11.91C Vancouver
ADS

Feb 3, 2021 1:32 AM -

ਰਿਹਾਨਾ ਤੋਂ ਬਾਅਦ ਹੋਰ ਅੰਤਰਰਾਸ਼ਟਰੀ ਸ਼ਖਸੀਅਤਾਂ ਦੀ ਨਜ਼ਰ 'ਚ ਆਇਆ ਕਿਸਾਨ ਅੰਦੋਲਨ; ਖੂਬ ਵਾਇਰਲ ਹੋ ਰਹੇ ਟਵੀਟ

Share On
after-rihanna-other-international-personalities-come-forward-in-support-of-on-going-farmers-protests-in-delhi
Amanda Cerny posted, The world is watching. You don't have to be Indian or Punjabi or South Asian to understand the issue. All you have to do is care about humanity. Always demand freedom of speech, freedom of press, basic human and civil rights-equity and dignity for workers. (Photo - AmandaCerny/Instagram)

ਦਿੱਲੀ 'ਚ ਜਾਰੀ ਕਿਸਾਨ ਅੰਦੋਲਨ ਦੀ ਆਵਾਜ਼ ਹੁਣ ਅੰਤਰਰਾਸ਼ਟਰੀ ਪੱਧਰ ਦੀਆਂ ਨਾਮੀ ਸ਼ਖਸੀਅਤਾਂ ਤਕ ਪਹੁੰਚਣ ਲੱਗੀ ਹੈ।

ਅੰਤਰਰਾਸ਼ਟਰੀ ਪੌਪ ਸਟਾਰ ਰਿਹਾਨਾ ਨੇ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨਾਂ ਦੇ ਪੱਖ 'ਚ ਆਵਾਜ਼ ਬੁਲੰਦ ਕੀਤੀ।

ਇਸ ਤੋਂ ਬਾਅਦ ਨਾਮੀ ਮੌਸਮ ਅਤੇ ਵਾਤਾਵਰਨ ਸੰਬੰਧੀ ਐਕਟੀਵਿਸਟ, ਗਰੇਟਾ ਥਨਬਰਗ ਨੇ ਵੀ ਕਿਸਾਨ ਅੰਦੋਲਨ ਦੇ ਪੱਖ 'ਚ ਆਵਾਜ਼ ਚੁੱਕੀ ਹੈ।

ਗਰੇਟਾ ਥਨਬਰਗ ਨੇ ਕਿਸਾਨ ਅੰਦੋਲਨ ਦੀ ਇੱਕ ਤਸਵੀਰ ਟਵੀਟ ਕਰਦੇ ਹੋਏ ਕਿਹਾ ਕਿ ਉਹ ਕਿਸਾਨ ਅੰਦੋਲਨ ਦੇ ਸਹਿਯੋਗ 'ਚ ਖੜੀ ਹਨ।

ਰਿਹਾਨਾ ਦੀ ਤਰ੍ਹਾਂ ਉਨ੍ਹਾਂ ਵੀ ਆਪਣੇ ਟਵੀਟ ਦੇ ਨਾਲ ਸੀ.ਐਨ.ਐਨ. ਨਿਊਜ਼ ਦੀ ਇੱਕ ਰਿਪੋਰਟ ਸਾਂਝੀ ਕੀਤੀ।

ਇਸ ਤੋਂ ਪਹਿਲਾਂ ਰਿਹਾਨਾ ਨੇ ਇੱਕ ਟਵੀਟ ਕਰਦੇ ਹੋਏ ਪੁੱਛਿਆ, ਆਖਿਰ ਲੋਕ ਇਸ ਬਾਰੇ ਗੱਲ ਕਿਉਂ ਨਹੀਂ ਕਰ ਰਹੇ।

ਰਿਹਾਨਾ ਨੇ ਆਪਣੇ ਟਵੀਟ ਦੇ ਨਾਲ ਸੀ.ਐਨ.ਐਨ. ਨਿਊਜ਼ ਦੀ ਇੱਕ ਰਿਪੋਰਟ ਵੀ ਸਾਂਝੀ ਕੀਤੀ।

32 ਸਾਲਾ ਪੌਪ ਸਟਾਰ ਨੇ ਹਰਿਆਣਾ ਅਤੇ ਦਿੱਲੀ 'ਚ ਇੰਟਰਨੈਟ ਸੇਵਾਵਾਂ ਬੰਦ ਕੀਤੇ ਜਾਣ 'ਤੇ ਵੀ ਸਵਾਲ ਚੁੱਕੇ।

ਉਨ੍ਹਾਂ ਆਪਣੇ ਟਵੀਟ ਦੇ ਨਾਲ ਹੈਸ਼ਟੈਗ #FarmersProtest ਦੀ ਵੀ ਵਰਤੋਂ ਕੀਤੀ।

ਆਪਣੇ ਇਸ ਟਵੀਟ ਤੋਂ ਬਾਅਦ ਰਿਹਾਨਾ ਭਾਰਤ 'ਚ ਨੰਬਰ 1 'ਤੇ ਟ੍ਰੈਂਡ ਕਰ ਰਹੀ ਸੀ।

ਇਸ ਦੇ ਨਾਲ ਹੀ ਨਾਮੀ ਅਦਾਕਾਰਾ ਅਤੇ ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਰਹਿਣ ਵਾਲੀ ਅਮੈਂਡਾ ਸਰਨੀ ਨੇ ਵੀ ਇਸ ਮਾਮਲੇ 'ਤੇ ਇੱਕ ਇੰਸਟਾਗ੍ਰਾਮ ਪੋਸਟ ਸਾਂਝੀ ਕੀਤੀ।

ਇਸ ਪੋਸਟ 'ਤੇ 6 ਘੰਟੇ ਵਿਚਾਲੇ 300,000 ਤੋਂ ਵਧੇਰੇ ਲਾਈਕ ਆ ਚੁੱਕੇ ਸਨ।

ਯਾਦ ਰਹੇ ਕੇਂਦਰ ਸਰਕਾਰ ਵੱਲੋਂ ਜਾਰੀ 3 ਖੇਤੀ ਕਨੂੰਨਾਂ ਨੂੰ ਵਾਪਿਸ ਕੀਤੇ ਜਾਣ ਅਤੇ ਐਮ.ਸੀ.ਪੀ. ਨੂੰ ਕਨੂੰਨੀਜਾਮਾ ਪਹਿਨਾਏ ਜਾਣ ਦੀ ਮੰਗ ਚੁੱਕ ਰਹੇ ਕਿਸਾਨ, 2 ਮਹੀਨੇ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ।

ਰਿਹਾਨਾ ਦਾ ਟਵੀਟ:

Why aren’t we talking about this?! #FarmersProtest

ਗਰੇਟਾ ਥਨਬਰਗ ਦਾ ਟਵੀਟ:

We stand in solidarity with the #FarmersProtest in India.

ਅਮੈਂਡਾ ਸਰਨੀ ਦੀ ਇੰਸਟਾਗ੍ਰਾਮ ਪੋਸਟ:

The world is watching. You don't have to be Indian or Punjabi or South Asian to understand the issue. All you have to do is care about humanity. Always demand freedom of speech, freedom of press, basic human and civil rights-equity and dignity for workers. ❤️ #FarmersProtest #internetshutdown

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link