11.67C Vancouver
ADS

Jan 27, 2021 2:54 AM -

ਦਿੱਲੀ 'ਚ ਅਮਨ-ਕਨੂੰਨ ਦੀ ਸਥਿਤੀ ਸਥਾਪਿਤ ਕਰਨ ਲਈ ਵਧੇਰੇ ਸੁਰੱਖਿਆ ਬਲ ਕੀਤੇ ਜਾ ਰਹੇ ਤਾਇਨਾਤ

Share On
additional-security-forces-to-be-deployed-in-delhi-to-maintain-law-and-order-situation
Several people, including police personnel, suffered injuries during the clash between protesting farmers and police. (Photo - ANI)

ਦਿੱਲੀ ਵਿੱਚ ਅੰਦੋਲਨਕਾਰੀ ਕਿਸਾਨਾਂ ਦੇ ਹੰਗਾਮੇ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਫੈਸਲਾ ਲਿਆ ਹੈ ਕਿ ਸੀ.ਆਰ.ਪੀ.ਐਫ. ਦੀਆਂ 15 ਕੰਪਨੀਆਂ ਦਿੱਲੀ ਅਤੇ ਸਰਹੱਦੀ ਖੇਤਰਾਂ 'ਤੇ ਤਾਇਨਾਤ ਕੀਤੀਆਂ ਜਾਣਗੀਆਂ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਵਿਖੇ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ।

ਇਹ ਬੈਠਕ ਤਕਰੀਬਨ 2 ਘੰਟੇ ਚੱਲੀ ਅਤੇ ਆਈ.ਬੀ. ਡਾਇਰੈਕਟਰ ਅਤੇ ਗ੍ਰਹਿ ਸਕੱਤਰ ਸਮੇਤ ਸਾਰੇ ਉੱਚ ਅਧਿਕਾਰੀ ਮੌਜੂਦ ਸੀ।

ਬੈਠਕ ਦੀ ਸਥਿਤੀ ਦਾ ਜਾਇਜਾ ਲੈਣ ਤੋਂ ਬਾਅਦ ਕਈ ਸੰਵੇਦਨਸ਼ੀਲ ਥਾਵਾਂ ‘ਤੇ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕਰਨ ਲਈ ਕਿਹਾ ਗਿਆ ਹੈ।

ਅਮਿਤ ਸ਼ਾਹ ਨਾਲ ਹੋਈ ਬੈਠਕ 'ਚ ਹੋਮ ਸੈਕ੍ਰੇਟਰੀ ਅਜੇ ਭੱਲਾ, ਸਿੱਖੀ ਪੁਲਿਸ ਕਮਿਸ਼ਨਰ ਐਸ.ਐਨ.ਸ਼੍ਰੀਵਾਸਤਵ, ਅਤੇ ਆਈ.ਬੀ. ਦੇ ਡਾਇਰੈਕਟਰ ਵੀ ਮੌਜੂਦ ਸਨ।

ਮੀਡੀਆ ਰਿਪੋਰਟਸ ਅਨੁਸਾਰ ਖੁਫੀਆ ਏਜੰਸੀਆਂ ਨੂੰ ਹਿੰਸਾ ਦਾ ਡਰ ਹੈ।

ਇਸ ਦਰਮਿਆਨ ਦਿੱਲੀ ਵਿੱਚ ਪੈਦਾ ਹੋਏ ਤਣਾਅਪੂਰਨ ਹਲਾਤ ਮਗਰੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਇੱਕ ਬਿਆਨ ਜਾਰੀ ਕੀਤਾ ਗਿਆ।

ਬਿਆਨ ਵਿੱਚ ਕਿਹਾ ਗਿਆ ਕਿ, "ਜਿਨ੍ਹਾਂ ਨੇ ਹਿੰਸਾ ਕੀਤੀ ਉਨ੍ਹਾਂ ਦਾ ਸਾਡੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਹਿੰਸਾ ਕਰਨ ਵਾਲਿਆਂ ਤੋਂ ਅਸੀਂ ਖੁਦ ਨੂੰ ਅਲਗ ਕਰਦੇ ਹਾਂ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link