13.71C Vancouver
ADS

Apr 13, 2021 1:42 AM -

ਔਟਵਾ ਤੇ ਏਅਰ ਕੈਨੇਡਾ ਦਾ ਹੋਇਆ ਕਰਾਰ, ਮਿਲੇਗਾ $5.9 ਬਿਲੀਅਨ ਦਾ ਰਾਹਤ ਪੈਕੇਜ

Share On
air-canada-ottawa-agree-to-aid-package-worth-up-to-5-9-billion
Air Canada and Ottawa have agreed to financing deals that would allow the airline to access as much as $5.9 billion through the Large Employer Emergency Financing Facility program. (Photo - Chrystia Freeland/Twitter)

ਫੈਡਰਲ ਸਰਕਾਰ ਵੱਲੋਂ ਏਅਰ ਕੈਨੇਡਾ ਨਾਲ ਇੱਕ ਕਰਾਰ ਹੋ ਗਿਆ ਹੈ, ਜਿਸ ਤਹਿਤ ਪੈਂਡੈਮਿਕ ਦੌਰਾਨ ਵਿੱਤੀ ਨੁਕਸਾਨ ਝੱਲਣ ਵਾਲੀ ਇਸ ਏਅਰਲਾਈਨ ਨੂੰ ਸਹਾਇਤਾ ਪ੍ਰਦਾਨ ਕਰਨ ਦਾ ਫੈਸਲਾ ਲਿਆ ਗਿਆ ਹੈ।

ਇਸ ਰਾਹਤ ਪੈਕੇਜ ਔਟਵਾ ਵੱਲੋਂ 5.879 ਬਿਲੀਅਨ ਡਾਲਰ ਦੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ।

ਦੇਸ਼ ਦੀ ਡਿਪਟੀ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਇਸ ਕਰਾਰ ਬਾਰੇ ਐਲਾਨ ਕੀਤਾ ਹੈ।

ਫੈਡਰਲ ਸਰਕਾਰ ਵੱਲੋਂ 'ਲਾਰਜ ਐਂਪਲਾਇਰ ਐਮਰਜੈਂਸੀ ਫਾਈਨੈਂਸਿੰਗ ਫੈਸਿਲਿਟੀ ਪ੍ਰੋਗਰਾਮ' ਰਾਹੀਂ ਇਹ ਰਾਸ਼ੀ ਪ੍ਰਦਾਨ ਕੀਤੀ ਜਾ ਰਹੀ ਹੈ।

ਇਸ ਪੈਕੇਜ ਤਹਿਤ ਏਅਰ ਕੈਨੇਡਾ ਨੇ ਕਈ ਕਮਿਟਮੈਂਟਸ 'ਤੇ ਹਾਮੀ ਭਰੀ ਹੈ, ਜਿਸ 'ਚ ਰੀਫ਼ੰਡਸ ਅਤੇ ਕੁਝ ਰੀਜਨਲ ਹਵਾਈ ਅੱਡਿਆਂ 'ਤੇ ਸੇਵਾ ਮੁੜ ਤੋਂ ਸ਼ੁਰੂ ਕਰਨ ਜਿਹੇ ਉਪਰਾਲੇ ਸ਼ਾਮਿਲ ਹੋਣਗੇ।

ਇਸ ਤੋਂ ਇਲਾਵਾ ਐਗਜ਼ੀਕਿਊਟਿਵ ਕੰਪਨਸੇਸ਼ਨ ਅਤੇ ਘਟੋ-ਘੱਟ ਸਟਾਫ਼ ਦੀ ਗਿਣਤੀ 'ਤੇ ਵੀ ਪਬੰਦੀ ਲਗਾਈ ਗਈ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link