15.32C Vancouver
ADS

Aug 10, 2021 9:27 AM -

ਓਲੰਪੀਅਨਸ ਲਈ ਖੜੇ ਹੋਕੇ ਸਤਿਕਾਰ ਕਰਕੇ ,ਪੀਐੱਮ ਮੋਦੀ ਨੇ ਐੱਮਪੀਜ਼ ਨੂੰ ਜਵਾਨ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਆਖਿਆ

Share On
after-standing-ovation-for-olympians-at-bjp-meet-pm-modi-asks-mps-to-nurture-young-talent
After standing ovation for Olympians at BJP meet, PM Modi asks MPs to nurture young talent

ਬੀਜੇਪੀ ਦੀ ਪਾਰਲੀਮੈਂਟਰੀ ਪਾਰਟੀ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਓਲੰਪਿਕਸ ਵਿੱਚ ਮਿਸਾਲੀ ਖੇਡ ਪ੍ਰਦਰਸ਼ਨ ਕਰਕੇ, ਟੋਕੀਓ ਤੋਂ ਪਰਤੇ ਖਿਡਾਰੀਆਂ ਦਾ ਖੜੇ ਹੋ ਕੇ ਸਵਾਗਤ ਕੀਤਾ।

ਬੈਠਕ ਦੌਰਾਨ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਜਪਾ ਦੇ ਐੱਮਪੀਸ ਨੂੰ ਖੇਡਾਂ ਵਿੱਚ ਹੋਰ ਭਾਗ ਲੈਣ ਲਈ ਉਤਸ਼ਾਹਿਤ ਕਰਨ ਲਈ ਆਖਿਆ।

ਕੇਂਦਰੀ ਪਾਰਲੀਮਾਨੀ ਮਾਮਲਿਆਂ ਦੇ ਮੰਤਰੀ ਪ੍ਰਲ੍ਹਾਦ ਜੋਸ਼ੀ ਨੇ ਬੈਠਕ ਬਾਰੇ ਦੱਸਦਿਆਂ ਆਖਿਆ,"ਇਹ ਚੱਲ ਰਹੇ ਮਾਨਸੂਨ ਇਜਲਾਸ ਦੀ ਆਖਰੀ ਬੈਠਕ ਸੀ। ਓਲੰਪਿਕਸ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਤਮਗ਼ੇ ਹਾਸਲ ਕਰਨਾ ਮਾਣ ਵਾਲੀ ਗੱਲ ਹੈ। ਅੱਜ ਸਾਰੇ ਐੱਮਪੀਜ਼ ਨੂੰ ਇੱਕ ਪ੍ਰੈਜ਼ੈਂਟੇਸ਼ਨ ਦਿੱਤੀ ਗਈ। ਜਦੋਂ ਪ੍ਰਧਾਨ ਮੰਤਰੀ ਐੱਮਪੀਜ਼ ਨੂੰ ਸੰਬੋਧਨ ਕਰ ਰਹੇ ਸਨ, ਤਾ ਭਾਜਪਾ ਐੱਮਪੀਜ਼ ਵੱਲੋਂ ਓਲੰਪਿਕਸ 'ਚ ਹਿੱਸਾ ਲੈਣ ਵਾਲਿਆਂ ਲਈ ਖੜੇ ਹੋ ਕੇ ਉਹਨਾਂ ਦਾ ਸਤਿਕਾਰ ਕੀਤਾ ਗਿਆ।"

ਉਨ੍ਹਾਂ ਦੱਸਿਆ ਕਿ ਪੀਐੱਮ ਮੋਦੀ ਨੇ ਪਾਰਟੀ ਦੇ ਐੱਮਪੀਜ਼ ਨੂੰ ਆਪੋ-ਆਪਣੇ ਹਲਕਿਆਂ ਵਿੱਚ, ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਣ ਲਈ, ਸਹੀ ਸਿਖਲਾਈ ਦੇ ਪ੍ਰਬੰਧ ਕਰਨ ਲਈ ਆਖਿਆ।

"ਪ੍ਰਧਾਨ ਮੰਤਰੀ ਨੇ ਐੱਮਪੀਜ਼ ਨੂੰ ਬੱਚਿਆਂ ਵਿੱਚ ਪ੍ਰਤੀਯੋਗਿਤਾਵਾਂ ਜ਼ਰੀਏ ਖੇਡ ਪ੍ਰਤੀ ਭਾਵਨਾ ਦੇਖਣ ਲਈ ਵੀ ਆਖਿਆ। ਉਨ੍ਹਾਂ ਐੱਮਪੀਜ਼ ਨੂੰ ਖੇਡ ਭਾਵਨਾ ਪੈਦਾ ਕਰਨ ਅਤੇ ਖੇਡਾਂ ਦੀਆਂ ਸਰਗਰਮੀਆਂ ਵਿੱਚ ਹਿੱਸਾ ਲੈਣਾ ਸ਼ਾਮਲ ਕਰਨ ਲਈ ਵੀ ਆਖਿਆ,"ਮੰਤਰੀ ਨੇ ਆਖਿਆ।

ਪਰਲੀਮਨੀ ਬੈਠਕ ਦੌਰਾਨ, ਪੀਐੱਮ ਮੋਦੀ ਨੇ ਪਾਰਟੀ ਦੇ ਐੱਮਪੀਜ਼ ਨੂੰ ਖੇਡ ਦੀਆਂ ਸਰਗਰਮੀਆਂ ਵਿੱਚ ਹੋਰ ਭਾਗ ਲੈਣ ਲਈ ਪ੍ਰੇਰਣ, ਮੁਲਕ ਦੇ ਪੱਧਰ 'ਤੇ ਕੁਪੋਸ਼ਣ ਦੇ ਮਾਮਲਿਆਂ 'ਤੇ ਨਜ਼ਰ ਰੱਖਣ ਅਤੇ ਪੀਐੱਮ ਗਰੀਬ ਕਲਿਆਣ ਅੰਨ ਯੋਜਨਾ ਨੂੰ ਮੁਲਕ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਆਖਿਆ।

"ਪ੍ਰਧਾਨ ਮੰਤਰੀ ਨੇ ਆਖਿਆ ਹੈ ਕਿ ਕੋਈ ਵੀ ਗਰੀਬ ਪਰਿਵਾਰ ਆਯੂਸ਼ਮਾਨ ਭਾਰਤ ਗੋਲਡਨ ਕਾਰਡ ਤੋਂ ਵਾਂਝਾ ਨਾ ਰਹੇ, ਤਾਂ ਕਿ ਉਹਨਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮਿਲ ਸਕੇ। ਉਨ੍ਹਾਂ ਐੱਮ ਪੀਜ਼ ਨੂੰ ਪੀਐੱਮ ਗਰੀਬ ਕਲਿਆਣ ਅੰਨ ਯੋਜਨਾ ਨੂੰ ਵੀ ਉਤਸ਼ਾਹਿਤ ਕਰਨ ਲਈ ਆਖਿਆ, ਤਾਂ ਜੋ ਹਰ ਕਿਸਾਨ ਨੂੰ ਇਸਦਾ ਫ਼ਾਇਦਾ ਹੋ ਸਕੇ,"ਉਹਨਾਂ ਆਖਿਆ।

ਦੱਸਣਯੋਗ ਹੈ ਕਿ ਭਾਰਤ ਨੇ ਹੁਣੇ ਹੋਈਆਂ ਓਲੰਪਿਕਸ ਖੇਡਾਂ ਵਿੱਚ ਤਮਗ਼ਾ ਫਹਿਰਿਸਤ ਵਿੱਚ 48 ਵੇਂ ਦਰਜੇ 'ਤੇ ਆਪਣੀ ਥਾਂ ਬਣਾਈ ਹੈ। ਮੁਲਕ ਨੇ - ਇੱਕ ਸੋਨ, ਦੋ ਚਾਂਦੀ ਅਤੇ ਚਾਰ ਤਾਂਸੇ ਦੇ ਤਮਗ਼ੇ ਜਿੱਤੇ ਹਨ।

ਨੇਜ਼ੇਬਾਜ਼ੀ ਵਿੱਚ ਨੀਰਜ ਚੋਪੜਾ ਨੇ ਸ਼ਨੀਵਾਰ ਨੂੰ ਸੋਨ ਤਮਗ਼ਾ ਜਿੱਤਿਆ ਅਤੇ ਸਿੱਟੇ ਵੱਜੋਂ, ਭਾਰਤ ਇਨ੍ਹਾਂ ਖੇਡਾਂ ਵਿੱਚ ਐਥੇਲੈਟਿਕਸ ਵਿੱਚ ਪਹਿਲਾ ਸੋਨ ਤਮਗ਼ਾ ਜਿੱਤਿਆ।

ਬਜਰੰਗ ਪੂਨੀਆ (ਕਾਂਸਾ), ਮੀਰਾਬਾਈ ਚਾਨੁ (ਚਾਂਦੀ), ਪੀਵੀ ਸਿੰਧੂ (ਕਾਂਸਾ), ਲੋਵਲੀਨਾ ਬੋਰਗੋਹੈਨ (ਕਾਂਸਾ), ਮਰਦਾਂ ਦੀ ਹਾਕੀ ਟੀਮ (ਕਾਂਸਾ) ਅਤੇ ਰਵੀ ਕੁਮਾਰ ਦਹੀਆ (ਚਾਂਦੀ) ਨੇ ਵੀ ਟੋਕੀਓ ਖੇਡ ਵਿੱਚ ਤਮਗ਼ੇ ਜਿੱਤੇ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link