11.64C Vancouver
ADS

Aug 11, 2025 1:45 PM - The Canadian Press

ਏਅਰ ਕੈਨੇਡਾ ਦੇ ਫਲਾਈਟ ਅਟੈਂਡੈਂਟ ਅੱਜ 4 ਪ੍ਰਮੁੱਖ ਸ਼ਹਿਰਾਂ ਦੇ ਹਵਾਈ ਅੱਡੇ 'ਤੇ ਕਰਨਗੇ ਪ੍ਰਦਰਸ਼ਨ

Share On
air-canada-flight-attendants-picketing-at-airports
CUPE says the Air Canada component of the union was set to return to bargaining talks with the airline on Friday after its members voted 99.7 per cent in favour of a strike mandate. (Photo - The Canadian Press)

ਏਅਰ ਕੈਨੇਡਾ ਦੇ ਫਲਾਈਟ ਅਟੈਂਡੈਂਟ ਸੰਭਾਵੀ ਹੜਤਾਲ ਤੋਂ ਪਹਿਲਾਂ ਅੱਜ ਇੱਕੋ ਹੀ ਸਮੇਂ 'ਤੇ 4 ਪ੍ਰਮੁੱਖ ਸ਼ਹਿਰਾਂ ਦੇ ਹਵਾਈ ਅੱਡੇ 'ਤੇ ਸੰਕੇਤਿਕ ਪ੍ਰਦਰਸ਼ਨ ਕਰਨਗੇ,

ਕੈਨੇਡੀਅਨ ਯੂਨੀਅਨ ਆਫ਼ ਪਬਲਿਕ ਇੰਪਲਾਈਜ਼ ਦਾ ਕਹਿਣਾ ਹੈ ਕਿ ਵੈਨਕੂਵਰ ਇੰਟਰਨੈਸ਼ਨਲ ਏਅਰਪੋਰਟ, ਕੈਲਗਰੀ ਇੰਟਰਨੈਸ਼ਨਲ ਏਅਰਪੋਰਟ, ਮਾਂਟਰੀਅਲ ਦੇ ਪੀਅਰੇ ਐਲੀਅਟ ਟਰੂਡੋ ਇੰਟਰਨੈਸ਼ਨਲ ਏਅਰਪੋਰਟ ਅਤੇ ਟੋਰਾਂਟੋ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ 'ਤੇ ਔਟਵਾ ਦੇ ਸਮੇਂ ਮੁਤਾਬਕ, ਦੁਪਹਿਰ 1 ਵਜੇ ਸੰਕੇਤਿਕ ਪ੍ਰਦਰਸ਼ਨ ਹੋਵੇਗਾ।

ਗੌਰਤਲਬ ਹੈ ਕਿ ਏਅਰ ਕੈਨੇਡਾ ਅਤੇ ਇਸ ਦੇ ਫਲਾਈਟ ਅਟੈਂਡੈਂਟ ਸਾਲ ਦੇ ਸ਼ੁਰੂ ਤੋਂ ਹੀ ਇਕਰਾਰਨਾਮੇ ਸਬੰਧੀ ਗੱਲਬਤ ਵਿਚ ਸ਼ਾਮਲ ਹਨ ਪਰ ਦੋਵੇਂ ਧਿਰਾਂ ਦੇ ਕਿਸੇ ਸਮਝੌਤੇ 'ਤੇ ਨਾ ਪਹੁੰਚਣ ਕਾਰਨ ਹਾਲ ਹੀ ਵਿਚ ਯੂਨੀਅਨ ਵਲੋਂ ਕਰਾਈ ਵੋਟ ਵਿਚ 99.7 ਫੀਸਦੀ ਮੈਂਬਰ ਨੇ ਹੜਤਾਲ ਦੇ ਪੱਖ ਵਿਚ ਮਤਦਾਨ ਕੀਤਾ ਸੀ, ਜਿਸ ਦਾ ਮਤਲਬ ਹੈ ਕਿ ਫਲਾਈਟ ਅਟੈਂਡੈਂਟ ਘੱਟੋ-ਘੱਟ 72 ਘੰਟਿਆਂ ਦਾ ਨੋਟਿਸ ਦੇ ਕੇ 16 ਅਗਸਤ ਨੂੰ ਵੱਡੇ ਤੜਕੇ 12:01 ਵਜੇ ਹੜਤਾਲ ਸ਼ੁਰੂ ਕਰ ਸਕਦੇ ਹਨ।

ਹਾਲਾਂਕਿ, ਏਅਰ ਕੈਨੇਡਾ ਦਾ ਮੰਨਣਾ ਹੈ ਕਿ ਹਜ਼ਾਰਾਂ ਯਾਤਰੀਆਂ ਦੀਆਂ ਯੋਜਨਾਵਾਂ ਵਿਚ ਵਿਘਨ ਪੈਣ ਤੋਂ ਪਹਿਲਾਂ ਉਸ ਕੋਲ ਯੂਨੀਅਨ ਨਾਲ ਕਿਸੇ ਸਮਝੌਤੇ 'ਤੇ ਪਹੁੰਚਣ ਲਈ ਅਜੇ ਵੀ ਸਮਾਂ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link