12.07C Vancouver
ADS

Aug 13, 2025 12:53 PM - The Canadian Press

ਏਅਰ ਕੈਨੇਡਾ ਨੇ ਫਲਾਈਟ ਅਟੈਂਡੈਂਟਾਂ ਦੀ ਹੋਣ ਵਾਲੀ ਹੜਤਾਲ ਦੇ ਮੱਦੇਨਜ਼ਰ ਉਡਾਣਾਂ ਨੂੰ ਸਸਪੈਂਡ ਕਰਨ ਦਾ ਕੀਤਾ ਐਲਾਨ

Share On
air-canada-flight-attendants-union-serves-72-hour-strike-notice
The Air Canada component of the Canadian Union of Public Employees said its move was followed by a lockout notice issued by Air Canada.(Photo - The Canadian Press)

ਏਅਰ ਕੈਨੇਡਾ ਨੇ ਫਲਾਈਟ ਅਟੈਂਡੈਂਟਾਂ ਦੀ ਹੋਣ ਵਾਲੀ ਹੜਤਾਲ ਦੇ ਮੱਦੇਨਜ਼ਰ ਉਡਾਣਾਂ ਨੂੰ ਹੌਲੀ-ਹੌਲੀ ਸਸਪੈਂਡ ਕਰਨ ਦਾ ਐਲਾਨ ਕੀਤਾ ਹੈ। ਲਗਭਗ 10,000 ਫਲਾਈਟ ਅਟੈਂਡੈਂਟਾਂ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਨੇ ਸ਼ਨੀਵਾਰ ਨੂੰ ਹੜਤਾਲ ਕਰਨ ਲਈ ਏਅਰ ਕੈਨੇਡਾ ਨੂੰ ਨੋਟਿਸ ਦਿੱਤਾ ਹੈ,ਜਿਸ ਦੇ ਜਵਾਬ ਵਿਚ ਏਅਰਲਾਈਨ ਨੇ ਵੀ ਲੁਕ ਆਊਟ ਨੋਟਿਸ ਜਾਰੀ ਕੀਤਾ ਹੈ।

ਏਅਰਲਾਈਨ ਦਾ ਕਹਿਣਾ ਹੈ ਕਿ ਉਡਾਣਾਂ ਨੂੰ ਰੱਦ ਕਰਨ ਦਾ ਸਿਲਸਿਲਾ ਵੀਰਵਾਰ ਤੋਂ ਸ਼ੁਰੂ ਹੋਵੇਗਾ ਅਤੇ ਵੀਕੈਂਡ ਤੱਕ ਏਅਰ ਕੈਨੇਡਾ ਤੇ ਏਅਰ ਕੈਨੇਡਾ ਰੂਜ਼ ਦੀਆਂ ਉਡਾਣਾਂ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਜਾਵੇਗਾ। ਏਅਰ ਕੈਨੇਡਾ ਨੇ ਕਿਹਾ ਕਿ ਇਸ ਰੁਕਾਵਟ ਨਾਲ ਪ੍ਰਤੀ ਦਿਨ ਲਗਭਗ 130,000 ਯਾਤਰੀ ਪ੍ਰਭਾਵਿਤ ਹੋਣਗੇ। ਉਥੇ ਹੀ, ਮੰਨਿਆ ਜਾ ਰਿਹਾ ਹੈ ਕਿ ਜੇ ਲੰਮੇ ਸਮੇਂ ਤੱਕ ਇਹ ਸਥਿਤੀ ਜਾਰੀ ਰਹਿੰਦੀ ਹੈ ਤਾਂ ਏਅਰ ਕੈਨੇਡਾ ਦੇ ਵਿਰੋਧੀ ਕੈਰੀਅਰਜ਼ 'ਤੇ ਟਿਕਟਾਂ ਦੀਆਂ ਕੀਮਤਾਂ ਵੱਧ ਸਕਦੀਆਂ ਹਨ।

ਰਿਪੋਰਟਸ ਮੁਤਾਬਕ, ਏਅਰ ਕੈਨੇਡਾ ਨੇ 4 ਸਾਲਾਂ ਵਿਚ ਮੁਆਵਜ਼ੇ ਵਿਚ ਕੁੱਲ 38 ਫੀਸਦੀ ਵਾਧੇ ਦੀ ਪੇਸ਼ਕਸ਼ ਕੀਤੀ ਸੀ, ਯੂਨੀਅਨ ਨੇ ਇਸ ਨੂੰ ਮਹਿੰਗਾਈ ਤੇ ਘੱਟੋ-ਘੱਟ ਮਜ਼ਦੂਰੀ ਤੋਂ ਘੱਟ ਦੱਸਦੇ ਠੁਕਰਾ ਦਿੱਤਾ, ਨਾਲ ਹੀ ਏਅਰਲਾਈਨ ਦੇ ਆਰਬਿਟਰੇਸ਼ਨ ਪ੍ਰਸਤਾਵ ਨੂੰ ਵੀ ਰੱਦ ਕਰ ਦਿੱਤਾ।

Latest news

b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
canada-deports-111-foreign-nationals-linked-to-extortion-and-organized-crime
Punjabi

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।
surrey-municipal-election-nominations-close-with-seven-mayoral-candidates
Punjabi

ਸਰੀ ਨਗਰ ਪਾਲਿਕਾ ਚੋਣਾਂ: ਮੇਅਰ ਅਹੁਦੇ ਲਈ ਸੱਤ ਉਮੀਦਵਾਰ ਮੈਦਾਨ ਵਿੱਚ

ਸਰੀ ਵਿਚ ਹੋਣ ਜਾ ਰਹੀਆਂ ਨਗਰ ਪਾਲਿਕਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਖ਼ਤਮ ਹੋ ਗਈ ਹੈ ਅਤੇ ਇੱਕ ਮੇਅਰ ਤੇ 8 ਕੌਂਸਲਰ ਅਤੇ 6 ਸਕੂਲ ਟਰੱਸਟੀ ਸਮੇਤ 15 ਸੀਟਾਂ ਲਈ ਤਕਰੀਬਨ 100 ਉਮੀਦਵਾਰ ਮੈਦਾਨ ਵਿਚ ਹਨ। ਮੇਅਰ ਅਹੁਦੇ ਲਈ ਇਸ ਵਾਰ ਸੱਤ ਉਮੀਦਵਾਰ ਆਹਮੋ-ਸਾਹਮਣੇ ਹਨ, ਜਿਨ੍ਹਾਂ ਵਿਚ ਲਿੰਡਾ ਐਨਿਸ, ਬ੍ਰੈਂਡਾ ਲੌਕ, ਡੱਗ ਮੈਕਕੈਲਮ, ਹੋਂਵੀਰ ਸਿੰਘ ਰੰਧਾਵਾ, ਮਾਈਕ ਸਟਾਰਚਕ, ਟ੍ਰੌਏ ਵੈਨ-ਵਲੀਟ ਅਤੇ ਈਗਲ ਐਮਨਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਸਿਟੀ ਕੌਂਸਲ ਦੀਆਂ ਅੱਠ ਸੀਟਾਂ ਲਈ 65 ਅਤੇ ਸਕੂਲ ਬੋਰਡ ਦੀਆਂ ਛੇ ਸੀਟਾਂ ਲਈ 23 ਉਮੀਦਵਾਰ ਚੋਣ ਲੜ ਰਹੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link