13.29C Vancouver
ADS

Oct 14, 2022 9:18 PM - Connect News

ਸਰੀ 'ਚ ਨਾਟਕੀ ਅੰਦਾਜ਼ 'ਚ ਏਅਰ 1 ਆਸਰੇ ਕਾਬੂ ਕੀਤਾ ਆਦਮੀ, ਚੋਰੀ ਦਾ ਮੋਟਰਸਾਈਕਲ ਤੇ ਡਰੱਗਸ ਬਰਾਮਦ

Share On
air-1-assists-frontline-officers-in-locating-a-stolen-motorcycle
Surrey RCMP Frontline officers with the assistance of Air 1 took a suspect into custody, recovered a stolen motorcycle and seized illicit drugs. (Photo - Surrey RCMP)

ਸਰੀ ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਇਲਾਕੇ 'ਚ ਫਰੰਟਲਾਈਨ ਅਫਸਰਾਂ ਨੇ ਏਅਰ 1 ਦੀ ਮਦਦ ਨਾਲ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਚੋਰੀ ਦਾ ਮੋਟਰਸਾਈਕਲ ਅਤੇ ਗੈਰਕਨੂੰਨੀ ਡਰੱਗਸ ਬਰਾਮਦ ਕੀਤੇ ਹਨ।

ਮਾਮਲਾ 6 ਅਕਤੂਬਰ ਦਾ ਦੱਸਿਆ ਗਿਆ ਹੈ। ਅਫਸਰਾਂ ਨੇ ਵੇਖਿਆ ਕਿ ਇੱਕ ਮੋਟਰਸਾਈਕਲ 'ਤੇ ਲਾਈਸੈਂਸ ਪਲੇਟ ਨਹੀਂ ਸੀ ਅਤੇ ਇਹ ਮੋਟਰਸਾਈਕਲ ਲਾਲ ਬੱਤੀ ਟੱਪ ਗਿਆ ਸੀ।

ਇਸੇ ਮੌਕੇ ਅਫਸਰਾਂ ਨੇ ਇਲਾਕੇ 'ਚ ਮੌਜੂਦ ਏਅਰ 1 ਹੈਲੀਕਾਪਟਰ ਤੋਂ ਮਦਦ ਮੰਗੀ ਅਤੇ ਹੈਲੀਕਾਪਟਰ ਨੇ ਮੋਟਰਸਾਈਕਲ ਦਾ ਪਿੱਛਾ ਕੀਤਾ।

ਇਹ ਮੋਟਰਸਾਈਕਲ 62 ਐਵੀਨਿਊ ਅਤੇ 136 ਸਟ੍ਰੀਟ ਕੋਲ ਜਾ ਕੇ ਰੁਕਿਆ।

ਪੁਲਿਸ ਵੀ ਜਾਣਕਾਰੀ ਮਿਲਣ 'ਤੇ ਜਲਦੀ ਹੀ ਮੌਕੇ 'ਤੇ ਪਹੁੰਚ ਗਈ ਅਤੇ ਇੱਕ 38 ਸਾਲਾ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ।

ਸ਼ੱਕੀ ਖਿਲਾਫ ਇੱਕ ਆਊਟਸਟੈਂਡਿੰਗ ਵਾਰੰਟ ਹੋਣ ਦੀ ਵੀ ਜਾਣਕਾਰੀ ਦਿੱਤੀ ਗਈ।

ਪੁਲਿਸ ਨੂੰ ਮੌਕੇ ਤੋਂ 600 ਗਰਾਮ ਸ਼ੱਕੀ ਮੈਥਮਫਿਟਾਮੀਨ, ਕੋਕੇਨ ਅਤੇ ਫੈਂਟਾਨਿਲ ਬਰਾਮਦ ਹੋਈ। ਬਾਅਦ 'ਚ ਪਤਾ ਲੱਗਿਆ ਕਿ ਮੋਟਰਸਾਈਕਲ 20 ਸਿਤੰਬਰ ਨੂੰ ਚੋਰੀ ਕੀਤਾ ਗਿਆ ਸੀ।

ਉਸ ਮੌਕੇ ਮੋਟਰਸਾਈਕਲ ਖਰੀਦਣ ਦੇ ਬਹਾਨੇ ਨਾਲ ਇੱਕ ਵਿਅਕਤੀ ਕੋਲ ਪਹੁੰਚ ਕੀਤੀ ਗਈ ਸੀ ਅਤੇ ਟੈਸਟ ਡਰਾਈਵ ਦੇ ਬਹਾਨੇ ਮੋਟਰਸਾਈਕਲ ਚੋਰੀ ਕਰ ਲਿਆ ਗਿਆ ਸੀ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link