11.82C Vancouver
ADS

Apr 10, 2023 7:20 PM - Connect News

ਬੀ.ਸੀ. ਵਿੱਚ ਪਿਛਲੇ 5 ਸਾਲਾਂ ਵਿੱਚ ਕੰਮ ਵਾਲੀ ਥਾਂ ਉੱਤੇ ਹਿੰਸਾ ਦੀਆਂ ਘਟਨਾਵਾਂ ਵਿੱਚ 25 ਫੀਸਦੀ ਵਾਧਾ ਹੋਇਆ ਹੈ

Share On
acts-of-violence-in-workplace-increased-25-per-cent-over-last-5-years-in-b-c
Employers can do to WorkSafeBC website www.worksafebc.com for any further information.

ਵਰਕਸੇਫ ਬੀ.ਸੀ. ਵੱਲੋਂ ਕੰਮ-ਮਾਲਕਾਂ ਨੂੰ ਕੰਮ ਵਾਲੀ ਥਾਂ ਵਿਖੇ ਹਿੰਸਾ ਦੀ ਰੋਕਥਾਮ ਕਰਨ ਅਤੇ ਆਪਣੇ ਕਾਮਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਉਨ੍ਹਾਂ ਦੀ ਜਿੰਮੇਵਾਰੀ ਬਾਰੇ ਯਾਦ ਕਰਵਾਇਆ ਜਾ ਰਿਹਾ ਹੈ। ਪਿਛਲੇ ਪੰਜ ਸਾਲਾਂ ਦੌਰਾਨ, ਬੀ.ਸੀ. ਵਿੱਚ ਹਿੰਸਾ ਦੀਆਂ ਘਟਨਾਵਾਂ ਵਿੱਚ 25 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਕਲੇਮਾਂ ਦਾ ਅੰਕੜਾ 2018 ਵਿੱਚ ਸਵੀਕਾਰ ਕੀਤੇ ਗਏ 2,292 ਕਲੇਮਾਂ ਤੋਂ ਵਧ ਕੇ 2022 ਵਿੱਚ 2,868 ਹੋ ਗਿਆ ਹੈ। ਕੰਮ ਵਾਲੀ ਥਾਂ ਵਿਖੇ ਜਿੱਥੇ ਕਿਤੇ ਹਿੰਸਾ ਦਾ ਖ਼ਤਰਾ ਹੁੰਦਾ ਹੈ, ਕੰਮ-ਮਾਲਕਾਂ ਨੂੰ ਲਾਜ਼ਮੀ ਤੌਰ 'ਤੇ ਉਨ੍ਹਾਂ ਖ਼ਤਰਿਆਂ ਨੂੰ ਖ਼ਤਮ ਕਰਨ ਜਾਂ ਘੱਟ ਤੋਂ ਘੱਟ ਕਰਨ ਲਈ ਉਪਾਅ ਲਾਗੂ ਕਰਨੇ ਚਾਹੀਦੇ ਹਨ। ਹਿੰਸਾ ਦੀ ਰੋਕਥਾਮ ਲਈ ਨੀਤੀਆਂ ਦਾ ਵਿਕਾਸ ਕਰਨਾ ਅਤੇ ਇਨ੍ਹਾਂ ਨੀਤੀਆਂ ਨੂੰ ਲਾਗੂ ਕਰਨਾ, ਕਰਮਚਾਰੀਆਂ ਨੂੰ ਸਿਖਲਾਈ ਅਤੇ ਸਿੱਖਿਆ ਪ੍ਰਦਾਨ ਕਰਾਉਣਾ, ਅਤੇ ਸਮੇਂ-ਸਮੇਂ 'ਤੇ ਖ਼ਤਰੇ ਦਾ ਮੁਲਾਂਕਣ ਕਰਨਾ ਉਪਾਵਾਂ ਵਿੱਚ ਸ਼ਾਮਲ ਹੋ ਸਕਦੇ ਹਨ। ਕੰਮ ਦੀਆਂ ਸੁਰੱਖਿਅਤ ਪ੍ਰਕਿਰਿਆਵਾਂ ਦੇ ਨਾਲ-ਨਾਲ, ਪਰਤੱਖ ਰੁਕਾਵਟਾਂ, ਰੋਸ਼ਨੀ ਅਤੇ ਕੰਮ ਕਰਦੇ ਹੋਏ ਦੂਜੇ ਵਿਅਕਤੀਆਂ ਨੂੰ ਨਜ਼ਰ ਆਉਂਦੇ ਰਹਿਣਾ ਵੀ ਅਸਰਦਾਰ ਉਪਾਅ ਹੋ ਸਕਦੇ ਹਨ। ਕੰਮ-ਮਾਲਕ WorkSafeBC ਦੀ ਵੈੱਬਸਾਈਟ ‘ਤੇ ਜਾ ਕੇ ਵਧੇਰੇ ਜਾਣਕਾਰੀ ਲੈ ਸਕਦੇ ਹਨ www.worksafebc.com

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link