17.87C Vancouver
ADS

Jul 19, 2024 5:03 PM - The Associated Press

ਤੇਲ ਅਵੀਵ ’’ਚ ਹਵਾਈ ਹਮਲੇ, ਇਕ ਦੀ ਮੌਤ, 10 ਜ਼ਖਮੀ

Share On
air-attack-leaves-1-dead-at-least-10-injured-in-tel-aviv
Israel's military said that they were reviewing the explosion and increasing air patrols after the incident, which its initial inquiries determined was caused by “an aerial target."(Photo: The Canadian Press)

ਇਜ਼ਰਾਈਲ ਦੇ ਤੇਲ ਅਵੀਵ ਦੀਆਂ ਸੜਕਾਂ ‘ਤੇ ਸ਼ੁੱਕਰਵਾਰ ਨੂੰ ਜ਼ਬਰਦਸਤ ਧਮਾਕਾ ਹੋਇਆ ਅਤੇ ਚਾਰੇ ਪਾਸੇ ਧਾਤ ਦੇ ਟੁੱਕੜੇ ਖਿੱਲਰ ਗਏ। ਇਸ ਘਟਨਾ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 10 ਲੋਕ ਜ਼ਖਮੀ ਹੋ ਗਏ।

ਇਜ਼ਰਾਈਲੀ ਫੌਜ ਨੇ ਕਿਹਾ ਕਿ ਉਹ ਧਮਾਕੇ ਦੀ ਜਾਂਚ ਕਰ ਰਹੀ ਹੈ ਅਤੇ ਘਟਨਾ ਤੋਂ ਬਾਅਦ ਹਵਾਈ ਗਸ਼ਤ ਵਧਾਈ ਜਾ ਰਹੀ ਹੈ। ਫੌਜ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ‘ਹਵਾਈ ਹਮਲਾ’ ਸੀ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਜ਼ਰਾਈਲ ਦੀ ਹਵਾਈ ਰੱਖਿਆ ਪ੍ਰਣਾਲੀ ਇਸ ਹਮਲੇ ਨੂੰ ਕਿਉਂ ਨਹੀਂ ਰੋਕ ਸਕੀ ਅਤੇ ਇਸ ਹਮਲੇ ਦੇ ਜਵਾਬ ਵਿੱਚ ਇਜ਼ਰਾਈਲ ਕੀ ਕਦਮ ਚੁੱਕੇਗਾ।

ਇਜ਼ਰਾਈਲ ਅਤੇ ਹਮਾਸ ਵਿਚਾਲੇ ਨੌਂ ਮਹੀਨਿਆਂ ਤੋਂ ਜੰਗ ਜਾਰੀ ਹੈ। ਯਮਨ ਦੇ ਹੂਤੀ ਬਾਗੀ ਖੁੱਲ੍ਹੇਆਮ ਹਮਾਸ ਦਾ ਸਮਰਥਨ ਕਰ ਰਹੇ ਹਨ ਅਤੇ ਉਹ ਇਜ਼ਰਾਈਲ ਵੱਲ ਲਗਾਤਾਰ ਡਰੋਨ ਅਤੇ ਮਿਜ਼ਾਈਲਾਂ ਦਾਗੇ ਜਾ ਰਹੇ ਹਨ।

ਸ਼ੁੱਕਰਵਾਰ ਤੱਕ ਅਜਿਹੇ ਸਾਰੇ ਹਮਲਿਆਂ ਨੂੰ ਇਜ਼ਰਾਈਲੀ ਬਲਾਂ ਜਾਂ ਉਨ੍ਹਾਂ ਦੇ ਪੱਛਮੀ ਸਹਿਯੋਗੀਆਂ ਦੁਆਰਾ ਨਾਕਾਮ ਕਰ ਦਿੱਤਾ ਗਿਆ। ਇਜ਼ਰਾਈਲ ਨੇ ਅਜੇ ਤੱਕ ਹੂਤੀ ਬਾਗੀਆਂ ’ਤੇ ਕੋਈ ਹਮਲਾ ਨਹੀਂ ਕੀਤਾ ਹੈ ਅਤੇ ਆਪਣਾ ਧਿਆਨ ਗਾਜ਼ਾ ’ਚ ਜੰਗ ਅਤੇ ਲੇਬਨਾਨੀ ਅੱਤਵਾਦੀ ਸਮੂਹ ਹਿਜ਼ਬੁੱਲਾ ਨਾਲ ਚੱਲ ਰਹੀ ਲੜਾਈ ’ਤੇ ਕੇਂਦਰਿਤ ਕਰ ਰਿਹਾ ਹੈ।

ਇਜ਼ਰਾਈਲ ਦੀ ਐਮਰਜੈਂਸੀ ਰਿਸਪਾਂਸ ਸਰਵਿਸ ਨੇ ਦੱਸਿਆ ਕਿ ਹਮਲੇ ’ਚ 50 ਸਾਲਾ ਵਿਅਕਤੀ ਦੀ ਮੌਤ ਹੋ ਗਈ ਅਤੇ 10 ਲੋਕ ਜ਼ਖਮੀ ਹੋ ਗਏ ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

Latest news

single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link