12.61C Vancouver
ADS

Oct 28, 2024 12:47 PM - The Canadian Press

ਟਰੂਡੋ ਦੇਣਗੇ ਅਸਤੀਫ਼ਾ! ਫ਼ੈਸਲਾ ਅੱਜ, ਅਲਟੀਮੇਟਮ ਖ਼ਤਮ

Share On
after-doubling-down-on-leadership-trudeau-hits-deadline-to-respond-to-caucus-letter
At a Liberal caucus meeting Wednesday, 24 MPs delivered a letter to Trudeau asking him to resign and giving him until Monday to respond.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਅਹੁਦਾ ਛੱਡਣ ਲਈ ਉਨ੍ਹਾਂ ਦੀ ਪਾਰਟੀ ਦੇ 24 ਐੱਮ.ਪੀ. ਵਲੋਂ ਦਿੱਤੀ ਗਈ ਡੈੱਡਲਾਈਨ ਅੱਜ ਸਮਾਪਤ ਹੋ ਗਈ ਹੈ। ਹਾਲਾਂਕਿ, ਟਰੂਡੋ ਇਹ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਪ੍ਰਧਾਨ ਮੰਤਰੀ ਬਣੇ ਰਹਿਣਗੇ ਅਤੇ ਨਾਲ ਹੀ ਅਗਲੀਆਂ ਚੋਣਾਂ ਵਿਚ ਵੀ ਲਿਬਰਲਸ ਦੀ ਅਗਵਾਈ ਕਰਨਗੇ।

ਮੰਗਲਵਾਰ ਨੂੰ ਟਰੂਡੋ ਦੀ ਘੱਟ ਗਿਣਤੀ ਸਰਕਾਰ ਬਲਾਕ ਕਿਊਬੇਕੋਇਸ ਦੀ ਡੈੱਡਲਾਈਨ ਦਾ ਵੀ ਸਾਹਮਣਾ ਕਰਨ ਵਾਲੀ ਹੈ ਕਿਉਂਕਿ ਬਲਾਕ ਨੇ ਲਿਬਰਲਸ ਨੂੰ ਆਪਣੇ ਬੁਢਾਪਾ ਪੈਨਸ਼ਨ ਬਿੱਲ ਸਮੇਤ ਦੋ ਬਿੱਲਾਂ ਨੂੰ ਮਨਜ਼ੂਰ ਕਰਨ ਲਈ 28 ਅਕਤੂਬਰ ਤੱਕ ਦੀ ਸਮਾਂ-ਸੀਮਾ ਦਿੱਤੀ ਹੈ। ਜੇ ਇਹ ਬਿੱਲ ਪਾਸ ਨਹੀਂ ਹੁੰਦੇ ਤਾਂ ਬਲਾਕ ਲੀਡਰ ਯਵੇਸ-ਫਰੈਂਕੋਇਸ ਬਲੈਂਚੇਟ ਨੇ ਹੋਰ ਵਿਰੋਧੀ ਪਾਰਟੀਆਂ ਨਾਲ ਮਿਲ ਕੇ ਸਰਕਾਰ ਡੇਗਣ ਦੀ ਚਿਤਾਵਨੀ ਦਿੱਤੀ ਹੋਈ ਹੈ।

ਗੌਰਤਲਬ ਹੈ ਕਿ ਹੁਣ ਤੱਕ ਮੁੱਖ ਵਿਰੋਧੀ ਧਿਰ ਕੇਜ਼ਰਵੇਟਿਵ ਪਾਰਟੀ ਟਰੂਡੋ ਸਰਕਾਰ ਖਿਲਾਫ ਦੋ ਬੇਭਰੋਸਗੀ ਮਤੇ ਪੇਸ਼ ਕਰ ਚੁੱਕੀ ਹੈ ਅਤੇ ਦੋਹਾਂ ਵਾਰ ਐੱਨ. ਡੀ. ਪੀ. ਅਤੇ ਬਲਾਕ ਕਿਊਬੇਕੋਇਸ ਨੇ ਇਸ ਮਤੇ ਨੂੰ ਪਾਸ ਨਹੀਂ ਹੋਣ ਦਿੱਤਾ। ਉੱਥੇ ਹੀ, ਕ੍ਰਿਸਮਸ ਤੋਂ ਪਹਿਲਾਂ ਪੀਅਰ ਪੋਲੀਵਰੇ ਕੋਲ ਅਵਿਸ਼ਵਾਸ ਮਤਾ ਮੋਸ਼ਨ ਪੇਸ਼ ਕਰਨ ਦਾ ਇੱਕ ਹੋਰ ਮੌਕਾ ਅਜੇ ਬਾਕੀ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link