14.63C Vancouver
ADS

Oct 25, 2023 6:29 PM - The Canadian Press

ਬ੍ਰਿਟਿਸ਼ ਐਮਪੀ ਤੋਂ ਵਾਧੂ ਪੁੱਛਗਿਛ ਕਰਨ ‘ਤੇ ਏਅਰ ਕੈਨੇਡਾ ਨੇ ਮੰਗੀ ਮੁਆਫ਼ੀ :ਰੌਡਰਿਗਜ਼

Share On
air-canada-apologizes-to-u-k-mp-over-airport-screening-rodriguez
Yasin's fellow Labour MP rose in the British House this week to say that Yasin was stopped "because his name is Mohammad," and that the incident was "racist and Islamophobic (in) nature." (Photo: The Canadian Press)

ਟਰਾਂਸਪੋਰਟ ਮੰਤਰੀ ਪਾਬਲੋ ਰੌਡਰਿਗਜ਼ ਨੇ ਏਅਰ ਕੈਨੇਡਾ ਵੱਲੋਂ ਬ੍ਰਿਟਿਸ਼ ਐਮਪੀ ਤੋਂ ਮੁਆਫ਼ੀ ਮੰਗਣ ਨੂੰ ਸਹੀ ਠਹਿਰਾਇਆ ਹੈ।

ਦਰਅਸਲ ਏਅਰ ਕੈਨੇਡਾ ਨੇ ਬ੍ਰਿਟਿਸ਼ ਐਮਪੀ ਨੂੰ ਪਿਛਲੇ ਹਫਤੇ ਸੰਸਦੀ ਕਮੇਟੀ ਦੇ ਨਾਲ ਕੈਨੇਡਾ ਆਉਣ ਅਤੇ ਜਾਣ ਸਮੇਂ ਵਾਧੂ ਸੁਰੱਖਿਆ ਸਕ੍ਰੀਨਿੰਗ ਲਈ ਰੋਕਿਆ ਸੀ।

ਮੁਹੰਮਦ ਯਾਸੀਨ ਨੂੰ ਲੰਡਨ ਦੇ ਹੀਥਰੋ ਹਵਾਈ ਅੱਡੇ 'ਤੇ ਪੁੱਛਗਿੱਛ ਲਈ ਰੋਕਿਆ ਗਿਆ ਫਿਰ ਮੌਂਟਰੀਅਲ ਅਤੇ ਟੋਰੌਂਟੋ ਦੇ ਹਵਾਈ ਅੱਡਿਆਂ 'ਤੇ ਰੋਕ ਕੇ ਪੁੱਛਗਿੱਛ ਕੀਤੀ ਗਈ।

ਯਾਸੀਨ ਦੇ ਸਾਥੀ ਨੇ ਦੱਸਿਆ ਕਿ ਉਨ੍ਹਾਂ ਦਾ ਨਾਮ ਮੁਹੰਮਦ ਹੋਣ ਕਰਕੇ ਉਨ੍ਹਾਂ ਨੂੰ ਰੋਕਿਆ ਗਿਆ ਸੀ ਅਤੇ ਇਹ ਘਟਨਾ ਨਸਲਵਾਦੀ ਅਤੇ ਇਸਲਾਮੋਫੋਬਿਕ ਸੀ।

ਰੌਡਰਿਗਜ਼ ਦਾ ਕਹਿਣਾ ਹੈ ਕਿ ਘਟਨਾ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੇ ਏਅਰ ਕੈਨੇਡਾ ਤੱਕ ਪਹੁੰਚ ਕੀਤੀ ਅਤੇ ਏਅਰਲਾਈਨ ਨੇ ਮੁਆਫੀ ਮੰਗ ਲਈ ਹੈ।

ਹਾਲਾਂਕਿ ਏਅਰ ਕੈਨੇਡਾ ਨੇ ਇਹ ਨਹੀਂ ਦੱਸਿਆ ਕਿ ਯਾਸੀਨ ਤੋਂ ਪੁੱਛਗਿੱਛ ਕਿਉਂ ਕੀਤੀ ਗਈ ਸੀ।

ਓਟਾਵਾ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਫੈਡਰਲ ਸਰਕਾਰ ਨਾਲ ਯਾਸੀਨ ਦੇ ਤਜ਼ਰਬੇ ਬਾਰੇ ਚਿੰਤਾ ਜ਼ਾਹਰ ਕੀਤੀ ਹੈ।

Latest news

downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
vancouver-mayor-ken-sim-seeks-public-safety-referendum
Punjabi

ਵੈਨਕੂਵਰ ਦੇ ਮੇਅਰ ਕੇਨ ਸਿਮ ਵੱਲੋਂ ਜਨਤਕ ਸੁਰੱਖਿਆ ’ਤੇ ਜਨਮਤ ਸੰਗ੍ਰਹਿ ਦੀ ਮੰਗ

ਵੈਨਕੂਵਰ ਦੇ ਮੇਅਰ ਕੇਨ ਸਿਮ ਨੇ ਅਕਤੂਬਰ ਮਹੀਨੇ ਹੋਣ ਵਾਲੀਆਂ ਮਿਊਂਸਪਲ ਚੋਣਾਂ ਦੇ ਨਾਲ ਹੀ ਜਨਤਕ ਸੁਰੱਖਿਆ ਦੇ ਮੁੱਦੇ ’ਤੇ ਜਨਮਤ ਸੰਗ੍ਰਹਿ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਉਹਨਾਂ ਪ੍ਰੀਮੀਅਰ ਡੇਵਿਡ ਈਬੀ 'ਤੇ ਵੀ ਤਿੱਖੇ ਨਿਸ਼ਾਨੇ ਸਾਧੇ ਹਨ। ​
highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link