18.11C Vancouver
ADS

May 27, 2024 2:33 PM - Connect Newsroom

ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਸ਼੍ਰੋਮਣੀ ਅਕਾਲੀ ਦਲ ’ਚੋਂ ਕੱਢਿਆ

Share On
adesh-pratap-singh-kairon-expelled-from-shiromani-akali-dal
Akali candidate Virsa Singh Valtoha from Khadur Sahib had complained against Adesh Pratap Singh Kairon accusing him of anti-party activities.(Photo: Facebook/Shiromani Akali Dal)

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਟੀ ਵਿਧਾਨ ਸਭਾ ਹਲਕੇ ਤੋਂ ਚਾਰ ਵਾਰ ਵਿਧਾਇਕ ਰਹੇ ਆਪਣੇ ਜੀਜਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਪੋਤੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ। ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਗਾਉਂਦੇ ਹੋਏ ਸ਼ਿਕਾਇਤ ਕੀਤੀ ਸੀ।

ਵਲਟੋਹਾ ਮੁਤਾਬਕ, ਆਦੇਸ਼ ਪ੍ਰਤਾਪ ਸਿੰਘ ਕੈਰੋਂ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਸਨ ਅਤੇ ਵਰਕਰਾਂ ਨੂੰ ਫੋਨ ਕਰਕੇ ਕਹਿ ਰਹੇ ਸਨ ਕਿ ਵੋਟ ਕਿਸੇ ਨੂੰ ਵੀ ਦਿਓ ਪਰ ਵਲਟੋਹਾ ਨੂੰ ਵੋਟ ਨਾ ਪਾਉਣਾ। ਵਲਟੋਹਾ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਰਵਾਈ ਕਰਕੇ ਰਿਸ਼ਤਿਆਂ ਨਾਲੋਂ ਪਾਰਟੀ ਨੂੰ ਜ਼ਿਆਦਾ ਅਹਿਮੀਅਤ ਦਿੱਤੀ।

Latest news

man-charged-with-first-degree-murder-after-two-children-found-dead-in-calgary-vehicle
Punjabi

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਲੱਗੇ ਦੋਸ਼

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਫਸਟ ਡਿਗਰੀ ਮਰਡਰ ਦੇ ਦੋਸ਼ ਲਗਾਏ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਪੀੜਤ ਬੱਚਿਆਂ ਦੀ ਉਮਰ 10 ਸਾਲ ਤੋਂ ਘੱਟ ਸੀ।
federal-government-commits-9-8m-to-canada-soccer-training-centre-project-in-vancouver
Punjabi

ਵੈਨਕੂਵਰ ਵਿੱਚ ਕੈਨੇਡਾ ਸੋਕਰ ਟ੍ਰੇਨਿੰਗ ਸੈਂਟਰ ਲਈ ਫੈਡਰਲ ਸਰਕਾਰ ਵੱਲੋਂ $9.8 ਮਿਲੀਅਨ ਦਾ ਐਲਾਨ

ਪੀ.ਐਮ.ਮਾਰਕ ਕਾਰਨੀ ਸਰਕਾਰ ਨੇ ਅੱਜ ਕੈਨੇਡਾ ਸੋਕਰ ਨੂੰ ਨੈਸ਼ਨਲ ਟ੍ਰੇਨਿੰਗ ਸੈਂਟਰ ਪ੍ਰੋਜੈਕਟ ਲਈ $9.8 ਮਿਲੀਅਨ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ। ਇਹ ਨਿਵੇਸ਼ ਪ੍ਰੋਜੈਕਟ ਦੇ ਡਿਜ਼ਾਈਨ, ਪਲੈਨਿੰਗ ਅਤੇ ਉਸਾਰੀ ਤੋਂ ਪਹਿਲਾਂ ਦੇ ਪੜਾਵਾਂ ਲਈ ਦਿੱਤਾ ਜਾ ਰਿਹਾ ਹੈ। ਸਪੋਰਟ ਲਈ ਰਾਜ ਦੇ ਸਕੱਤਰ ਐਡਮ ਵੈਨ ਕੋਵਰਡੇਨ ਅਤੇ ਹਾਊਸਿੰਗ ਤੇ ਇਨਫਰਾਸਟਕਚਰ ਮੰਤਰੀ ਗ੍ਰੇਗਰ ਰੌਬਰਟਸਨ ਨੇ ਅੱਜ ਵੈਨਕੂਵਰ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਇਸ ਨਿਵੇਸ਼ ਦੀ ਘੋਸ਼ਣਾ ਕੀਤੀ।
police-seek-witnesses-after-child-assaulted-at-khalsa-day-event-in-surrey
Punjabi

ਸਰੀ ਵਿੱਚ ਖਾਲਸਾ ਡੇਅ ਸਮਾਗਮ ਦੌਰਾਨ ਬੱਚੇ ‘ਤੇ ਹਮਲਾ, ਗਵਾਹਾਂ ਦੀ ਕੀਤੀ ਜਾ ਰਹੀ ਭਾਲ

ਸਰੀ ਪੁਲਿਸ ਸਰਵਿਸ ਦੀ ਮੇਜਰ ਕ੍ਰਾਈਮ ਯੂਨਿਟ ਅਤੇ ਸਪੈਸ਼ਲ ਵਿਕਟਮ ਟੀਮ 19 ਅਪ੍ਰੈਲ ਨੂੰ ਖਾਲਸਾ ਦਿਵਸ ਸਮਾਗਮ ਦੌਰਾਨ ਵਾਪਰੀ ਇੱਕ ਘਟਨਾ ਦੀ ਜਾਂਚ ਕਰ ਰਹੀ ਹੈ, ਜਿਸ ਦੇ ਸਬੰਧ ਵਿਚ ਕੁਝ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਐਸ.ਪੀ.ਐਸ ਮੁਤਾਬਕ, 85 ਐਵੇਨਿਊ ਦੇ 12800 ਬਲਾਕ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਪਾਰਕਿੰਗ ਵਾਲੀ ਥਾਂ ਵਿਚ ਲੱਗੇ ਕਾਰਨੀਵਲ ਵਿਚ ਇੱਕ 8 ਸਾਲਾ ਬੱਚੇ ਦੀ ਕੁੱਟਮਾਰ ਕੀਤੀ ਗਈ ਸੀ।
five-killed-in-small-plane-crash-near-austin-texas-county-official-says
Punjabi

ਟੈਕਸਾਸ ਦੇ ਆਸਟਿਨ ਨੇੜੇ ਛੋਟਾ ਜਹਾਜ਼ ਹਾਦਸਾਗ੍ਰਸਤ,5 ਲੋਕਾਂ ਦੀ ਮੌਤ

ਅਮਰੀਕਾ ਦੇ ਟੈਕਸਾਸ ਰਾਜ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਉਸ ਵਿੱਚ ਸਵਾਰ ਸਾਰੇ ਪੰਜ ਜਣਿਆਂ ਦੀ ਮੌਤ ਹੋ ਗਈ। ਹੇਜ਼ ਕਾਉਂਟੀ ਦੇ ਜੱਜ ਰੂਬੇਨ ਬੇਸੇਰਾ ਨੇ ਸ਼ੁੱਕਰਵਾਰ ਨੂੰ ਇੱਕ ਫੇਸਬੁੱਕ ਪੋਸਟ ਰਾਹੀਂ ਦੱਸਿਆ ਕਿ ਇਹ ਹਾਦਸਾ ਵੀਰਵਾਰ ਰਾਤ ਨੂੰ ਵਿੰਬਰਲੇ ਸ਼ਹਿਰ ਵਿੱਚ ਵਾਪਰਿਆ,ਜੋ ਆਸਟਿਨ ਤੋਂ ਲਗਭਗ 64 ਕਿਲੋਮੀਟਰ ਦੱਖਣ-ਪੱਛਮ ਵਿੱਚ ਸਥਿਤ ਹੈ।
punjab-assembly-passes-confidence-motion-with-88-aap-mlas-voting-in-favour
Punjabi

ਪੰਜਾਬ ਵਿਧਾਨ ਸਭਾ ਵਿੱਚ 'ਭਰੋਸਗੀ ਮਤਾ'ਪਾਸ, ਹੱਕ 'ਚ ਭੁਗਤੇ 'ਆਪ'ਦੇ 88 ਵਿਧਾਇਕ

ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ਭਰੋਸਗੀ ਮਤਾ ਪੇਸ਼ ਕੀਤਾ ਗਿਆ। ਇਸ ਮਤੇ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ 88 ਵਿਧਾਇਕ ਭੁਗਤੇ ਅਤੇ 4 ਵਿਧਾਇਕ ਗੈਰ-ਹਾਜ਼ਰ ਰਹੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link