15.9C Vancouver
ADS

Dec 8, 2025 5:45 PM - Connect Newsroom - Jasmine Singh with files from The Canadian Press

ਏਅਰ ਟ੍ਰਾਂਸੈਟ ਪਾਇਲਟਾਂ ਵੱਲੋਂ ਹੜਤਾਲ ਦਾ ਨੋਟਿਸ ਜਾਰੀ, ਅਗਲੇ ਹਫਤੇ ਤੋਂ ਉਡਾਣਾਂ ਰੋਕਣ ਦੀ ਦਿੱਤੀ ਚਿਤਾਵਨੀ

Share On
air-transat-pilots-issue-strike-notice-as-contract-talks-stall-flights-set-to-wind-down-early-next-week
The notice follows nearly a year of negotiations and a 21-day cooling-off period that ends December 10, the first day pilots can legally strike or the company can issue a lockout.(Photo: The Canadian Press)

ਏਅਰ ਟ੍ਰਾਂਸੈਟ ਨੇ ਪਾਇਲਟ ਦੀ ਯੂਨੀਅਨ ਵਲੋਂ ਹੜਤਾਲ ਦਾ ਨੋਟਿਸ ਜਾਰੀ ਕਰਨ ਤੋਂ ਬਾਅਦ ਆਪਣੀਆਂ ਫਲਾਈਟਸ ਨੂੰ ਹੌਲੀ-ਹੌਲੀ ਸਸਪੈਂਡ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਛੁੱਟੀਆਂ ਦੇ ਸੀਜ਼ਨ ਵਿਚ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੰਪਨੀ ਦੇ 700 ਤੋਂ ਵੱਧ ਪਾਇਲਟ ਦੀ ਨੁਮਾਇੰਦਗੀ ਕਰਦੀ ਯੂਨੀਅਨ ਏਅਰ ਲਾਈਨ ਪਾਇਲਟ ਐਸੋਸੀਏਸ਼ਨ ਨੇ ਐਤਵਾਰ ਨੂੰ ਹੜਤਾਲ ਤੋਂ 72 ਘੰਟੇ ਪਹਿਲਾਂ ਜ਼ਰੂਰੀ ਨੋਟਿਸ ਜਾਰੀ ਕੀਤਾ ਸੀ, ਇਸ ਦਾ ਮਤਲਬ ਹੈ ਕਿ ਜੇ ਅੱਜ-ਕੱਲ੍ਹ ਵਿਚ ਦੋਹਾਂ ਧਿਰਾਂ ਵਿਚਕਾਰ ਗੱਲਬਾਤ ਸਿਰੇ ਨਾ ਚੜ੍ਹੀ ਤਾਂ ਪਾਇਲਟ ਬੁੱਧਵਾਰ ਤੜਕੇ ਤੋਂ ਕੰਮ ਰੋਕ ਸਕਦੇ ਹਨ।

ਏਅਰਲਾਈਨ ਨੇ ਕਿਹਾ ਹੈ ਕਿ ਉਹ ਆਪਣੇ ਓਪਰੇਸ਼ਨ ਨੂੰ ਸੋਮਵਾਰ ਤੋਂ ਸਸਪੈਂਡ ਕਰਨਾ ਸ਼ੁਰੂ ਕਰ ਰਹੀ ਹੈ, ਜਿਸ ਤੋਂ ਬਾਅਦ ਮੰਗਲਵਾਰ ਨੂੰ ਪੂਰੀ ਤਰ੍ਹਾਂ ਸਸਪੈਨਸ਼ਨ ਲਾਗੂ ਹੋ ਸਕਦਾ ਹੈ। ਇਸ ਹੜਤਾਲ ਦਾ ਹਜ਼ਾਰਾਂ ਯਾਤਰੀਆਂ 'ਤੇ ਸਿੱਧਾ ਅਸਰ ਪਵੇਗਾ, ਖਾਸ ਕਰ ਜੋ ਸਰਦੀਆਂ ਦੀ ਛੁੱਟੀਆਂ ਦੇ ਸੀਜ਼ਨ ਦੀ ਸ਼ੁਰੂਆਤ ਵਿਚ ਯਾਤਰਾ ਕਰਨ ਦੀ ਯੋਜਨਾ ਬਣਾ ਰਹੇ ਸਨ।

ਏਅਰ ਟ੍ਰਾਂਸੈਟ ਨੇ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਦੀਆਂ ਉਡਾਣਾਂ 12 ਦਸੰਬਰ ਜਾਂ ਇਸ ਤੋਂ ਪਹਿਲਾਂ ਦੀਆਂ ਹਨ, ਜੇ ਉਨ੍ਹਾਂ ਦੀ ਫਲਾਈਟ ਰੱਦ ਹੋਣ ਦੀ ਸੰਭਾਵਨਾ ਹੈ ਤਾਂ ਯਾਤਰੀਆਂ ਨੂੰ ਈਮੇਲ ਜ਼ਰੀਏ ਸੰਪਰਕ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਨਵੀਂ ਉਡਾਣ ਲੈਣ ਦਾ ਬਦਲ ਜਾਂ ਰਿਫੰਡ ਦੀ ਪੇਸ਼ਕਸ਼ ਕੀਤੀ ਜਾਵੇਗੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link