12.93C Vancouver
ADS

Nov 8, 2023 7:30 PM - The Canadian Press

ਅਲਬਰਟਾ ਨੇ ਨਵੇਂ ਹੈਲਥ ਡਿਲੀਵਰੀ ਸਿਸਟਮ ਦਾ ਕੀਤਾ ਐਲਾਨ, ਨੌਕਰੀਆਂ ਸੁਰੱਖਿਅਤ ਕਰਨ ਦਾ ਕੀਤਾ ਵਾਅਦਾ

Share On
alberta-announces-new-health-delivery-system-promises-to-try-to-protect-jobs
Smith's government is realigning the system to create four organizations to be in charge of different specialties, such as primary care and acute care. (Photo: The Canadian Press)

ਅਲਬਰਟਾ ਸਰਕਾਰ ਵਲੋਂ ਨਵੇਂ ਹੈਲਥ ਡਿਲੀਵਰੀ ਸਿਸਟਮ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਸਦੇ ਨਾਲ ਹੀ ਸਰਕਾਰ ਵੱਲੋਂ ਨੌਕਰੀਆਂ ਦੀ ਸੁਰੱਖਿਆ ਲਈ ਕੋਸ਼ਿਸ਼ ਕਰਨ ਦਾ ਵਾਅਦਾ ਵੀ ਕੀਤਾ ਗਿਆ ਹੈ।

ਪ੍ਰੀਮੀਅਰ ਡੈਨੀਅਲ ਸਮਿਥ ਦੀ ਸਰਕਾਰ ਵਲੋਂ ਪ੍ਰੋਵਿੰਸ਼ੀਅਲ ਹੈਲਥ ਪ੍ਰੋਵਾਈਡਰ ਨੂੰ ਖਤਮ ਕਰਕੇ ਇਸ ਦੀਆਂ ਜ਼ਿੰਮੇਵਾਰੀਆਂ ਨੂੰ ਕਈ ਨਵੀਆਂ ਸੰਸਥਾਵਾਂ ਵਿਚਕਾਰ ਵੰਡਿਆ ਜਾ ਰਿਹਾ ਹੈ।

ਕੈਬਿਨਟ ਦੇ ਲੀਕ ਹੋਏ ਸੰਖੇਪ ਦਸਤਾਵੇਜ਼ ਅਨੁਸਾਰ ਇਨ੍ਹਾਂ ਬਦਲਾਵਾਂ ਨਾਲ ਲਗਭਗ 250,000 ਸਿਹਤ ਕਰਮਚਾਰੀ ਪ੍ਰਭਾਵਿਤ ਹੋਣਗੇ।

ਸਮਿਥ ਦੀ ਸਰਕਾਰ ਵਲੋਂ ਵੱਖ-ਵੱਖ ਵਿਸ਼ੇਸ਼ਤਾਵਾਂ ਜਿਵੇਂ ਕਿ ਪ੍ਰਾਇਮਰੀ ਕੇਅਰ ਅਤੇ ਗੰਭੀਰ ਦੇਖਭਾਲ ਦਾ ਇੰਚਾਰਜ ਬਨਾਉਣ ਲਈ 4 ਸੰਸਥਾਵਾਂ ਦਾ ਗਠਨ ਕੀਤਾ ਜਾ ਰਿਹਾ ਹੈ ਜਿਸ ਲਈ ਉਹ ਸਿਸਟਮ ਨੂੰ ਮੁੜ ਸਥਾਪਿਤ ਕਰ ਰਹੀ ਹੈ।

ਸਾਰੀਆਂ ਸੰਸਥਾਵਾਂ ਸਿਹਤ ਮੰਤਰੀ ਐਡਰੀਆਨਾ ਲਾਗ੍ਰਾਂਗ ਦੀ ਪ੍ਰਧਾਨਗੀ ਵਾਲੇ ਬੋਰਡ ਨੂੰ ਜੁਆਬਦੇਹ ਹਨ।

ਸਮਿਥ ਵੱਲੋਂ ਲੰਬੇ ਸਮੇਂ ਤੋਂ ਅਲਬਰਟਾ ਸਿਹਤ ਸੇਵਾਵਾਂ, ਪ੍ਰੋਵਿੰਸ਼ੀਅਲ ਫਰੰਟ ਲਾਈਨ ਹੈਲਥ ਪ੍ਰੋਵਾਈਡਰ ਨੂੰ ਠੀਕ ਕਰਨ ਲਈ ਮੁਹਿੰਮ ਚਲਾਈ ਗਈ ਸੀ।

ਸਮਿਥ ਦਾ ਕਹਿਣਾ ਹੈ ਕਿ ਇਹ ਤਬਦੀਲੀ ਦਾ ਸਮਾਂ ਹੈ।

ਸਮਿਥ ਵਲੋਂ ਅੱਜ ਨਵੇਂ ਸਿਹਤ ਸੰਗਠਨ ਬਣਤਰ ਦਾ ਐਲਾਨ ਕਰਦੇ ਹੋਏ ਕਿਹਾ ਗਿਆ ਕਿ ਕਈ ਸਾਲਾਂ ਤੋਂ ਅਲਬਰਟਾ ਦਾ ਹੈਲਥ ਕੇਅਰ ਸਿਸਟਮ ਬਹੁਤ ਪੇਚੀਦਾ ਰਿਹਾ ਹੈ ਜਿਸ ਕਾਰਨ ਇੱਥੋਂ ਦੇ ਨਿਵਾਸੀਆਂ ਨੂੰ ਲੰਮੇ ਇੰਤਜ਼ਾਰ ਅਤੇ ਮਾੜੇ ਸਿਹਤ ਪ੍ਰਭਾਵਾਂ ਦਾ ਸਾਹਮਣਾ ਕਰਨਾ ਪਿਆ।

Latest news

b-c-government-takes-legal-action-against-openai-tough-step-over-tumbler-ridge-school-shooting
Punjabi

ਓਪਨ ਏ.ਆਈ. ਖ਼ਿਲਾਫ਼ ਬੀ.ਸੀ. ਸਰਕਾਰ ਦੀ ਕਾਨੂੰਨੀ ਕਾਰਵਾਈ, ਟੰਬਲਰ ਰਿਜ ਗੋਲੀਕਾਂਡ ਨੂੰ ਲੈ ਕੇ ਚੁੱਕਿਆ ਸਖ਼ਤ ਕਦਮ

ਬੀ.ਸੀ.ਸਰਕਾਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਕੰਪਨੀ ਓਪਨ ਏ.ਆਈ ਖ਼ਿਲਾਫ਼ ਕੈਲੀਫੋਰਨੀਆ ਦੀ ਅਦਾਲਤ ਵਿਚ ਮੁਕੱਦਮਾ ਦਰਜ ਕਰਵਾ ਦਿੱਤਾ ਹੈ। ਸੂਬੇ ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਵਿਚ ਇਸ ਕਾਨੂੰਨੀ ਕਾਰਵਾਈ ਦਾ ਐਲਾਨ ਕੀਤਾ। ਇਹ ਮਾਮਲਾ ਟੰਬਲਰ ਰਿਜ ਸਕੂਲ ਵਿਚ 10 ਫਰਵਰੀ ਨੂੰ ਹੋਈ ਸਮੂਹਿਕ ਗੋਲੀਬਾਰੀ ਨਾਲ ਜੁੜਿਆ ਹੋਇਆ ਹੈ, ਜਿਸ ਵਿਚ 18 ਸਾਲਾ ਹਮਲਾਵਰ ਨੇ 6 ਬੱਚਿਆਂ ਸਮੇਤ 8 ਲੋਕਾਂ ਦੀ ਜਾਨ ਲੈ ਲਈ ਸੀ।
b-c-ndp-faces-setback-as-lana-popham-steps-away-from-next-election
Punjabi

ਬੀ.ਸੀ. ਐੱਨ.ਡੀ.ਪੀ. ਨੂੰ ਝਟਕਾ, ਲਾਨਾ ਪੌਪਹੈਮ ਨੇ ਚੋਣ ਤੋਂ ਕੀਤਾ ਕਿਨਾਰਾ

ਬੀ.ਸੀ. ਦੀ ਸਿਆਸਤ ਵਿਚ ਹਲਚਲ ਹੋਰ ਤੇਜ਼ ਹੋ ਗਈ ਹੈ, ਮੌਜੂਦਾ ਖੇਤੀਬਾੜੀ ਮੰਤਰੀ ਲਾਨਾ ਪੌਪਹੈਮ ਨੇ ਸਾਨਿਚ ਸਾਊਥ ਹਲਕੇ ਤੋਂ ਸੱਤਾਧਾਰੀ ਬੀ.ਸੀ. ਐਨ.ਡੀ.ਪੀ. ਵੱਲੋਂ ਅਗਲੀ ਚੋਣ ਨਹੀਂ ਲੜਨ ਦਾ ਐਲਾਨ ਕੀਤਾ ਹੈ। ਸਿਆਸੀ ਮਾਹਰਾਂ ਮੁਤਾਬਕ, ਇਹ ਇਸ ਗੱਲ ਦਾ ਸਭ ਤੋਂ ਸਪੱਸ਼ਟ ਸੰਕੇਤ ਹੈ ਕਿ ਸੂਬੇ ਵਿਚ ਸਮੇਂ ਤੋਂ ਪਹਿਲਾਂ ਚੋਣਾਂ ਬਿਲਕੁਲ ਨਜ਼ਦੀਕ ਹਨ।
john-rustad-says-he-was-invited-back-to-b-c-conservative-caucus
Punjabi

ਜੌਨ ਰਸਟੈਡ ਨੇ ਕੀਤਾ ਖੁਲਾਸਾ, ਬੀ.ਸੀ. ਕੰਜ਼ਰਵੇਟਿਵ ਪਾਰਟੀ ’ਚ ਸ਼ਾਮਲ ਹੋਣ ਦਾ ਮਿਲਿਆ ਸੱਦਾ

ਬੀ.ਸੀ. ਕੰਜ਼ਰਵੇਟਿਵ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਪਾਰਟੀ ਦੇ ਕਾਕਸ ਵਿਚ ਦੁਬਾਰਾ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ। ਕੈਰੀ-ਲਿਨ ਫਿੰਡਲੇ ਨੇ ਲੀਡਰਸ਼ਿਪ ਛੱਡਣ ਤੋਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢਿਆ ਸੀ। ਸੋਮਵਾਰ ਨੂੰ ਵਿਕਟੋਰੀਆ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਰਸਟੈਡ ਨੇ ਦੱਸਿਆ ਕਿ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਨੇ ਖੁਦ ਉਨ੍ਹਾਂ ਨੂੰ ਟੈਕਸਟ ਮੈਸੇਜ ਭੇਜ ਕੇ ਪਾਰਟੀ ਵਿਚ ਵਾਪਸ ਆਉਣ ਲਈ ਕਿਹਾ ਹੈ।
nearly-1-in-4-canadian-households-struggle-with-unaffordable-housing-costs
Punjabi

ਕੈਨੇਡਾ ’ਚ ਘਰਾਂ ਦਾ ਖਰਚਾ ਬਣਿਆ ਵੱਡਾ ਬੋਝ, 4 ’ਚੋਂ 1 ਪਰਿਵਾਰ ਪ੍ਰਭਾਵਿਤ

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਰਿਪੋਰਟ ਮੁਤਾਬਕ, ਦੇਸ਼ ਵਿਚ ਰਹਿਣ-ਸਹਿਣ ਅਤੇ ਘਰਾਂ ਦੇ ਖਰਚੇ ਵਧਣ ਕਾਰਨ ਲਗਭਗ 23.2 ਫੀਸਦੀ ਯਾਨੀ 4 ਵਿਚੋਂ 1 ਕੈਨੇਡੀਅਨ ਪਰਿਵਾਰ ਅਜਿਹੇ ਘਰਾਂ ਵਿਚ ਰਹਿ ਰਿਹਾ ਹੈ ਜਿਨ੍ਹਾਂ ਦਾ ਖਰਚਾ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੈ। ਸਟੈਟਿਸਟਿਕਸ ਵਿਭਾਗ ਨੇ ਅਜਿਹੇ ਘਰਾਂ ਨੂੰ unaffordable ਜਾਂ ਪਹੁੰਚ ਤੋਂ ਬਾਹਰ ਮੰਨਿਆ ਹੈ, ਜਿੱਥੇ ਪਰਿਵਾਰ ਆਪਣੀ ਕੁੱਲ ਇਨਕਮ ਦਾ 30 ਫੀਸਦੀ ਜਾਂ ਇਸ ਤੋਂ ਵੱਧ ਹਿੱਸਾ ਸਿਰਫ਼ ਰਿਹਾਇਸ਼ ਦੀ ਲਾਗਤ 'ਤੇ ਖਰਚ ਕਰ ਰਹੇ ਹਨ।
canada-india-trade-talks-show-progress-sidhu-eyes-new-asia-pacific-trade-deals
Punjabi

ਕੈਨੇਡਾ-ਭਾਰਤ ਵਪਾਰਕ ਗੱਲਬਾਤ ਸਫਲ, ਏਸ਼ੀਆ-ਪੈਸੀਫਿਕ ’ਚ ਨਵੇਂ ਟਰੇਡ ਡੀਲਾਂ ’ਤੇ ਸਿੱਧੂ ਦਾ ਫੋਕਸ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਭਾਰਤ ਨਾਲ ਵਪਾਰਕ ਗੱਲਬਾਤ ਸਫਲ ਹੋਣ ਦੀ ਪੁਸ਼ਟੀ ਕੀਤੀ ਹੈ। ਉਹ ਪਿਛਲੇ ਦੋ ਦਿਨ ਭਾਰਤ ਦੌਰੇ 'ਤੇ ਸਨ। ਹੁਣ ਉਹ ਫਿਲੀਪੀਨਜ਼ ਵਿਖੇ ਦੱਖਣ-ਪੂਰਬੀ ਏਸ਼ੀਆਈ ਦੇਸ਼ ਦੇ ਆਰਥਿਕ ਮੰਤਰੀ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਰਵਾਨਾ ਹੋਏ ਹਨ, ਉਨ੍ਹਾਂ ਕਿਹਾ ਕਿ ਉਹ ASEAN ਅਤੇ ਫਿਲੀਪੀਨਜ਼ ਦੋਵਾਂ ਨਾਲ ਫ੍ਰੀ ਟਰੇਡ ਐਗਰੀਮੈਂਟ ਦੀ ਗੱਲਬਾਤ ਨੂੰ ਅੱਗੇ ਵਧਾਉਣ ਲਈ ਕੰਮ ਕਰਨਗੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link