14.04C Vancouver
ADS

Jun 20, 2024 6:08 PM - The Canadian Press

ਕੈਨੇਡੀਅਨ ਅਦਾਕਾਰ ਡੋਨਾਲਡ ਸਦਰਲੈਂਡ ਦਾ 88 ਸਾਲ ਦੀ ਉਮਰ ’ਚ ਦਿਹਾਂਤ

Share On
actor-donald-sutherland-dies-aged-88
The elder Sutherland's career spanned more than 50 years and ranged from the snarky surgeon Hawkeye Pierce in the film version of "M.A.S.H.'' to the fascist dictator President Snow in "The Hunger Games'' franchise. (Photo: Instagram/donald_sutherland)

ਕੈਨੇਡੀਅਨ ਅਦਾਕਾਰ ਡੋਨਾਲਡ ਸਦਰਲੈਂਡ ਦਾ ਦਿਹਾਂਤ ਹੋ ਗਿਆ ਹੈ। ਉਹ 88 ਸਾਲ ਦੇ ਸਨ। ਉਨ੍ਹਾਂ ਦੇ ਬੇਟੇ ਅਤੇ ਅਦਾਕਾਰ ਕੀਫਰ ਸਦਰਲੈਂਡ ਨੇ ਸੋਸ਼ਲ ਮੀਡੀਆ ਪੋਸਟ ਵਿਚ ਇਸ ਦੀ ਜਾਣਕਾਰੀ ਦਿੱਤੀ।

ਮੈਸ਼ ਅਤੇ ਦਿ ਹੰਗਰ ਗੇਮ ਦੇ ਦਿੱਗਜ ਸਟਾਰ ਸਦਰਲੈਂਡ ਨੇ ਅੰਤਿਮ ਸਾਹ ਮਿਆਮੀ ਵਿਚ ਲਏ, ਉਹ ਲੰਮੇ ਸਮੇਂ ਤੋਂ ਬਿਮਾਰ ਸਨ। ਸਦਰਲੈਂਡ ਨੇ ਆਪਣੇ ਬੇਟੇ ਕੀਫਰ ਨਾਲ ਵੀ ਤਿੰਨ ਫਿਲਮਾਂ ਵਿਚ ਕੰਮ ਕੀਤਾ। ਉਹ 1970 ਦੇ ਦਹਾਕੇ ਵਿਚ ਹੌਲੀਵੁੱਡ ਦੇ ਸਭ ਤੋਂ ਵੱਡੇ ਸਿਤਾਰਿਆਂ ਵਿਚੋਂ ਇੱਕ ਸਨ।

80 ਦੇ ਦਹਾਕੇ ਤੱਕ ਫਿਲਮ ਅਤੇ ਟੀ. ਵੀ. ਪ੍ਰੋਜੈਕਟਸ ਲਈ ਉਨ੍ਹਾਂ ਦੀ ਮੰਗ ਬਣੀ ਰਹੀ। ਆਪਣੀ ਆਮ ਲੁੱਕ ਅਤੇ ਇੱਕ ਅਭਿਨੇਤਾ ਦੇ ਰੂਪ ਵਿਚ ਬਹੁਮੁਖੀ ਪ੍ਰਤਿਭਾ ਲਈ ਜਾਣੇ ਜਾਂਦੇ ਡੋਨਾਲਡ ਸਦਰਲੈਂਡ ਨੇ ਕਈ ਯਾਦਗਾਰੀ ਕਿਰਦਾਰ ਨਿਭਾਏ ਸਨ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link