11.53C Vancouver
ADS

Nov 21, 2020 2:18 AM -

ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ, ਫੈਡਰਲ ਸਰਕਾਰ ਨੂੰ ਯਾਤਰਾ 'ਤੇ ਬੈਨ ਸੰਬੰਧੀ ਕੋਈ ਹਥੌੜਾ ਚਲਾਉਣ ਦੀ ਨਹੀਂ ਹੈ ਲੋੜ

Share On
actions-now-could-determine-canadas-fate-for-generations-to-come-pm-trudeau
Prime Minister Justin Trudeau leaves after making an announcement at the Ornamental Gardens in Ottawa, Thursday, Nov. 19, 2020. THE CANADIAN PRESS/Sean Kilpatrick

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਕਿਹਾ ਕਿ ਫੈਡਰਲ ਸਰਕਾਰ ਨੂੰ ਯਾਤਰਾ ਸੰਬੰਧੀ ਕੋਈ ਹਥੌੜਾ ਚਲਾਉਣ ਦੀ ਲੋੜ ਨਹੀਂ ਹੈ।

ਉਨ੍ਹਾਂ ਕਿਹਾ ਕਿ ਐਟਲਾਂਟਿਕ ਬਬਲ, ਫੈਡਰਲ ਸਰਕਾਰ ਦੇ ਕਹਿਣ 'ਤੇ ਨਹੀਂ ਬਣਾਇਆ ਗਿਆ।

ਉਨ੍ਹਾਂ ਇਹ ਵੀ ਕਿਹਾ ਕਿ ਨੌਰਦਰਨ ਟੈਰੀਟਰੀਸ ਨੇ ਵੀ ਖੁਦ ਯਾਤਰਾ ਸੰਬੰਧੀ ਫੈਸਲੇ ਲਏ ਹਨ।

ਯਾਦ ਰਹੇ ਪ੍ਰੀਮਿਅਰ ਜੌਨ ਹੌਰਗਨ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਲੋਕਾਂ ਨੂੰ ਕਹਿਣਾ ਚਾਹੀਦਾ ਹੈ ਕਿ, ਉਹ ਕੋਵਿਡ-19 ਦੀ ਵੈਕਸੀਨ ਉਪਲਬਧ ਹੋਣ ਤੱਕ, ਆਪਣੇ ਸੂਬਿਆਂ ਤੱਕ ਯਾਤਰਾ ਨੂੰ ਸੀਮਤ ਰੱਖਣ। ਉਨ੍ਹਾਂ ਕਿਹਾ ਸੀ ਕਿ ਉਹ ਫੈਡਰਲ ਸਰਕਾਰ ਤੋਂ ਯਾਤਰਾ ਸੰਬੰਧੀ ਪਬੰਦੀਆਂ ਲਗਾਉਣ ਦੀ ਮੰਗ ਨਹੀਂ ਕਰ ਰਹੇ, ਪਰ ਹੌਰਗਨ ਨੇ ਜ਼ੋਰ ਦਿੱਤਾ ਸੀ ਕਿ ਕੋਵਿਡ-19 ਦੇ ਫੈਲਾਅ ਅਤੇ ਯਾਤਰਾ ਵਿਚਾਲੇ ਦੇ ਕਨੈਕਸ਼ਨ ਨੂੰ ਰਾਸ਼ਟਰੀ ਪੱਧਰ 'ਤੇ ਵਿਚਾਰਨ ਦੀ ਲੋੜ ਹੈ।

ਅੱਜ ਚੁੱਕੇ ਕਦਮ ਕਈ ਪੁਸ਼ਤਾਂ ਦਾ ਭਵਿੱਖ ਤੈਅ ਕਰ ਸਕਦੇ ਹਨ: ਪ੍ਰਧਾਨ ਮੰਤਰੀ ਟਰੂਡੋ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਹੁਣ ਸਥਿਤੀ ਬੇਹੱਦ ਗੰਭੀਰ ਹੈ ਅਤੇ ਸਾਰਿਆਂ ਦੇ ਚੁੱਕੇ ਕਦਮ ਅਹਿਮੀਅਤ ਰੱਖਦੇ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਹੋਣ ਵਰਤੀ ਸਾਵਧਾਨੀ, ਕੈਨੇਡਾ ਦੀਆਂ ਪੁਸ਼ਤਾਂ ਦਾ ਭਵਿੱਖ ਤੈਅ ਕਰ ਸਕਦੀ ਹੈ।

ਉਨ੍ਹਾਂ ਸਾਰੇ ਕਨੇਡੀਅਨ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਆਪਣੇ ਕੰਟੈਕਟ ਘਟਾ ਦਿੱਤੇ ਜਾਣ, ਵੱਧ ਤੋਂ ਵੱਧ ਘਰ 'ਚ ਰਿਹਾ ਜਾਵੇ ਅਤੇ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾਵੇ।

ਇਹ ਅਪੀਲ ਉਸ ਵੇਲੇ ਕੀਤੀ ਗਈ ਹੈ ਜਦ ਨਵੀਆਂ ਫੋਰਕਾਸਟ ਅਨੁਸਾਰ, ਕੈਨੇਡਾ 'ਚ ਦਿਸੰਬਰ ਦੇ ਅੰਤ ਤੱਕ ਇੱਕ-ਇੱਕ ਦਿਨ ਦੇ ਮਾਮਲੇ 20,000 ਤੋਂ 60,000 ਵਿਚਾਲੇ ਤੱਕ ਜਾਣ ਦਾ ਅਨੁਮਾਨ ਪੇਸ਼ ਕੀਤਾ ਗਿਆ ਹੈ।

ਅਜਿਹਾ ਉਸ ਵੇਲੇ ਹੋਵੇਗਾ ਜੇਕਰ ਸੋਸ਼ਲਾਈਜ਼ਿੰਗ ਨੂੰ ਨਾ ਘਟਾਇਆ ਗਿਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਪਾਰਾਂ ਦੀ ਮਦਦ ਕਰਨ ਲਈ ਹਾਜ਼ਿਰ ਹੈ, ਅਤੇ ਵਾਇਰਸ 'ਤੇ ਕਾਬੂ ਪਾਉਣ ਲਈ ਚੁੱਕੇ ਲੌਕਡਾਊਨ ਜਿਹੇ ਕਦਮ, ਲੰਮੇ ਸਮੇਂ ਦੇ ਵਿੱਤੀ ਵਿਕਾਸ ਲਈ ਚੰਗੇ ਸਾਬਿਤ ਹੋ ਸਕਦੇ ਹਨ।

ਪ੍ਰਧਾਨ ਮੰਤਰੀ ਨੇ ਐਪ ਦੀ ਵਰਤੋਂ ਕਰਨ ਲਈ ਕੀਤਾ ਉਤਸ਼ਾਹਿਤ

ਜਸਟਿਨ ਟਰੂਡੋ ਨੇ ਅੱਜ ਦੇਸ਼ਵਾਸੀਆਂ ਨੂੰ ਕਿਹਾ ਹੈ ਕਿ ਕੋਵਿਡ-19 ਐਲਰਟ ਐਪ ਦੀ ਵਰਤੋਂ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਜਿਹੜੇ ਸੂਬਿਆਂ 'ਚ ਇਸ ਨੂੰ ਲਾਗੂ ਨਹੀਂ ਕੀਤਾ ਗਿਆ ਹੈ, ਉਥੇ ਵੀ ਲੋਕ ਇਸ ਨੂੰ ਵਰਤ ਸਕਦੇ ਹਨ।

ਟਰੂਡੋ ਨੇ ਉਚੇਚੇ ਤੌਰ 'ਤੇ ਬੀ.ਸੀ. ਅਤੇ ਐਲਬਰਟਾ ਦੇ ਸੂਬਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹਨਾਂ ਦੋਵਾਂ ਸੂਬਿਆਂ ਦੇ ਲੋਕ ਵੀ ਇਸ ਐਪ ਦੀ ਵਰਤੋਂ ਕਰ ਸਕਦੇ ਹਨ ਅਤੇ ਬਾਕੀ ਦੇ ਲੋਕ ਜਿਹੜੇ ਕਿ ਇਸ ਐਪ ਦੀ ਵਰਤੋਂ ਕਰਦੇ ਹਨ, ਉਨ੍ਹਾਂ ਵਿੱਚੋਂ ਕਿਸੇ ਦੇ ਵੀ ਸੰਕ੍ਰਮਿਤ ਹੋਣ 'ਤੇ ਬਾਕੀਆਂ ਕੋਲ ਇਸ ਦੀ ਜਾਣਕਾਰੀ ਪਹੁੰਚ ਸਕੇਗੀ, ਅਤੇ ਉਹ ਸਮਾਂ ਰਹਿੰਦਾ ਹੋਰਾਂ ਦਾ ਬਚਾਅ ਕਰ ਸਕਣਗੇ।

ਪਹਿਲਾਂ ਜਿਹੀ ਨਹੀਂ ਹੋਵੇਗੀ ਕ੍ਰਿਸਮਸ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਹੁਣ ਸਮਾਂ ਹੈ ਕਿ ਆਪਣੇ ਸੋਸ਼ਲ ਸਰਕਲ ਨੂੰ ਘਟਾਇਆ ਜਾਵੇ।

ਉਨ੍ਹਾਂ ਕਿਹਾ ਕਿ ਇਸ ਵਾਰ ਦੀ ਕ੍ਰਿਸਮਸ ਪਹਿਲਾਂ ਜਿਹੀ ਹੋਣ ਦੇ ਆਸਾਰ ਬਹੁਤ ਘੱਟ ਹਨ।

ਟਰੂਡੋ ਨੇ ਮੰਨਿਆ ਕਿ ਬਹੁਤ ਸਾਰੇ ਲੋਕਾਂ ਦੇ ਪਲੈਨ ਠੱਪ ਹੋਏ ਹੋ ਸਕਦੇ ਹਨ, ਪਰ ਉਨ੍ਹਾਂ ਕਿਹਾ ਕਿ ਦੇਸ਼ ਭਰ 'ਚ ਕੋਵਿਡ-19 ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ।

ਉਨ੍ਹਾਂ ਕਿਹਾ ਕਿ ਦੇਸ਼ 'ਚ ਵਾਇਰਸ ਸੰਬੰਧੀ ਹਾਲਾਤਾਂ ਦੀ ਸਥਿਤੀ ਨਾਲ ਸੰਬੰਧਤ ਗੰਭੀਰਤਾ ਨੂੰ ਸਮਝਣ ਦੀ ਲੋੜ ਹੈ।

ਕੈਨੇਡਾ-ਅਮਰੀਕਾ ਬਾਰਡਰ 'ਤੇ ਗੈਰਜ਼ਰੂਰੀ ਯਾਤਰਾ ਸੰਬੰਧੀ ਪਬੰਦੀ ਦੇ 21 ਦਿਸੰਬਰ ਤੱਕ ਜਾਰੀ ਰਹਿਣ ਦੀ ਕੀਤੀ ਪੁਸ਼ਟੀ

ਅੱਜ ਜਸਟਿਨ ਟਰੂਡੋ ਨੇ ਪੁਸ਼ਟੀ ਕੀਤੀ ਕਿ ਕੈਨੇਡਾ ਅਤੇ ਅਮਰੀਕਾ ਵਿਚਾਲੇ ਜਾਰੀ ਗੈਰਜ਼ਰੂਰੀ ਯਾਤਰਾ ਦੀ ਪਬੰਦੀ 21 ਦਿਸੰਬਰ ਤੱਕ ਜਾਰੀ ਰਹੇਗੀ।

ਹਾਲਾਂਕਿ ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਦਾ ਤਾਲਮੇਲ ਵੀ ਜਾਰੀ ਰਹੇਗਾ ਅਤੇ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਬਾਰਡਰ ਦੇ ਦੋਨੋਂ ਪਾਸੇ ਲੋਕਾਂ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕੇ ਜਾਣ।

Latest news

canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
b-c-municipalities-urge-eby-to-hold-provincial-election-after-local-vote
Punjabi

ਸੂਬਾਈ ਚੋਣਾਂ ਨੂੰ ਲੋਕਲ ਚੋਣਾਂ ਤੋਂ ਬਾਅਦ ਕਰਵਾਉਣ ਦੀ ਮੰਗ, ਡੇਵਿਡ ਈਬੀ ਦੇ ਸੰਕੇਤਾਂ ਮਗਰੋਂ ਗਰਮਾਈ ਸਿਆਸਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਏ ਜਾਣ ਦੇ ਸੰਕੇਤਾਂ ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵਿਚਕਾਰ ਬੀ.ਸੀ. ਮਿਉਂਸਪੈਲਟੀਆਂ ਦੀ ਯੂਨੀਅਨ ਦੀ ਪ੍ਰਧਾਨ ਕੋਰੀ ਰੈਮਸੇ ਨੇ ਕੋਈ ਵੀ ਸੰਭਾਵਿਤ ਮਿਡ-ਟਰਮ ਚੋਣਾਂ ਨਗਰ-ਪਾਲਿਕਾ ਚੋਣਾਂ ਸੰਪੰਨ ਹੋਣ ਮਗਰੋਂ ਹੀ ਰੱਖੇ ਜਾਣ ਦੀ ਮੰਗ ਕੀਤੀ ਹੈ।
police-take-major-action-in-burnaby-hospital-fire-case-after-six-year-investigation
Punjabi

ਛੇ ਸਾਲਾਂ ਦੀ ਲੰਬੀ ਜਾਂਚ ਤੋਂ ਬਾਅਦ ਬਰਨਬੀ ਹਸਪਤਾਲ ਅੱਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

ਬਰਨਬੀ ਹਸਪਤਾਲ ਵਿਚ ਸਾਲ 2020 ਵਿਚ ਲਗਾਈ ਗਈ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਐਲਬਰਟਾ ਦੇ ਇੱਕ 29 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਹੈ। ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਕਰੀਬ ਛੇ ਸਾਲਾਂ ਦੀ ਲੰਮੀ ਜਾਂਚ ਤੋਂ ਬਾਅਦ ਬੀ.ਸੀ.ਪ੍ਰੋਸੀਕਿਊਸ਼ਨ ਸਰਵਿਸ ਨੇ 8 ਸਤੰਬਰ ਨੂੰ ਮੁਲਜ਼ਮ Yu Yun Wang ਖਿਲਾਫ ਅੱਗਜ਼ਨੀ ਅਤੇ ਮਨੁੱਖੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਹੈ।
alberta-man-sentenced-to-12-years-for-sexual-assaults-on-vulnerable-women
Punjabi

ਕੈਲਗਰੀ ਨੇੜੇ ਔਰਤਾਂ ਨਾਲ ਜਿਨਸੀ ਹਮਲਿਆਂ ਦੇ ਮਾਮਲੇ ’ਚ ਐਲਬਰਟਾ ਦੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਕੈਲਗਰੀ ਨੇੜੇ ਇੱਕ ਪੇਂਡੂ ਇਲਾਕੇ ਵਿੱਚ ਔਰਤਾਂ ਨਾਲ ਜਿਨਸੀ ਹਮਲੇ ਕਰਨ ਵਾਲੇ ਰਿਚਰਡ ਰੌਬਰਟ ਮਾਨਥਾ ਨੂੰ ਲੰਬੀ ਸੁਣਵਾਈ ਦੇ ਬਾਅਦ ਅੱਜ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕੈਲਗਰੀ ਦੇ ਰਹਿਣ ਵਾਲੇ 62 ਸਾਲਾ ਮਾਨਥਾ ਨੂੰ ਇਹ ਸਜ਼ਾ 2019 ਤੋਂ 2023 ਦੇ ਵਿਚਕਾਰ 3 ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਨੂੰ ਡਰੱਗਜ਼ ਦੇਣ ਦੇ ਦੋਸ਼ਾਂ ਕਾਰਨ ਮਿਲੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link