14.99C Vancouver
ADS

Mar 4, 2021 10:18 AM -

ਧਰਨਾਕਾਰੀ ਕਿਸਾਨਾਂ ਵੱਲੋਂ ਮੱਛਰਦਾਨੀਆਂ,ਮੱਛਰ ਭਜਾਉਣ ਦੇ ਸਮਾਨ ਅਤੇ ਪੱਖਿਆਂ ਨਾਲ ਕੀਤੀ ਗਈ ਗਰਮੀ ਦੀ ਤਿਆਰੀ

Share On
agitating-farmers-gear-up-for-summer-months-with-mosquito-nets-repellent-fans
Agitating farmers gear up for summer months with mosquito nets, repellent, fans

ਦਿੱਲੀ ਦੇ ਸਖ਼ਤ ਠੰਢ ਦੇ ਮੌਸਮ ਤੋਂ ਬਾਅਦ ਕੇਂਦਰ ਸਰਕਾਰ ਦੇ ਵਿਵਾਦਤ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੌਮੀ ਰਾਜਧਾਨੀ ਦੇ ਬਾਰਡਰਾਂ 'ਤੇ ਬੈਠੇ ਕਿਸਾਨਾਂ ਵੱਲੋਂ ਹੁਣ ਗਰਮੀ ਦੇ ਮੌਸਮ ਨਾਲ ਨਜਿੱਠਣ ਲਈ ਪੱਖੇ, ਮੱਛਰਦਾਨੀਆਂ ਅਤੇ ਹੋਰ ਲੋੜੀਂਦੀਆਂ ਵਸਤਾਂ ਦਾ ਇੰਤਜ਼ਾਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

ਦਿੱਲੀ ਦੇ ਵਧਦੇ ਪਾਰੇ ਨੂੰ ਵੇਖਦਿਆਂ, ਅੰਮ੍ਰਿਤਸਰ ਤੋਂ ਚੱਲਣ ਵਾਲੇ ਕਿਸਾਨਾਂ ਵੱਲੋਂ ਆਪਣੇ ਟ੍ਰੈਕਟਰ-ਟਰਾਲੀਆਂ 'ਚ ਸਾਰੇ ਪਾਸੇ ਮੱਛਰਦਾਨੀਆਂ ਲਾਈਆਂ ਗਈਆਂ ਹਨ ਅਤੇ ਮੱਛਰਾਂ ਨੂੰ ਭਜਾਉਣ ਲਈ ਬਿਜਲਈ ਯੰਤਰ ਲਾਏ ਗਏ ਹਨ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਆਖਿਆ,"ਦਿੱਲੀ ਦੀ ਗਰਮੀ ਨੂੰ ਧਿਆਨ 'ਚ ਰੱਖਦਿਆਂ, ਅੰਮ੍ਰਿਤਸਰ ਦੇ ਸੁਨਹਿਰੀ ਦਰਵਾਜ਼ੇ ਤੋਂ ਤੁਰੇ ਜੱਥੇ ਵੱਲੋਂ ਗਰਮੀ ਦੇ ਮਹੀਨਿਆਂ ਲਈ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਪਹਿਲਾਂ ਆਪਣੇ-ਆਪ ਨੂੰ ਠੰਢ ਤੋਂ ਬਚਾਉਣ ਲਈ ਅਸੀਂ ਟ੍ਰੈਕਟਰ-ਟਰਾਲੀਆਂ ਨੂੰ ਸਾਰੇ ਪਾਸਿਓਂ ਤਰਪਾਲਾਂ ਨਾਲ ਢੱਕਦੇ ਸਾਂ। ਹੁਣ ਉਨ੍ਹਾਂ ਦੀ ਥਾਂ ਮੱਛਰਦਾਨੀਆਂ ਨੇ ਲੈ ਲਈ ਹੈ।"

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲਾ ਇੰਚਾਰਜ ਲਖਵਿੰਦਰ ਸਿੰਘ ਨੇ ਆਖਿਆ ਕਿ ਪਾਣੀ, ਪੱਖੀ ਅਤੇ ਮੱਛਰ ਭਜਾਉਣ ਵਾਲਿਆਂ ਹੋਰ ਚੀਜ਼ਾਂ ਦੇ ਇੰਤੇਜ਼ਾਮਾਤ ਵੀ ਕੀਤੇ ਗਏ ਹਨ।

ਉਨ੍ਹਾਂ ਕਿਹਾ,"ਅਸੀਂ ਟਰਾਲੀ ਨੂੰ ਸਭ ਪਾਸਿਓਂ ਮੱਛਰਦਾਨੀਆਂ ਨਾਲ ਢੱਕ ਦਿੱਤਾ ਹੈ, ਜਿਸ ਨਾਲ ਹਵਾ ਵੀ ਆਉਂਦੀ ਰਹੇਗੀ ਅਤੇ ਮੱਛਰ ਵੀ ਦੂਰ ਰਹਿਣਗੇI ਬਿਜਲੀ ਨਾਲ ਚੱਲਣ ਵਾਲੇ ਪੱਖੇ ਅਤੇ ਮੱਛਰ ਭਜਾਉਣ ਵਾਲੇ ਯੰਤਰ ਅਤੇ ਔਡੋਮੌਸ ਵੀ ਫਿੱਟ ਕੀਤੇ ਗਏ ਹਨ।"

ਪੰਧੇਰ ਨੇ ਦੁਹਰਾਇਆ ਕਿ ਇਹ ਸੰਘਰਸ਼ ਓਦੋਂ ਤੱਕ ਚੱਲੇਗਾ, ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਅਤੇ ਜੇ ਲੋੜ ਪਈ, ਤਾਂ 2024 ਤੱਕ ਵੀ ਚੱਲ ਸਕਦਾ ਹੈ।

ਉਹਨਾਂ ਆਖਿਆ,"ਇਸ ਸੰਘਰਸ਼ ਦਾ ਅੰਤ ਸਰਕਾਰ ਹੀ ਤੈਅ ਕਰੇਗੀI ਜੇ ਲੋੜ ਪਈ, ਤਾਂ ਅਸੀਂ 2024 ਤੱਕ ਇਸਨੂੰ ਜਾਰੀ ਰੱਖਾਂਗੇI ਉਹ ਲੋਕਾਂ ਵੱਲੋਂ ਚੁਣੇ ਗਏ ਹਨ ਅਤੇ ਜੇ ਸਰਕਾਰ ਜਮਹੂਰੀਅਤ 'ਚ ਯਕੀਨ ਰੱਖਦੀ ਹੈ, ਤਾਂ ਉਨ੍ਹਾਂ ਨੂੰ ਲੋਕਾਂ ਦੀਆਂ ਮੰਗਾਂ ਦੀ ਕਦਰ ਕਰਨੀ ਚਾਹੀਦੀ ਹੈ। ਜੇ ਉਹ ਸਾਨੂੰ ਹੁਣ ਨਹੀਂ ਸੁਣਨਗੇ, ਤਾਂ ਲੋਕ ਫ਼ੈਸਲਾ ਕਰਨਗੇ ਕਿ ਅਗਲੀ ਸਰਕਾਰ ਕਿਸਦੀ ਹੋਵੇਗੀ।"

ਅੱਗੇ ਕਿਸਾਨ ਆਗੂ ਨੇ ਆਖਿਆ,"ਇਹ ਸੰਘਰਸ਼ ਉਦੋਂ ਤੱਕ ਚੱਲਦਾ ਰਹੇਗਾ, ਜਦੋਂ ਤੱਕ ਮੋਦੀ ਸਰਕਾਰ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਅਤੇ ਸਾਰੀਆਂ ਫ਼ਸਲਾਂ 'ਤੇ ਐੱਮਐੱਸਪੀ ਦਾ ਫ਼ੈਸਲਾ ਨਹੀਂ ਕਰਦੀ।"

ਉਹਨਾਂ ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਦੀ ਘਟਦੀ ਗਿਣਤੀ ਦੀਆਂ ਮੀਡੀਆ ਰਿਪੋਰਟਾਂ ਦਾ ਖੰਡਨ ਕਰਦਿਆਂ ਆਖਿਆ ਕਿ ਉੱਥੇ ਹਜ਼ਾਰਾਂ ਹੀ ਟਰਾਲੀਆਂ ਹਨ ਅਤੇ ਲੱਖਾਂ ਹੀ ਪ੍ਰਦਰਸ਼ਨਕਾਰੀ ਹਨ।

ਉਹਨਾਂ ਆਖਿਆ,"ਇਹ ਸੰਘਰਸ਼ ਪੂਰੇ ਮੁਲਕ ਚ ਵਧਦਾ ਜਾ ਰਿਹਾ ਹੈ, ਨਾ ਕਿ ਘਟਦਾI ਜਿੰਨੇ ਵੀ ਲੋਕ ਸਿਹਤਮੰਦ ਹਨ ਅਤੇ ਧਰਨੇ 'ਤੇ ਜਾ ਸਕਦੇ ਹਨ, ਉਹ ਉੱਥੇ ਜਾ ਰਹੇ ਹਨ।"

ਦੱਸਣਯੋਗ ਹੈ ਕਿ ਕਿਸਾਨਾਂ ਦਾ ਸੰਘਰਸ਼, ਜੋ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਬੀਤੇ ਸਾਲ 26 ਜਨਵਰੀ ਨੂੰ ਸ਼ੁਰੂ ਹੋਇਆ ਸੀ, ਹੁਣ ਅਣਮਿੱਥੇ ਸਮੇਂ ਲਈ ਜਾਰੀ ਹੈ,ਕਿਉਂਕਿ ਹਲੇ ਤੱਕ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਸਰਕਾਰ ਵਿਚਾਲੇ ਗੱਲਬਾਤ ਲਈ ਕੋਈ ਤਰੀਕ ਤੈਅ ਨਹੀਂ ਹੋਈ।

ਗ਼ੌਰਤਲਬ ਹੈ ਕਿ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ-ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020, ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ।

ਹਾਲਾਕਿ, ਸਰਵ ਉੱਚ ਅਦਾਲਤ ਵੱਲੋਂ ਜਨਵਰੀ ਮਹੀਨੇ 'ਚ ਇਨ੍ਹਾਂ ਤਿੰਨ ਕਾਨੂੰਨਾਂ ਨੂੰ ਲਾਗੂ ਕੀਤੇ ਜਾਣ 'ਤੇ ਰੋਕ ਲਾ ਦਿੱਤੀ ਗਈ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link