20.28C Vancouver
ADS

Apr 25, 2024 8:12 PM - Connect Newsroom

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ ’ਚ ਅਕਾਲੀ ਦਲ

Share On
akali-dal-preparing-to-support-amritpal-singh
If this happens, the political equation of Khadur Sahib Constituency may change. In 1989, the Akali Dal supported Simranjit Singh Mann, who was in jail at that time, and Mann won by nearly four and a half lakh votes.(Photo: Facebook/Sukhbir Singh Badal)

ਪੰਜਾਬ ਦੇ ਲੋਕ ਸਭਾ ਹਲਕੇ ਖਡੂਰ ਸਾਹਿਬ ਤੋਂ ਉਮੀਦਵਾਰ ਲਈ ਵਿਚਾਰਾਂ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਿਆਸੀ ਰਣਨੀਤੀ ਬਦਲ ਕੇ ਟਕਸਾਲੀ ਤੇ ਪੰਥਕ ਪੱਤੇ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ।

ਖਬਰ ਹੈ ਕਿ ਜੇ ਵਾਰਿਸ ਪੰਜਾਬ ਜਥੇਦਾਰੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਲੋਂ ਇੱਥੋਂ ਚੋਣ ਲੜੀ ਜਾਂਦੀ ਹੈ ਤਾਂ ਅਕਾਲੀ ਦਲ ਉਸ ਨੂੰ ਸਮਰਥਨ ਦੇ ਸਕਦਾ ਹੈ। ਜੇ ਅਜਿਹਾ ਹੁੰਦਾ ਹੈ ਤਾਂ ਖਡੂਰ ਸਾਹਿਬ ਹਲਕੇ ਦੇ ਸਿਆਸੀ ਸਮੀਕਰਨ ਬਦਲ ਸਕਦੇ ਹਨ। 1989 ਵਿਚ ਅਕਾਲੀ ਦਲ ਨੇ ਉਸ ਸਮੇਂ ਜੇਲ੍ਹ ਵਿਚ ਬੰਦ ਸਿਮਰਨਜੀਤ ਸਿੰਘ ਮਾਨ ਦਾ ਸਮਰਥਨ ਕੀਤਾ ਸੀ ਅਤੇ ਮਾਨ ਕਰੀਬ ਸਾਢੇ ਚਾਰ ਲੱਖ ਵੋਟਾਂ ਨਾਲ ਜੇਤੂ ਰਹੇ ਸਨ।

ਆਮ ਆਦਮੀ ਪਾਰਟੀ ਵਲੋਂ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਭਾਜਪਾ ਨੇ ਮਨਜੀਤ ਸਿੰਘ ਮੀਆਂਵਿੰਡ ਨੂੰ ਮੈਦਾਨ ਵਿਚ ਉਤਾਰਿਆ ਹੈ, ਜਦੋਂ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਅਜੇ ਵੀ ਇਥੋਂ ਕਿਸੇ ਉਮੀਦਵਾਰ ਦੀ ਘੋਸ਼ਣਾ ਨਹੀਂ ਕੀਤੀ ਹੈ।

Latest news

sentencing-arguments-begin-for-man-convicted-of-sexually-assaulting-three-women
Punjabi

ਤਿੰਨ ਔਰਤਾਂ ਨਾਲ ਜਿਨਸੀ ਸ਼ੋਸ਼ਣ ਮਾਮਲੇ ’ਚ ਦੋਸ਼ੀ ਰਿਚਰਡ Mantha ਦੀ ਸਜ਼ਾ ’ਤੇ ਅੱਜ ਹੋਣਗੀਆਂ ਦਲੀਲਾਂ

ਕੈਲਗਰੀ ਵਿਚ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ੀ ਰਿਚਰਡ Mantha ਦੀ ਸਜ਼ਾ 'ਤੇ ਅਦਾਲਤ ਵਿੱਚ ਅੱਜ ਬਹਿਸ ਸ਼ੁਰੂ ਹੋ ਗਈ ਹੈ। ਉਹ ਤਿੰਨ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਨਸ਼ੀਲਾ ਪਦਾਰਥ ਦੇਣ ਦੇ ਮਾਮਲੇ ਵਿੱਚ ਦੋਸ਼ੀ ਹੈ। ਦੋ ਸਾਲਾਂ ਤੋਂ ਵੱਧ ਸਮੇਂ ਤੱਕ ਚੱਲੇ ਇਸ ਟ੍ਰਾਇਲ ਤੋਂ ਬਾਅਦ 62 ਸਾਲਾ Richard Mantha ਨੂੰ ਛੇ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਸੀ।
goldstream-falls-swimming-incident-27-year-old-man-dies
Punjabi

ਗੋਲਡਸਟ੍ਰੀਮ ਫਾਲਜ਼ ’ਚ ਤੈਰਾਕੀ ਦੌਰਾਨ 27 ਸਾਲਾ ਵਿਅਕਤੀ ਦੀ ਮੌਤ

ਵੈਨਕੂਵਰ ਆਈਲੈਂਡ ਦੇ ਇੱਕ ਝਰਨੇ ਵਿਚ ਇੱਕ 27 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਵਾਪਰੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਲੈਂਗਫੋਰਡ ਵਿਚ ਸੋਮਵਾਰ ਸ਼ਾਮ ਕਰੀਬ 7:35 ਵਜੇ ਉਹਨਾਂ ਨੂੰ 3450 ਟ੍ਰਾਂਸ-ਕੈਨੇਡਾ ਹਾਈਵੇਅ ਵਿਖੇ ਇੱਕ ਤੈਰਾਕ ਦੇ Goldstream Falls ਦੇ ਪਾਣੀ ਵਿਚ ਡੁੱਬਣ ਦੀ ਰਿਪੋਰਟ ਮਿਲੀ।
poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
metro-vancouver-workers-escalate-job-action-over-burrard-inlet-dredging
Punjabi

ਵੈਨਕੂਵਰ 'ਚ ਦੋ ਪਾਣੀ ਦੀ ਮੁੱਖ ਕੰਮ ਵਾਲੀਆਂ ਥਾਵਾਂ 'ਤੇ ਕਾਮਿਆਂ ਨੇ ਕੰਟਰੈਕਟ ਵਿਵਾਦ ਕਾਰਨ ਕੰਮ ਕੀਤਾ ਬੰਦ

ਮੈਟਰੋ ਵੈਨਕੂਵਰ ਦੇ ਬਾਹਰੀ ਕਾਮਿਆਂ ਨੇ ਆਪਣੇ ਕੰਟਰੈਕਟ ਵਿਵਾਦ ਨੂੰ ਲੈ ਕੇ ਨੌਰਥ ਵੈਨਕੂਵਰ ਵਿਚ ਦੋ ਪਾਣੀ ਦੀ ਮੁੱਖ ਕੰਮ ਵਾਲੀਆਂ ਥਾਵਾਂ 'ਤੇ ਮੰਗਲਵਾਰ ਨੂੰ ਕੰਮ ਬੰਦ ਕਰ ਦਿੱਤਾ ਹੈ, ਜਿਸ ਕਾਰਨ ਵੱਡੇ ਤੇਲ ਅਤੇ ਮਾਲਵਾਹਕ ਜਹਾਜ਼ ਲਈ ਬੁਰਾਰਡ ਇਨਲੇਟ ਦੇ ਅਹਿਮ ਪ੍ਰੋਜੈਕਟ ਵਿਚ ਦੇਰੀ ਹੋ ਸਕਦੀ ਹੈ।
hit-and-run-in-nanaimo-leaves-one-person-dead
Punjabi

ਨੈਨਾਇਮੋ ’ਚ ਹਿੱਟ-ਐਂਡ-ਰਨ ਹਾਦਸਾ, ਇੱਕ ਵਿਅਕਤੀ ਦੀ ਹੋਈ ਮੌਤ

ਨੈਨਾਇਮੋ ਆਰ.ਸੀ.ਐਮ.ਪੀ. ਵੱਲੋਂ 16 ਅਗਸਤ ਨੂੰ ਵਾਪਰੇ ਇੱਕ ਹਿੱਟ-ਐਂਡ-ਰਨ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਮੁਤਾਬਕ, ਘਟਨਾ ਉਸ ਦਿਨ ਤੜਕੇ ਕਰੀਬ 1:48 ਵਜੇ ਐਲਬਰਟ ਸਟ੍ਰੀਟ ਅਤੇ ਡਨਸਮੁਇਰ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਵਾਪਰੀ, ਜਿੱਥੇ ਇੱਕ ਗੱਡੀ ਨੇ ਪੈਦਲ ਚੱਲ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link