12.84C Vancouver
ADS

Aug 8, 2024 5:10 PM - The Canadian Press

ਕੈਲਗਰੀ ’ਚ ਹੋਈ ਗੜੇਮਾਰੀ ਕਾਰਨ ਵੈਸਜੈੱਟ ਦੀਆਂ ਉਡਾਣਾਂ ਰੱਦ. ਵੱਧ ਸਕਦੇ ਕਿਰਾਏ

Share On
airfares-could-rise-after-calgary-hailstorm-forces-westjet-to-cancel-flights-expert
WestJet says it cancelled 248 flights between Monday and Wednesday, and will have to cut trips across its network for the "foreseeable future."(Photo: The Canadian Press)

ਕੈਲਗਰੀ ਵਿਚ ਹਾਲ ਹੀ ਵਿਚ ਹੋਈ ਗੜੇਮਾਰੀ ਕਾਰਨ ਵੈਸਜੈੱਟ ਨੂੰ ਕਈ ਫਲਾਈਟਾਂ ਰੱਦ ਕਰਨੀਆਂ ਪਈਆਂ ਜਿਸ ਕਾਰਨ ਮਾਹਿਰਾਂ ਦਾ ਕਹਿਣਾ ਹੈ ਕਿ ਹਵਾਈ ਕਿਰਾਏ ਵਿਚ ਵਾਧਾ ਹੋ ਸਕਦਾ ਹੈ।

ਹਵਾਬਾਜ਼ੀ ਮਾਹਰਾਂ ਨੇ ਕਿਹਾ ਕਿ ਗੜੇਮਾਰੀ ਕਾਰਨ ਸੋਮਵਾਰ ਤੋਂ ਬੁੱਧਵਾਰ ਤੱਕ ਵੈਸਜੈੱਟ ਏਅਰਲਾਈਨਜ਼ ਨੂੰ 248 ਫਲਾਈਟਸ ਰੱਦ ਕਰਨੀਆਂ ਪਈਆਂ, ਜਿਸ ਦਾ ਹਰਜਾਨਾ ਟਿਕਟਾਂ ਦੀਆਂ ਕੀਮਤਾਂ ਵਧਾ ਕੇ ਲਿਆ ਜਾ ਸਕਦਾ ਹੈ।

ਯੂਨੀਵਰਸਿਟੀ ਆਫ਼ ਮੈਨੀਟੋਬਾ ਦੇ ਆਵਾਜਾਈ ਸੰਸਥਾ ਦੇ ਮਾਹਿਰ ਨੇ ਦੱਸਿਆ ਕਿ ਦੇਸ਼ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵਲੋਂ ਉਡਾਣਾਂ ਵਿਚ ਭਾਰੀ ਕਟੌਤੀ ਨਾਲ ਹੋਰ ਏਅਰਲਾਈਨਜ਼ ਦ ਮੰਗ ਵਿਚ ਵਾਧਾ ਹੋਣ ਅਤੇ ਗਰਮੀਆਂ ਵਿਚ ਟਰੈਵਲ ਸੀਜ਼ਨ ਦੌਰਾਨ ਟਿਕਟ ਦੀਆਂ ਕੀਮਤਾਂ ਵਿਚ ਵਾਧਾ ਹੋਵੇਗਾ।

ਇਸ ਦੇ ਇਲਾਵਾ ਏਅਰਲਾਈਨਜ਼ ਵਲੋਂ ਇੰਸ਼ੋਰੈਂਸ ਅਤੇ ਰੱਖ-ਰਖਾਅ ਦੀਆਂ ਕੀਮਤਾਂ ਵਿਚ ਵੀ ਵਾਧਾ ਕੀਤਾ ਜਾ ਸਕਦਾ ਹੈ। ਨਿਯਮਾਂ ਮੁਤਾਬਕ ਜਿਨ੍ਹਾਂ ਯਾਤਰੀਆਂ ਦੀਆਂ ਫਲਾਈਟ ਤੂਫਾਨ ਕਾਰਨ ਰੱਦ ਹੋਈਆਂ, ਉਨ੍ਹਾਂ ਨੂੰ ਰੀਫੰਡ ਜਾਂ ਹੋਰ ਓਪਸ਼ਨ ਦਿੱਤਾ ਜਾਵੇਗਾ।

Latest news

edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
33-year-old-woman-arrested-after-multi-vehicle-crash-on-highway-1-in-abbotsford
Punjabi

ਐਬਟਸਫੋਰਡ 'ਚ ਮਲਟੀ-ਵ੍ਹੀਕਲ ਕਰੈਸ਼, 33 ਸਾਲਾ ਔਰਤ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਵੀਰਵਾਰ ਰਾਤ ਹਾਈਵੇ 1 'ਤੇ ਹੋਏ ਮਲਟੀ ਵ੍ਹੀਕਲ ਕਰੈਸ਼ ਦੀ ਘਟਨਾ ਦੇ ਸਬੰਧ ਵਿਚ ਇੱਕ 33 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾਂਦਾ ਹੈ ਕਿ ਉਸ ਦੀ ਲਾਲ ਰੰਗ ਦੀ ਕਾਰ ਨੇ ਇੱਕ ਸੈਮੀ-ਟਰੱਕ ਸਮੇਤ ਤਿੰਨ ਹੋਰ ਗੱਡੀਆਂ ਨੂੰ ਟੱਕਰ ਮਾਰੀ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਲਗਭਗ 10:41 ਵਜੇ Brander ਰੋਡ ਰੈਸਟ ਏਰੀਏ ਵਿਚ ਹਾਈਵੇ 1 ਦੀ ਈਸਟ ਬਾਊਂਡ ਲੇਨ ਵਿਚ ਵਾਪਰਿਆ।
montreal-to-equip-police-with-body-cameras-give-officers-new-powers
Punjabi

ਨਵੇਂ ਅਧਿਕਾਰਾਂ ਅਤੇ ਬਾਡੀ ਕੈਮਰੇ ਨਾਲ ਲੈਸ ਹੋਵੇਗੀ ਮਾਂਟਰੀਅਲ ਪੁਲਿਸ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
majithia-hints-at-possible-revival-of-akali-bjp-alliance-in-punjab
Punjabi

ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਅਕਾਲੀ-ਭਾਜਪਾ ਗੱਠਜੋੜ ਮੁੜ ਹੋਣ ਦੇ ਦਿੱਤੇ ਸੰਕੇਤ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਅਤੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਆਪਸ ਵਿੱਚ ਬੈਠ ਕੇ ਇਸ ਬਾਰੇ ਅੰਤਿਮ ਫੈਸਲਾ ਲਵੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link