12.02C Vancouver
ADS

Apr 3, 2024 5:06 PM - Connect Newsroom

33 ਸਾਲ ਦੇ ਲੰਮੇ ਵਕਫ਼ੇ ਪਿੱਛੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਰਾਜ ਸਭਾ ਤੋਂ ਹੋਏ ਰਿਟਾਇਰ

Share On
after-a-long-gap-of-33-years-former-prime-minister-dr-manmohan-singh-retired-from-rajya-sabha
Dr. Manmohan Singh is considered the father of India's liberal economy and the architect of the Indo-US nuclear agreement. 91-year-old Dr. Manmohan Singh was the Prime Minister in the Congress-led UPA government for two consecutive terms from 2004 to 2014.(Photo:Facebook/Dr. Manmohan Singh)

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਭਾਰਤੀ ਸੰਸਦ ਵਿਚ ਆਪਣੇ 33 ਸਾਲ ਦੇ ਸਫ਼ਰ ਤੋਂ ਬਾਅਦ ਅੱਜ ਰਿਟਾਇਰ ਹੋ ਗਏ। ਡਾ. ਮਨਮੋਹਨ ਸਿੰਘ ਨੂੰ ਭਾਰਤ ਦੀ ਉਦਾਰਵਾਦੀ ਆਰਥਿਕਤਾ ਦੇ ਪਿਤਾਮਾ ਅਤੇ ਭਾਰਤ-ਅਮਰੀਕਾ ਪਰਮਾਣੂ ਸਮਝੌਤੇ ਦੇ ਨਿਰਮਾਤਾ ਮੰਨਿਆ ਜਾਂਦਾ ਹੈ।

91 ਸਾਲਾ ਡਾ. ਮਨਮੋਹਨ ਸਿੰਘ 2004 ਤੋਂ 2014 ਤੱਕ ਲਗਾਤਾਰ ਦੋ ਵਾਰ ਕਾਂਗਰਸ ਦੀ ਅਗਵਾਈ ਵਾਲੀ ਯੂ. ਪੀ. ਏ. ਸਰਕਾਰ ਵਿਚ ਪ੍ਰਧਾਨ ਮੰਤਰੀ ਰਹੇ। 1982 ਤੋਂ 1985 ਤੱਕ ਉਹ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਵੀ ਰਹੇ ਸਨ।

ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਸਿੰਘ ਦੇ ਜੀਵਨ ਵਿੱਚ 91 ਨੰਬਰ ਦਾ ਬਹੁਤ ਮਹੱਤਵ ਰਿਹਾ ਹੈ। ਅਕਤੂਬਰ 1991 ਵਿੱਚ ਉਹ ਪਹਿਲੀ ਵਾਰ ਸੰਸਦ ਦੇ ਉਪਰਲੇ ਸਦਨ ਦੇ ਮੈਂਬਰ ਬਣੇ। ਇਸ ਸਮੇਂ ਦੌਰਾਨ, ਉਹ 1991-96 ਤੱਕ ਸਾਬਕਾ ਪ੍ਰਧਾਨ ਮੰਤਰੀ ਨਰਸਿਮਹਾ ਰਾਓ ਦੀ ਸਰਕਾਰ ਵਿੱਚ ਵਿੱਤ ਮੰਤਰੀ ਰਹੇ।

ਇੰਨਾ ਹੀ ਨਹੀਂ ਉਨ੍ਹਾਂ ਨੇ 3 ਅਪ੍ਰੈਲ 2024 ਨੂੰ 91 ਸਾਲ ਦੀ ਉਮਰ ’ਚ ਰਾਜ ਸਭਾ ਤੋਂ ਰਿਟਾਇਰਮੈਂਟ ਲੈ ਲਈ। ਆਪਣੇ ਸਿਆਸੀ ਕਰੀਅਰ ਵਿੱਚ ਉਹ 2004 ਤੋਂ 2014 ਦਰਮਿਆਨ 10 ਸਾਲ ਦੇਸ਼ ਦੇ ਪ੍ਰਧਾਨ ਮੰਤਰੀ ਰਹੇ।

ਵਿੱਤ ਮੰਤਰੀ ਹੁੰਦਿਆਂ ਡਾ. ਮਨਮੋਹਨ ਸਿੰਘ ਨੇ 1991 ਵਿੱਚ ਦੇਸ਼ ਦੀਆਂ ਆਰਥਿਕ ਅਤੇ ਉਦਯੋਗਿਕ ਨੀਤੀਆਂ ਦਾ ਐਲਾਨ ਕਰਕੇ ਆਰਥਿਕ ਸੁਧਾਰਾਂ ਦੀ ਸ਼ੁਰੂਆਤ ਕੀਤੀ ਸੀ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link