9.81C Vancouver
ADS

Jan 14, 2021 3:43 AM -

ਬੀ.ਸੀ. 'ਚ ਕੋਵਿਡ-19 ਦੇ ਐਕਟਿਵ ਮਾਮਲਿਆਂ ਦੀ ਗਿਣਤੀ ਆਈ 5,000 ਤੋਂ ਹੇਠ

Share On
active-case-count-of-covid-19-cases-dips-below-5-000-in-b-c
File - Dr. Bonnie Henry can be seen replying to questions during a news conference. (B.C. Government)

ਅੱਜ ਬੀ.ਸੀ. 'ਚ ਕੋਵਿਡ-19 ਦੇ 519 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਦੁੱਖ ਦੀ ਗੱਲ ਸੀ ਕਿ 12 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 59,072 ਤੱਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,031 ਹੋ ਗਈ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ ਅੱਜ 5,000 ਤੋਂ ਹੇਠਾਂ ਆ ਗਏ ਹਨ।

ਐਕਟਿਵ ਮਾਮਲਿਆਂ ਦੀ ਗਿਣਤੀ 4,810 ਤੱਕ ਪਹੁੰਚ ਗਏ ਹਨ।

ਨਵੰਬਰ ਦੀ ਸ਼ੁਰੂਆਤ ਤੋਂ ਬਾਅਦ ਇਹ ਪਹਿਲਾ ਮੌਕਾ ਹੈ, ਜਦ ਵਾਇਰਸ ਸੰਬੰਧੀ ਮਾਮਲੇ 5,000 ਤੋਂ ਹੇਠਾਂ ਆਏ ਹਨ।

ਕੁੱਲ 360 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 76 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

63,430 ਲੋਕਾਂ ਨੂੰ ਦਿੱਤੀ ਜਾ ਚੁੱਕੀ ਵੈਕਸੀਨ

ਬੀ.ਸੀ. 'ਚ ਕੋਵਿਡ-19 ਸੰਬੰਧੀ ਵੈਕਸੀਨੇਸ਼ਨ ਦੌਰਾਨ ਹੁਣ ਤੱਕ 63,430 ਲੋਕਾਂ ਨੂੰ ਵੈਕਸੀਨ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਬੁੱਧਵਾਰ ਨੂੰ ਸਿਹਤ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦਾ ਟੀਚਾ ਵੱਧ ਤੋਂ ਵੱਧ ਲੋਕਾਂ ਤੱਕ ਵੈਕਸੀਨ ਨੂੰ ਸੁਰੱਖਿਅਤ ਤਰੀਕੇ ਨਾਲ ਪਹੁੰਚਾਉਣ ਦਾ ਹੈ।

ਯਾਦ ਰਹੇ ਸੋਮਵਾਰ ਨੂੰ ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਦਾ ਕਹਿਣਾ ਸੀ ਕਿ ਸੂਬੇ 'ਚ ਵੈਕਸੀਨੇਸ਼ਨ ਦੀ ਪ੍ਰੀਕਿਰਿਆ ਜਾਰੀ ਹੈ ਅਤੇ ਹੁਣ ਤੱਕ ਕੁੱਲ 71,200 ਵੈਕਸੀਨ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

Latest news

calgary-police-seize-cache-of-weapons-arrest-3-20-charges-laid
Punjabi

ਕੈਲਗਰੀ 'ਚ ਘਰ 'ਤੇ ਪੁਲਿਸ ਦਾ ਛਾਪਾ, ਭਾਰੀ ਮਾਤਰਾ 'ਚ ਹਥਿਆਰ ਬਰਾਮਦ, 3 ਗ੍ਰਿਫ਼ਤਾਰ

ਕੈਲਗਰੀ ਦੇ ਨੌਰਥ ਈਸਟ ਇਲਾਕੇ ਵਿੱਚ ਪੁਲਿਸ ਨੇ ਇੱਕ ਘਰ ਵਿੱਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ ਅਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੁੱਲ 20 ਦੋਸ਼ ਤੈਅ ਕੀਤੇ ਹਨ। ਪੁਲਿਸ ਮੁਤਾਬਕ 10 ਸਤੰਬਰ ਨੂੰ ਕੋਵਿੰਗਟਨ ਰਾਈਜ਼ ਐਨ.ਈ. ਦੇ 100 ਬਲਾਕ ਵਿੱਚ ਸਥਿਤ ਇੱਕ ਘਰ ਵਿਚ ਛਾਪਾ ਮਾਰਿਆ ਗਿਆ ਸੀ।
pedestrian-killed-after-being-struck-by-ford-pickup-in-hope
Punjabi

ਬੀ. ਸੀ. ਦੇ ਹੋਪ 'ਚ ਫੋਰਡ ਪਿਕਅੱਪ ਟਰੱਕ ਦੀ ਟੱਕਰ ਨਾਲ ਪੈਦਲ ਯਾਤਰੀ ਦੀ ਮੌਤ

ਬੀ. ਸੀ. ਦੇ ਹੋਪ ਇਲਾਕੇ ਵਿਚ ਹਾਈਵੇਅ-3 'ਤੇ ਬੁੱਧਵਾਰ ਰਾਤ ਫੋਰਡ ਪਿਕਅੱਪ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇੱਕ ਪੈਦਲ ਯਾਤਰੀ ਦੀ ਮੌਤ ਹੋ ਗਈ। ਹੋਪ ਆਰ.ਸੀ.ਐਮ.ਪੀ. ਮੁਤਾਬਕ ਪੁਲਿਸ ਨੂੰ ਰਾਤ ਲਗਭਗ 8:38 ਵਜੇ ਇਸ ਹਾਦਸੇ ਦੀ ਇਤਲਾਹ ਮਿਲੀ ਅਤੇ ਜਦੋਂ ਤੱਕ ਟੀਮ ਮੌਕੇ 'ਤੇ ਪਹੁੰਚੀ ਉਦੋਂ ਤੱਕ ਪੀੜਤ ਦੀ ਮੌਤ ਹੋ ਚੁੱਕੀ ਸੀ।
canada-lifts-deportation-pause-for-four-middle-eastern-countries
Punjabi

ਕੈਨੇਡਾ ਨੇ 4 ਮਿਡਲ ਈਸਟ ਦੇਸ਼ਾਂ ਲਈ ਡਿਪੋਰਟੇਸ਼ਨ 'ਤੇ ਲੱਗੀ ਆਰਜ਼ੀ ਰੋਕ ਹਟਾਈ

ਕੈਨੇਡਾ ਨੇ ਮਿਡਲ ਈਸਟ ਦੇ ਕਈ ਦੇਸ਼ਾਂ ਦੇ ਲੋਕਾਂ ਲਈ ਦੇਸ਼-ਨਿਕਾਲੇ 'ਤੇ ਲਗਾਈ ਆਰਜ਼ੀ ਪਾਬੰਦੀ ਨੂੰ ਹਟਾ ਦਿੱਤਾ ਹੈ, ਜਿਸ ਨਾਲ ਹੁਣ ਉੱਥੋਂ ਦੇ ਗੈਰ-ਕਾਨੂੰਨੀ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਤੁਰੰਤ ਪ੍ਰਭਾਵ ਨਾਲ ਦੁਬਾਰਾ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਈਰਾਨ ਖਿਲਾਫ ਅਮਰੀਕਾ-ਇਜ਼ਰਾਈਲ ਦੀ ਜੰਗ ਕਾਰਨ ਪੈਦਾ ਹੋਈਆਂ ਸਥਿਤੀਆਂ ਨੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਕੀਤਾ ਸੀ, ਜਿਸ ਨੂੰ ਦੇਖਦੇ ਹੋਏ ਕੈਨੇਡਾ ਨੇ ਕੁਵੈਤ, ਬਹਿਰੀਨ,ਯੂ.ਏ.ਈ. ਅਤੇ ਕਤਰ ਦੇ ਨਾਗਰਿਕਾਂ ਲਈ ਦੇਸ਼ ਨਿਕਾਲੇ ਦੀਆਂ ਕਾਰਵਾਈਆਂ ਨੂੰ ਆਰਜ਼ੀ ਤੌਰ 'ਤੇ ਰੋਕਣ ਦਾ ਫੈਸਲਾ ਕੀਤਾ ਸੀ।
trumps-possible-u-s-diesel-export-ban-could-drive-up-global-prices
Punjabi

ਟਰੰਪ ਦੇ ਡੀਜ਼ਲ ਐਕਸਪੋਰਟ ਬੈਨ ਨਾਲ ਦੁਨੀਆ ਭਰ ’ਚ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਸਮੇਤ ਦੁਨੀਆ ਭਰ ਦੇ ਖਪਤਕਾਰਾਂ ਨੂੰ ਟਰੰਪ ਦੇ ਅਮਰੀਕੀ ਡੀਜ਼ਲ ਨਿਰਯਾਤ ਦੇ ਸੰਭਾਵਿਤ ਬੈਨ ਦੀ ਮਹਿੰਗੀ ਕੀਮਤ ਚੁਕਾਉਣੀ ਪੈ ਸਕਦੀ ਹੈ। ਡੌਨਲਡ ਟਰੰਪ ਨੇ ਹਾਲ ਹੀ ਵਿਚ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਅਮਰੀਕੀਆਂ ਲਈ ਕੀਮਤਾਂ ਘਟਾਉਣ ਲਈ ਉਹ ਦੇਸ਼ ਦੇ ਡੀਜ਼ਲ ਨੂੰ ਬਾਹਰ ਭੇਜਣ ਤੋਂ ਰੋਕ ਸਕਦੇ ਹਨ।
former-bc-conservative-leader-john-rustad-will-not-seek-re-election
Punjabi

ਬੀ.ਸੀ. ਕੰਜ਼ਰਵੇਟਿਵ ਵੱਲੋਂ ਪਵਨੀਤ ਸਿੰਘ ਨੂੰ ਐਲਾਨਿਆ ਉਮੀਦਵਾਰ ,ਜੌਨ ਰਸਟੈਡ ਨਹੀਂ ਲੜਨਗੇ ਚੋਣ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਚੋਣ ਨਹੀਂ ਲੜਨਗੇ। ਉਨ੍ਹਾਂ ਦੀ ਰਾਈਡਿੰਗ ਤੋਂ ਪਾਰਟੀ ਨਵਾਂ ਉਮੀਦਵਾਰ ਉਤਾਰੇਗੀ। ਉਥੇ ਹੀ, ਇਸ ਸਿਆਸੀ ਘਟਨਾਕ੍ਰਮ ਦੇ ਨਾਲ ਹੀ ਬੀ.ਸੀ. ਕੰਜ਼ਰਵੇਟਿਵਜ਼ ਨੇ Kelowna-Lake Country-Coldstream ਵਿਧਾਨ ਸਭਾ ਹਲਕੇ ਤੋਂ ਕਾਰੋਬਾਰੀ ਅਤੇ ਸਿਆਸੀ ਆਗੂ ਪਵਨੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link