14.57C Vancouver
ADS

Nov 7, 2024 2:22 PM - The Canadian Press

ਐਲਬਰਟਾ ਨੇ ਮਿਊਂਸੀਪੈਲਿਟੀਜ਼ ਕੋਲੋਂ ਮੰਗੀ ਟੈਕਸ ਨਾ ਦੇਣ ਵਾਲੀਆਂ ਤੇਲ ਕੰਪਨੀਆਂ ਦੀ ਸੂਚੀ

Share On
alberta-asks-municipalities-to-name-oil-companies-not-paying-taxes-reeve-says-no-use
Rural Municipalities of Alberta estimates oil and gas companies owe more than $250 million in overdue property taxes to rural communities across the province.

ਐਲਬਰਟਾ ਸਰਕਾਰ ਨੇ ਪੇਂਡੂ ਨਗਰ ਪਾਲਿਕਾਵਾਂ ਨੂੰ ਪੱਤਰ ਲਿਖ ਕੇ ਉਨ੍ਹਾਂ ਤੇਲ ਅਤੇ ਗੈਸ ਕੰਪਨੀਆਂ ਦਾ ਨਾਂ ਦੱਸਣ ਲਈ ਕਿਹਾ ਹੈ ਜੋ ਕਿ ਪ੍ਰੋਪਰਟੀ ਟੈਕਸ ਦਾ ਭੁਗਤਾਨ ਨਹੀਂ ਕਰ ਰਹੇ। ਨਗਰਪਾਲਿਕਾ ਮਾਮਲੇ ਦੇ ਮੰਤਰੀ ਰਿਕ ਮੈਕਾਈਵਰ ਦਾ ਕਹਿਣਾ ਹੈ ਕਿ ਪੇਂਡੂ ਨਗਰ ਪਾਲਿਕਾਵਾਂ ਨਾਲ ਉਨ੍ਹਾਂ ਨੇ ਗੱਲਬਾਤ ਕੀਤੀ ਹੈ।

ਪੇਂਡੂ ਨਗਰ ਪਾਲਿਕਾਵਾਂ ਦੇ ਮੁਖੀ ਪੌਲ ਮੈਕਲੌਚਲਿਨ ਨੇ ਕਿਹਾ ਕਿ ਕੁਝ ਹੋਰ ਪੇਂਡੂ ਔਫੀਸ਼ੀਅਲਜ਼ ਨੂੰ ਲੱਗਦਾ ਹੈ ਕਿ ਇਸ ਨਾਲ ਕੋਈ ਫਾਇਦਾ ਨਹੀਂ ਹੋਵੇਗਾ। ਸੂਬੇ ਦੀਆਂ ਸਭ ਤੋਂ ਵੱਡੀਆਂ ਪਰੇਸ਼ਾਨੀਆਂ ਵਿਚੋਂ ਇਕ ਬਿਨਾਂ ਭੁਗਤਾਨ ਕੀਤੇ ਟੈਕਸ ਹਨ। ਐਲਬਰਟਾ ਦੀਆਂ ਪੇਂਡੂ ਨਗਰ ਪਾਲਿਕਾਵਾਂ ਅਧੀਨ 69 ਕਾਉਂਟੀਆਂ ਅਤੇ ਮਿਊਂਸੀਪਲ ਜ਼ਿਲ੍ਹੇ ਦੀ ਨੁਮਾਇੰਦਗੀ ਕਰਦੀ ਹੈ।

ਇਸ ਦਾ ਅੰਦਾਜ਼ਾ ਹੈ ਕਿ ਤੇਲ ਅਤੇ ਗੈਸ ਕੰਪਨੀਆਂ ਦਾ ਕਰੀਬ $250 ਮਿਲੀਅਨ ਦਾ ਬਕਾਇਆ ਰਹਿੰਦਾ ਹੈ। ਸੰਗਠਨ ਵਲੋਂ ਇਕ ਸਾਲ ਤੋਂ ਪ੍ਰੀਮੀਅਰ ਡੈਨੀਅਲ ਸਮਿਥ ਦੀ ਸਰਕਾਰ ਨੂੰ ਇਸ ਵਿਚ ਕੁਝ ਛੋਟ ਦੇਣ ਦੀ ਅਪੀਲ ਕੀਤੀ ਜਾ ਰਹੀ ਸੀ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਕੰਪਨੀਆਂ ਨੇ $20,000 ਤੋਂ ਵੱਧ ਦਾ ਪ੍ਰੋਪਰਟੀ ਟੈਕਸ ਨਹੀਂ ਭਰਿਆ, ਉਨ੍ਹਾਂ ਨੂੰ ਨਵਾਂ ਲਾਈਸੈਂਸ ਜਾਰੀ ਨਹੀਂ ਕੀਤਾ ਜਾਵੇਗਾ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link