19.01C Vancouver
ADS

May 15, 2020 11:41 PM -

ਏਅਰ ਕੈਨੇਡਾ ਵੱਲੋਂ ਵਰਕਰਾਂ ਨੂੰ ਘੱਟ ਘੰਟੇ ਕੰਮ ਕਰਨ ਜਾਂ ਰਿਟਾਇਰ ਹੋਣ ਲਈ ਕਹਿਣ ਦੀ ਤਿਆਰੀ: ਯੂਨੀਅਨ ਮੀਮੋ 

Share On
air-canada-to-ask-workers-to-reduce-hours-take-leave-or-retire-union-memo
An Air Canada jet takes off from Halifax Stanfield International Airport in Enfield, N.S. on Thursday, March 8, 2012. THE CANADIAN PRESS/Andrew Vaughan

ਏਅਰ ਕੈਨੇਡਾ ਦੇ ਫਲਾਈਟ ਅਟੈਂਡੈਂਟਜ਼ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਦਾ ਕਹਿਣਾ ਹੈ ਕਿ ਏਅਰਲਾਈਨ ਵੱਲੋਂ ਆਪਣੇ ਕਰਮਚਾਰੀਆਂ ਨੂੰ ਘੱਟ ਘੰਟੇ ਕੰਮ ਕਰਨ, ਜਾਂ ਕੰਮ ਤੇ ਨਾ ਆਉਣ ਸੰਬੰਧੀ ਕਹਿਣ ਦੀ ਤਿਆਰੀ ਹੋ ਚੁੱਕੀ ਹੈ।

ਕਨੇਡੀਅਨ ਯੂਨੀਅਨ ਆਫ ਪਬਲਿਕ ਐਂਪਲਾਈਜ਼ (Canadian Union of Public Employees) ਵੱਲੋਂ ਮੈਂਬਰਾਂ ਨੂੰ ਪਹੁੰਚਾਏ ਗਏ ਇੱਕ ਇੰਟਰਨਲ ਬੁਲੇਟਿਨ 'ਚ ਜਾਣਕਾਰੀ ਦਿੱਤੀ ਗਈ ਹੈ ਕਿ ਏਅਰ ਕੈਨੇਡਾ ਆਪਣੇ ਵਰਕਰਾਂ ਨੂੰ ਘੰਟਿਆਂ 'ਚ ਤਬਦੀਲੀ, 2 ਸਾਲ ਤੱਕ ਦੀ ਛੁੱਟੀ, ਜਾਂ ਅਸਤੀਫੇ ਲਈ ਆਖਿਆ ਜਾ ਸਕਦਾ ਹੈ।

ਜਾਣਕਾਰੀ ਅਨੁਸਾਰ ਇਹ ਬੁਲੇਟਿਨ ਵੀਰਵਾਰ ਰਾਤ ਭੇਜਿਆ ਗਿਆ ਸੀ, ਅਤੇ CUPE ਵੱਲੋਂ ਏਅਰ ਕੈਨੇਡਾ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਕਿ ਫੈਡਰਲ ਵੇਜ ਸਬਸਿਡੀ ਪ੍ਰੋਗਰਾਮ ਦੀ ਮਦਦ ਲਈ ਜਾਵੇ।

ਏਅਰਲਾਈਨ ਵੱਲੋਂ ਇਸ ਪ੍ਰੋਗਰਾਮ ਨੂੰ 6 ਜੂਨ ਤੋਂ ਅੱਗੇ ਵਰਤੇ ਜਾਣ ਸੰਬੰਧੀ ਫੈਸਲਾ ਨਹੀਂ ਲਿਆ ਗਿਆ ਹੈ।

ਏਅਰ ਕੈਨੇਡਾ ਦਾ ਕਹਿਣਾ ਹੈ ਕਿ ਉਹ ਆਪਣਾ ਆਕਾਰ ਕਾਫੀ ਛੋਟਾ ਕਰਨ ਜਾ ਰਹੇ ਹਨ ਅਤੇ ਇਸ ਦੇ ਚਲਦਿਆਂ ਕੰਮ ਕਰਨ ਵਾਲਿਆਂ ਦੀ ਗਿਣਤੀ 'ਚ ਵੀ ਕਟੌਤੀ ਹੋਵੇਗੀ।

ਖਬਰਾਂ ਅਨੁਸਾਰ ਏਅਰ ਕੈਨੇਡਾ ਨੇ ਇਸ ਸੰਬੰਧੀ ਜਾਣਕਾਰੀ ਨਹੀਂ ਦਿੱਤੀ ਹੈ ਕਿ ਫੈਡਰਲ ਸਰਕਾਰ ਵੱਲੋਂ ਵਧਾਏ ਗਏ ਵੇਜ ਸਬਸਿਡੀ ਪ੍ਰੋਗਰਾਮ ਦਾ ਹੁਣ ਆਸਰਾ ਲਿਆ ਜਾਵੇਗਾ ਜਾਂ ਕੀਤਾ ਜਾ ਰਹੇ ਲੇਆਫ ਪੱਕੇ ਸਮਝੇ ਜਾਣ।

ਏਅਰ ਕੈਨੇਡਾ ਨੇ 5 ਹਫ਼ਤੇ ਪਹਿਲਾਂ ਐਲਾਨ ਕੀਤਾ ਸੀ ਕਿ 16,500 ਲੇਆਫ ਕੀਤੇ ਕਰਮਚਾਰੀਆਂ ਨੂੰ ਵਾਪਿਸ ਲਿਆਂਦਾ ਜਾਵੇਗਾ, ਜਿਸ ਦੇ ਵਿੱਚ 6,800 ਫਲਾਈਟ ਅਟੈਂਡੈਂਟ ਵੀ ਦੱਸੇ ਗਏ ਸਨ।

ਸਬਸਿਡੀ ਪ੍ਰੋਗਰਾਮ ਆਸਰੇ ਕਰਮਚਾਰੀਆਂ ਦੀਆਂ 75% ਤਨਖ਼ਾਹਾਂ ਕਵਰ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਆਸਰੇ ਕਿਸੇ ਕਰਮਚਾਰੀ ਦੇ ਇੱਕ ਹਫ਼ਤੇ ਦੀ $847 ਤੱਕ ਦੀ ਤਨਖ਼ਾਹ ਦਿੱਤੀ ਜਾ ਰਹੀ ਹੈ।

ਕੋਵੀਡ-19 ਕਾਰਨ ਬਣੇ ਹਾਲਾਤਾਂ ਵਿਚਾਲੇ ਹਵਾਈ ਆਵਾਜਾਈ 'ਤੇ ਕਾਫੀ ਅਸਰ ਪਿਆ ਹੈ, ਅਤੇ ਏਅਰ ਕੈਨੇਡਾ ਦੇ 200 ਤੋਂ ਵਧੇਰੇ ਹਵਾਈ ਜਹਾਜ਼ ਉਡਾਣ ਨਹੀਂ ਭਰ ਰਹੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link