7.96C Vancouver
ADS

Oct 22, 2026 4:50 PM - Connect Newsroom - Ramandeep Kaur with files from The Canadian Press

ਏਅਰ ਕੈਨੇਡਾ ਵੱਲੋਂ ਅਮਰੀਕਾ ਲਈ ਪੰਜ ਰੂਟ ਬੰਦ ਕਰਨ ਦਾ ਐਲਾਨ

Share On
air-canada-to-cut-five-u-s-routes-in-2027-amid-falling-demand
Air Canada will discontinue five U.S. routes in 2027 due to declining passenger demand and rising costs, including all direct flights to Charleston, South Carolina. (Photo: The Canadian Press)

ਏਅਰ ਕੈਨੇਡਾ ਨੇ ਅਮਰੀਕਾ ਲਈ ਆਪਣੀਆਂ ਹੋਰ ਉਡਾਣਾਂ ਨੂੰ ਪੜਾਅਵਾਰ ਤਰੀਕੇ ਨਾਲ ਬੰਦ ਕਰਨ ਦਾ ਐਲਾਨ ਕੀਤਾ ਹੈ, ਜਿਸ ਵਿਚ ਦੱਖਣੀ ਕੈਰੋਲੀਨਾ ਲਈ ਸਾਰੀਆਂ ਸਿੱਧੀਆਂ ਉਡਾਣਾਂ ਨੂੰ ਰੱਦ ਕਰਨਾ ਸ਼ਾਮਲ ਹੈ। ਇਹ ਫੈਸਲਾ ਅਮਰੀਕਾ ਜਾਣ ਵਾਲੇ ਮੁਸਾਫ਼ਰਾਂ ਦੀ ਘਟਦੀ ਗਿਣਤੀ ਅਤੇ ਵਧਦੀਆਂ ਲਾਗਤਾਂ ਕਾਰਨ ਲਿਆ ਗਿਆ ਹੈ।

ਏਅਰਲਾਈਨ ਸਾਲ 2027 ਤੋਂ ਪੰਜ ਹਵਾਈ ਰੂਟਾਂ 'ਤੇ ਆਪਣੀਆਂ ਸੇਵਾਵਾਂ ਰੱਦ ਕਰ ਰਹੀ ਹੈ, ਜਿਨ੍ਹਾਂ ਵਿਚ ਵੈਨਕੂਵਰ ਤੋਂ Nashville ਅਤੇ ਵੈਨਕੂਵਰ ਤੋਂ Raleigh-Durham ਲਈ ਚੱਲਣ ਵਾਲੀਆਂ ਉਡਾਣਾਂ ਤੋਂ ਇਲਾਵਾ ਟੋਰੌਂਟੋ ਪੀਅਰਸਨ ਤੋਂ ਚਾਰਲਸਟਨ ਦੀਆਂ ਫਲਾਈਟਸ ਵੀ ਸ਼ਾਮਲ ਹਨ। ਇਸ ਫੈਸਲੇ ਨਾਲ ਖਾਸ ਕਰ ਦੱਖਣੀ ਕੈਰੋਲੀਨਾ ਜਾਣ ਵਾਲੇ ਕੈਨੇਡੀਅਨ 'ਸਨੋਬਰਡਜ਼' ਨੂੰ ਝਟਕਾ ਲੱਗਾ ਹੈ ਕਿਉਂਕਿ Charleston ਲਈ ਇਹ ਕੈਨੇਡਾ ਦੀ ਇੱਕਮਾਤਰ ਸਿੱਧੀ ਫਲਾਈਟ ਸੀ।

ਹਾਲਾਂਕਿ, ਏਅਰ ਕੈਨੇਡਾ ਦੇ ਨੇ ਸਪੱਸ਼ਟ ਕੀਤਾ ਹੈ ਕਿ ਉਹ ਮੰਗ ਮੁਤਾਬਕ ਆਪਣੇ ਨੈੱਟਵਰਕ ਵਿਚ ਸੁਧਾਰ ਕਰ ਰਹੀ ਹੈ ਅਤੇ ਇਸੇ ਤਹਿਤ 2027 ਦੀਆਂ ਗਰਮੀਆਂ ਵਿਚ ਐਡਮਿੰਟਨ ਤੋਂ Newark ਵਰਗੇ ਕੁਝ ਨਵੇਂ ਰੂਟ ਵੀ ਸ਼ੁਰੂ ਕੀਤੇ ਜਾਣਗੇ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link