13.53C Vancouver
ADS

Sep 9, 2024 8:36 PM - The Canadian Press

ਕੇਂਦਰੀ, ਉੱਤਰ-ਪੂਰਬੀ ਬੀ.ਸੀ. ਵਿੱਚ ਹਵਾ ਦੀ ਗੁਣਵੱਤਾ ਸੰਬੰਧੀ ਸਲਾਹ ਜਾਰੀ ਕੀਤੀ ਗਈ

Share On
air-quality-advisory-issued-in-central-northeastern-b-c-as-wildfires-persist
The advisory comes after the BC Wildfire Service says the fire situation is still active as above seasonal temperatures persist in the province(Photo: The Canadian Press)

ਉੱਤਰ-ਪੂਰਬੀ ਬੀ ਸੀ ਵਿਚ ਜੰਗਲੀ ਅੱਗ ਦੇ ਮੱਦੇਨਜ਼ਰ ਹਵਾ ਦੀ ਗੁਣਵੱਤਾ ਸੰਬੰਧੀ ਸਲਾਹ ਜਾਰੀ ਕੀਤੀ ਗਈ ਹੈ। ਅਸਲ ਵਿਚ ਵਾਤਾਵਰਣ ਕੈਨੇਡਾ ਵਲੋਂ ਜੰਗਲੀ ਅੱਗ ਦੇ ਧੂੰਏਂ ਨੂੰ ਦੇਖਦੇ ਹੋਏ ਸੂਬੇ ਕਈ ਉੱਤਰ-ਪੂਰਬੀ ਇਲਾਕਿਆਂ ਲਈ ਇਹ ਅਡਵਿਸਰੀ ਜਾਰੀ ਕੀਤੀ ਗਈ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਖੇਤਰ ਵਿੱਚ ਪ੍ਰਦੂਸ਼ਣ ਦਾ ਪੱਧਰ ਵਧਣ ਦੀ ਸੰਭਾਵਨਾ ਹੈ ਅਤੇ ਇਹ ਅਤੇ ਅਗਲੇ 24 ਤੋਂ 48 ਘੰਟਿਆਂ ਤੱਕ ਜਾਰੀ ਰਹਿ ਸਕਦਾ ਹੈ। ਇਹ ਐਡਵਾਇਜ਼ਰੀ ਬੀ ਸੀ ਸਰਵਿਸ ਦੇ ਬਿਆਨ ਤੋਂ ਬਾਅਦ ਆਈ ਹੈ ਕਿ ਮੌਸਮੀ ਤਾਪਮਾਨ ਜ਼ਿਆਦਾ ਹੋਣ ਕਾਰਨ ਅੱਗ ਦੇ ਹਾਲਾਤ ਅਜੇ ਵੀ ਕਾਇਮ ਹਨ।

ਵਾਇਲਡਫਾਇਰ ਸਰਵਿਸ ਨੇ ਅੱਜ ਆਪਣੀ ਸਥਿਤੀ ਦੀ ਰਿਪੋਰਟ ਵਿਚ ਦੱਸਿਆ ਕਿ ਮੌਜੂਦਾ ਸੋਕੇ ਕਾਰਨ ਬੀ ਸੀ ਦਾ ਜ਼ਿਆਦਾਤਰ ਹਿੱਸਾ ਬੇਮੌਸਮੀ ਖੁਸ਼ਕ ਹੈ, ਜਿਸ ਨਾਲ ਅੱਗ ਲੱਗਣ ਦਾ ਖਤਰਾ ਬਣਿਆ ਹੋਇਆ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਕ੍ਰਊਜ਼ ਐਤਵਾਰ ਨੂੰ ਵੈੱਲਸ ਤੋਂ ਲਗਭਗ 30 ਕਿਲੋਮੀਟਰ ਪੂਰਬ ਵਿਚ ਬਲ਼ ਰਹੀ ਜੰਗਲੀ ਅੱਗ ਲਈ ਵਾਪਸ ਆ ਗਿਆ ਸੀ, ਜਿਸ ਨੂੰ ਪਹਿਲਾਂ ਕਾਬੂ ਵਿਚ ਦੱਸਿਆ ਗਿਆ ਸੀ ਪਰ ਹੁਣ ਇਹ 36 ਬੇਕਾਬੂ ਅੱਗਾਂ ਵਿਚੋਂ ਇਕ ਮੰਨੀ ਜਾ ਰਹੀ ਹੈ।

ਇਹ ਅੱਗ ਸੂਬੇ ਵਿਚ ਬਲ਼ ਰਹੀਆਂ ਲਗਭਗ 220 ਸਰਗਰਮ ਅੱਗਾਂ ਵਿਚੋਂ ਇਕ ਹੈ ਅਤੇ ਸਰਵਿਸ ਦਾ ਕਹਿਣਾ ਹੈ ਕਿ ਇਨ੍ਹਾਂ ਵਿਚੋਂ 90 ਪ੍ਰਤੀਸ਼ਤ ਤੋਂ ਵੱਧ ਬਿਜਲੀ ਡਿੱਗਣ ਕਾਰਨ ਲੱਗੀਆਂ ਸਨ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link