17.55C Vancouver
ADS

Jul 14, 2021 10:36 AM -

ਕੋਵਿਡ-19 ਦੀ ਸੰਭਾਵਿਤ ਤੀਜੀ ਲਹਿਰ ਦੀ ਤਿਆਰੀ 'ਚ ਏਮਸ, ਬਾਲ ਵਿਭਾਗ 'ਚ ਨਰਸਾਂ ਨੂੰ ਦੇ ਰਿਹੈ ਸਿਖਲਾਈ

Share On
aiims-prepares-for-possible-covid-19-third-wave-trains-nursing-staff-in-pediatric-care
AIIMS prepares for possible COVID-19 third wave, trains nursing staff in pediatric care

ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਸ (ਏਮਸ) ਵੱਲੋਂ, ਕੋਵਿਡ-19 ਦੀ ਤੀਜੀ ਸੰਭਾਵਿਤ ਲਹਿਰ ਦੀ ਤਿਆਰੀ ਦੀਆਂ ਕੋਸ਼ਿਸ਼ਾਂ ਦੇ ਤਹਿਤ ਹਸਪਤਾਲ ਦੇ ਬਾਲ ਵਿਭਾਗ ਵਿੱਚ ਤਿੰਨ ਦਿਨਾਂ ਦਾ ਸਿਖਲਾਈ ਪ੍ਰੋਗਰਾਮ ਚੱਲ ਰਿਹਾ ਹੈ।

ਸੂਤਰਾਂ ਮੁਤਾਬਕ, ਇਹ ਰੋਟੇਸ਼ਨਲ ਸਿਖਲਾਈ ਪ੍ਰੋਗਰਾਮ 12 ਜੁਲਾਈ ਨੂੰ ਸ਼ੁਰੂ ਹੋਇਆ ਸੀ ਅਤੇ ਤਿੰਨ ਦਿਨਾਂ ਵਿੱਚ ਤਿੰਨ ਦਸਤਿਆਂ ਵਿੱਚ ਇਹ ਪੂਰਾ ਕੀਤਾ ਗਿਆ।

ਉਨ੍ਹਾਂ ਆਖਿਆ ਕਿ ਸਿਖਲਾਈ ਹਸਪਤਾਲ ਦੇ ਕੋਵਿਡ-19 ਵਿਭਾਗ ਦੇ ਸਾਰੇ ਵਾਰਡਾਂ ਦੀਆਂ ਨਰਸਾਂ ਨੂੰ ਦਿੱਤੀ ਜਾਵੇਗੀ।

ਇਹ ਪ੍ਰੋਗਰਾਮ ਏਮਸ ਦਿੱਲੀ ਕਾਲਜ ਆਫ਼ ਨਰਸਿੰਗ ਦੇ ਸਹਿਯੋਗ ਕੀਤਾ ਗਿਆ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ, ਕੋਵਿਡ-19 ਦੀ ਦੂਜੀ ਭਿਆਨਕ ਲਹਿਰ ਦੌਰਾਨ, ਮੁਲਕ ਨੇ ਬੱਚਿਆਂ ਨੂੰ ਇਸ ਨਾਲ ਪ੍ਰਭਾਵਿਤ ਹੁੰਦਿਆਂ ਵੇਖਿਆ ਹੈ, ਜਿਨ੍ਹਾਂ ਵਿੱਚੋਂ ਕਈ ਗੰਭੀਰ ਰੂਪ ਨਾਲ ਪ੍ਰਭਾਵਿਤ ਹੋਏ ਸਨ।

ਹਸਪਤਾਲ ਦੇ ਬਾਲ ਵਿਭਾਗ ਵਿੱਚ ਵੀ ਬੱਚਿਆਂ ਵਿੱਚ ਕੋਵਿਡ-19 ਦੇ ਲੱਛਣ ਵੇਖੇ ਗਏ ਸਨ, ਖ਼ਾਸਕਰ ਐੱਮਆਈਐੱਸਸੀ (ਮਲਟੀਸਿਸਟਮ ਇਨਫਲੇਮੇਟਰੀ ਸਿੰਡਰੋਮ ਇਨ ਚਿਲਡਰਨ) ਵਿੱਚ, ਜਿਸ ਲਈ ਹਸਪਤਾਲਾਂ ਨੂੰ ਖ਼ਾਸ ਧਿਆਨ ਦੇਣ ਦੀ ਲੋੜ ਪਈ ਸੀ।

ਕੁਝ ਹਫ਼ਤੇ ਪਹਿਲਾਂ, ਡਬਲਿਊਐੱਚਓ ਅਤੇ ਏਮਸ ਵੱਲੋਂ ਕੀਤੇ ਗਏ ਸਾਂਝੇ ਸਰਵੇਖਣ ਵਿੱਚ ਇਹ ਵੇਖਿਆ ਗਿਆ ਕਿ 18 ਸਾਲਾਂ ਦੇ ਉਮਰ ਵਰਗ ਤੋਂ ਹੇਠਾਂ ਦੇ ਲੋਕਾਂ ਵਿਚ 55.7 ਫ਼ੀਸਦ ਅਤੇ 18 ਤੋਂ ਵੱਧ ਉਮਰ ਵਰਗ ਦੇ ਲੋਕਾਂ ਵਿੱਚ 63.5 ਫ਼ੀਸਦ ਸੈਰੋ-ਪ੍ਰੀਵੈਲੈਂਸ ਪਾਇਆ ਗਿਆ ਹੈ।

ਲੌਂਸੈੱਟ ਇੰਡੀਆ ਟਾਸਕ ਫੋਰਸ ਨੇ ਵੀ ਪਹਿਲਾਂ ਕੋਵਿਡ-19 ਦੀ ਤੀਜੀ ਸੰਭਾਵਿਤ ਲਹਿਰ ਦੇ ਬੱਚਿਆਂ 'ਤੇ ਪੈਣ ਵਾਲੇ ਪ੍ਰਭਾਵ ਤੋਂ ਪਹਿਲਾਂ, ਬਾਲ ਰੋਗ ਵਿਗਿਆਨੀਆਂ ਲਈ ਯੋਜਨਾ, ਪ੍ਰੋਟੋਕੋਲ ਅਤੇ ਨੀਤੀ ਹਦਾਇਤਾਂ ਦੀ ਇੱਕ ਸਲਾਹ ਜਾਰੀ ਕੀਤੀ ਸੀ।

ਬਾਲ ਰੋਗ ਵਿਗਿਆਨੀਆਂ ਦੀ ਇੰਡੀਅਨ ਅਕੈਡਮੀ ਦੇ ਗੰਭੀਰ ਦੇਖਭਾਲ ਚੈਪਟਰ ਵੱਲੋਂ ਵੀ 6,000 ਬਾਲ ਰੋਗ ਵਿਗਿਆਨੀਆਂ ਨੂੰ ਬੀਤੇ ਛੇ ਮਹੀਨਿਆਂ ਤੋਂ ਬਾਲਗ਼ਾਂ ਨੂੰ ਸਾਂਭਣ ਦੀ ਸਿਖਲਾਈ 'ਤੇ ਕੰਮ ਕੀਤਾ ਜਾ ਰਿਹਾ ਹੈ।

ਇਸਦੇ ਨਾਲ ਹੀ, ਬੀ-ਸ਼੍ਰੇਣੀ ਦੇ ਕਸਬਿਆਂ, ਸੀ-ਸ਼੍ਰੇਣੀ ਦੇ ਕਸਬਿਆਂ ਅਤੇ ਨਿੱਕੇ ਪਿੰਡਾਂ ਦੇ ਬਾਲ ਰੋਗ ਚਿਕਿਤਸਕਾਂ ਨੂੰ ਵੀ ਸਿਖਲਾਈ ਦਿੱਤੀ ਜਾ ਰਹੀ ਹੈ।

ਸਿਹਤ ਮਹਿਕਮੇ ਮੁਤਾਬਕ, ਬੀਤੇ 24 ਘੰਟਿਆਂ ਦੌਰਾਨ, ਭਾਰਤ ਵਿੱਚ ਕੋਵਿਡ-19 ਦੇ 38,792 ਨਵੇਂ ਮਾਮਲੇ, 41,000 ਸਿਹਤਯਾਬੀ ਦੇ ਮਾਮਲੇ ਅਤੇ 624 ਮੌਤਾਂ ਦੇ ਮਾਮਲੇ ਦਰਜ ਕੀਤੇ ਗਏ ਹਨ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link