15.9C Vancouver
ADS

Jun 7, 2024 8:41 PM - Connect Newsroom

‘ਅਕਾਲੀ ਦਲ ਵੋਟਾਂ ਹਾਸਲ ਕਰਨ ਵਿੱਚ ਪਹਿਲਾਂ ਨਾਲੋਂ ਹੋਇਆ ਕਮਜ਼ੋਰ’

Share On
akali-dal-is-weaker-than-before-in-getting-votes
According to the report, though the BJP failed to win any Lok Sabha seats in Punjab, all its candidates in Majhe and Doaba, including its Malwa region, got more votes than the Akali candidates.(Photo: Facebook/Sukhbir Singh Badal)

ਪੰਜਾਬ ਵਿਚ ਢਾਈ ਸਾਲ ਪਹਿਲਾਂ ਹੋਈਆਂ ਵਿਧਾਨ ਸਭਾ ਚੋਣਾਂ ਮਗਰੋਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਨੇ ਵੀ ਇਹ ਗੱਲ ਸਾਬਤ ਕਰ ਦਿੱਤੀ ਹੈ ਕਿ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਆਪਸੀ ਗੱਠਜੋੜ ਟੁੱਟਣ ਕਾਰਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲਾ ਅਕਾਲੀ ਦਲ ਵੋਟਾਂ ਹਾਸਲ ਕਰਨ ਵਿੱਚ ਪਹਿਲਾਂ ਨਾਲੋਂ ਕਮਜ਼ੋਰ ਹੋਇਆ ਹੈ।

ਰਿਪੋਰਟ ਮੁਤਾਬਕ, ਭਾਵੇਂ ਪੰਜਾਬ ਵਿੱਚ ਭਾਜਪਾ ਕੋਈ ਵੀ ਲੋਕ ਸਭਾ ਸੀਟ ਜਿੱਤਣ ਵਿੱਚ ਕਾਮਯਾਬ ਨਹੀਂ ਹੋ ਸਕੀ ਪਰ ਉਸ ਦੇ ਮਾਲਵਾ ਖੇਤਰ ਸਣੇ ਮਾਝੇ ਤੇ ਦੁਆਬੇ ਵਿੱਚ ਸਾਰੇ ਉਮੀਦਵਾਰਾਂ ਨੇ ਅਕਾਲੀ ਉਮੀਦਵਾਰਾਂ ਨਾਲੋਂ ਵੱਧ ਵੋਟਾਂ ਹਾਸਲ ਕੀਤੀਆਂ ਹਨ।

ਭਾਜਪਾ ਨੂੰ ਸਿਰਫ ਬਠਿੰਡਾ, ਖਡੂਰ ਸਾਹਿਬ ਅਤੇ ਫਰੀਦਕੋਟ ਤੋਂ ਅਕਾਲੀ ਦਲ ਦੇ ਮੁਕਾਬਲੇ ਘੱਟ ਵੋਟਾਂ ਪ੍ਰਾਪਤ ਹੋਈਆਂ, ਜਦੋਂ ਕਿ ਬਾਕੀ ਸਭ ਥਾਂ ’ਤੇ ਭਾਜਪਾ ਅਕਾਲੀ ਦਲ ਤੋਂ ਅੱਗੇ ਰਹੀ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link