ ਰਹੇ ਪੱਤਰਕਾਰਾਂ ਦੇ ਅਧਿਕਾਰਾਂ ਦੀ ਕਥਿਤ ਉਲੰਘਣਾ ਕਰਨ ਲਈ ਅਮਰੀਕਨ ਸਿਵਲ ਲਿਬਰਟੀਜ਼ ਯੂਨੀਅਨ ਵੱਲੋਂ ਮਿੰਨੀਐਪਲਸ ਪੁਲਿਸ ਅਤੇ ਮਿਨੇਸੋਟਾ ਸਟੇਟ ਪਟਰੋਲ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।

ਮਿਨੇਸੋਟਾ ਦੀ ਏ.ਸੀ.ਐੱਲ.ਯੂ. ਵੱਲੋਂ ਬੁੱਧਵਾਰ ਨੂੰ ਦਰਜ ਕੀਤੇ ਇਸ ਮੁਕੱਦਮੇ ਵਿੱਚ ਲੌ ਇਨਫੋਰਸਮੈਂਟ (law enforcement) ਤੇ ਸੰਵਿਧਾਨ ਦੀ ਉਲੰਘਣਾ ਦੇ ਕਥਿਤ ਦੋਸ਼ ਲਾਏ ਗਏ ਹਨ।

ਇਸ ਮੁਕੱਦਮੇ ਦਾ ਮੁੱਖ ਦਾਅਵੇਦਾਰ ਜੈਰਡ ਗੋਯੇਟ ਨਾਂ ਦਾ ਫ੍ਰੀਲਾਂਸ ਪੱਤਰਕਾਰ ਹੈ, ਜਿਸ ਦਾ ਕਹਿਣਾ ਹੈ ਕਿ ਪੁਲਿਸ ਨੇ ਉਸ ਦੇ ਚਿਹਰੇ ਤੇ ਰਬੜ ਬੁਲੇਟ ਨਾਲ ਹਮਲਾ ਕੀਤਾ।

ਇਸ ਮੁਕੱਦਮੇ ਵਿੱਚ ਉਨ੍ਹਾਂ ਪੱਤਰਕਾਰਾਂ ਨਾਲ ਸੰਬੰਧਤ ਜਾਣਕਾਰੀ ਵੀ ਸਾਂਝੀ ਕੀਤੀ ਗਈ ਹੈ ਜੋ ਪਿਛਲੇ ਹਫ਼ਤੇ ਪ੍ਰਦਰਸ਼ਨਾਂ ਦੌਰਾਨ ਜਾਂ ਤਾਂ ਜ਼ਖ਼ਮੀ ਹੋਏ ਜਾਂ ਹਿਰਾਸਤ ਵਿੱਚ ਲਏ ਗਏ ਸਨ।

ਇਸ ਵਿੱਚ ਪੁਲਿਸ ਉੱਤੇ ਖ਼ਬਰਾਂ ਦੇ ਪ੍ਰਸਾਰਣ ਦੌਰਾਨ ਦਖਲਅੰਦਾਜ਼ੀ ਕਰਨ ਅਤੇ ਮੀਡੀਆ ਦੇ ਮੈਂਬਰਾਂ ਨੂੰ ਡਰਾਉਣ ਲਈ ਦੰਗਿਆਂ ਉੱਤੇ ਕਾਬੂ ਪਾਉਣ ਵਾਸਤੇ ਇਸਤੇਮਾਲ ਕੀਤੇ ਜਾਂਦੇ ਹਥਿਆਰਾਂ ਦੀ ਵਰਤੋਂ ਦੇ ਕਥਿਤ ਦੋਸ਼ ਵੀ ਸ਼ਾਮਲ ਹਨ।

ਏ.ਸੀ.ਐੱਲ.ਯੂ. ਅਮਰੀਕਾ ਭਰ ਵਿੱਚ ਉਨ੍ਹਾਂ ਪੁਲਿਸ ਵਿਭਾਗਾਂ ਤੇ ਕਾਨੂੰਨੀ ਕਾਰਵਾਈ ਕਰਨ ਲਈ ਵਚਨ ਬੱਧ ਹੈ ਜਿਨ੍ਹਾਂ ਨੇ ਪੱਤਰਕਾਰਾਂ ਨੂੰ ਨਿਸ਼ਾਨਾ ਬਣਾ ਉਨ੍ਹਾਂ ਤੇ ਹਮਲੇ ਅਤੇ ਗ੍ਰਿਫਤਾਰੀਆਂ ਕੀਤੀਆਂ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link