12.31C Vancouver
ADS

Mar 26, 2021 5:23 PM -

ਬੀ.ਸੀ. 'ਚ ਗੈਰ-ਦਸਤਾਵੇਜ਼ੀ ਵਰਕਰਾਂ ਨੂੰ ਵੈਕਸੀਨ ਹਾਸਿਲ ਕਰਨ 'ਤੇ ਡਿਪੋਰਟ ਕੀਤੇ ਜਾਣ ਦਾ ਫ਼ਿਕਰ

Share On
advocates-say-undocumented-workers-in-bc-fear-deportation-as-getting-vaccinated-can-expose-lack-of-proper-identification
A dose of the Pfizer-BioNTech COVID-19 vaccine is pictured at a vaccination site in Vancouver Thursday, March 11, 2021. THE CANADIAN PRESS/Jonathan Hayward

ਕੁਝ ਸਮਰਥਕਾਂ ਦਾ ਕਹਿਣਾ ਹੈ ਕਿ ਬੀ.ਸੀ. 'ਚ ਗੈਰ-ਦਸਤਾਵੇਜ਼ੀ ਵਰਕਰਾਂ ਨੂੰ ਫਿਕਰ ਹੈ ਕਿ ਉਨ੍ਹਾਂ ਲਈ ਵੈਕਸੀਨ ਹਾਸਿਲ ਕਰਨਾ ਮੁਸ਼ਕਿਲ ਖੜੀ ਕਰ ਸਕਦਾ ਹੈ।

ਅਜਿਹੇ ਵਰਕਰਾਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਨੇ ਰਿਪੋਰਟ ਕਰ ਦਿੱਤਾ ਕਿ ਉਨ੍ਹਾਂ ਕੋਲ ਸਹੀ ਆਈਡੈਂਟੀਫਿਕੇਸ਼ਨ ਨਹੀਂ ਹੈ ਤਾਂ ਉਨ੍ਹਾਂ ਦੀ ਗ੍ਰਿਫਤਾਰੀ ਹੋ ਸਕਦੀ ਹੈ।

ਬੀ.ਸੀ. ਦੇ ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ ਗੈਰ-ਦਸਤਾਵੇਜ਼ੀ ਅਤੇ ਮਾਈਗ੍ਰੈਂਟ ਵਰਕਰ ਆਪਣੇ ਮੈਡਿਕਲ ਕਾਰਡ ਵਿਖਾਏ ਬਿਨਾ ਹੀ ਵੈਕਸੀਨ ਖੁਰਾਕ ਹਾਸਿਲ ਕਰ ਸਕਦੇ ਹਨ।

ਪਰ ਇਹ ਜਾਣਕਾਰੀ ਨਹੀਂ ਦਿੱਤੀ ਗਈ ਕਿ ਗੈਰ-ਸਰਕਾਰੀ ਆਈ.ਡੀ. ਵਰਤੀ ਜਾ ਸਕਦੀ ਹੈ ਜਾਂ ਨਹੀਂ।

ਮੰਤਰਾਲੇ ਦਾ ਕਹਿਣਾ ਹੈ ਕਿ ਇਮਿਊਨਾਈਜ਼ੇਸ਼ਨ ਲਈ ਵਰਤੀ ਜਾਣ ਵਾਲੀ ਜਾਣਕਾਰੀ ਨੂੰ ਕਿਸੇ ਹੋਰ ਸੰਗਠਨ ਨਾਲ ਸਾਂਝਾ ਨਹੀਂ ਕੀਤਾ ਜਾਵੇਗਾ।

ਦਸਤਾਵੇਜ਼ਾਂ ਦੀ ਵਧੇਰੇ ਜਾਣਕਾਰੀ ਉਸ ਵੇਲੇ ਮੰਗੀ ਜਾਵੇਗੀ ਜਦ 6 ਅਪ੍ਰੈਲ ਤੋਂ ਔਨਲਾਈਨ ਬੁਕਿੰਗ ਦੀ ਸ਼ੁਰੂਆਤ ਹੋਵੇਗੀ।

ਵੈਨਕੂਵਰ 'ਚ ਸੈਂਕਚੂਰੀ ਹੈਲਥ ਦੇ ਇੱਕ ਬੁਲਾਰੇ, ਬਾਇਰਨ ਕਰੂਜ਼ ਦਾ ਕਹਿਣਾ ਹੈ ਕਿ ਵਰਕਰਾਂ ਨੂੰ ਵੈਕਸੀਨ ਹਾਸਿਲ ਕਰਨ ਦੀ ਕਾਹਲੀ ਹੈ ਪਰ ਉਨ੍ਹਾਂ ਨੂੰ ਇਹ ਭਰੋਸਾ ਵੀ ਚਾਹੀਦਾ ਹੈ ਕਿ ਅਜਿਹਾ ਕਰਨ 'ਤੇ ਉਨ੍ਹਾਂ ਦੇ ਇਮੀਗ੍ਰੇਸ਼ਨ ਸਟੇਟਸ ਦੇ ਕਾਰਨ ਉਨ੍ਹਾਂ ਨੂੰ ਡਿਪੋਰਟ ਨਹੀਂ ਕੀਤਾ ਜਾਵੇਗਾ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link