15.3C Vancouver
ADS

Jul 16, 2024 8:03 PM - The Canadian Press

ਐਲਬਰਟਾ ਵਾਸੀਆਂ ਲਈ ਬੀ.ਸੀ. ਤੋਂ ਅਤੇ ਬੀ.ਸੀ. ਵਾਸੀਆਂ ਲਈ ਐਲਬਰਟਾ ਤੋਂ ਸ਼ਰਾਬ ਖਰੀਦਣਾ ਹੋਵੇਗਾ ਆਸਾਨ

Share On
alberta-b-c-toast-wine-deal-after-tiff-over-taxing-direct-sales-to-consumers
Alberta Premier Danielle Smith says it means the province's liquor wholesaler can collect consistent fees on all wine sold in the province, but details of how it will work are still being sorted.(Photo: The Canadian Press)

ਬੀ.ਸੀ. ਵਾਈਨਰੀ ਹੁਣ ਸਿੱਧਾ ਐਲਬਰਟਾ ਵਾਸੀਆਂ ਨੂੰ ਸ਼ਰਾਬ ਵੇਚ ਸਕਣਗੀਆਂ। ਅਸਲ ਵਿਚ ਬੀ.ਸੀ. ਅਤੇ ਐਲਬਰਟਾ ਵਿਚ ਟੈਕਸ ਸੰਬੰਧੀ ਮਸਲਿਆਂ ਨੂੰ ਲੈ ਕੇ ਸਮਝੌਤਾ ਹੋ ਗਿਆ ਹੈ ਜਿਸ ਕਾਰਨ ਇਹ ਇਕ-ਦੂਜੇ ਦੇ ਸੂਬੇ ਵਿਚ ਗਾਹਕਾਂ ਨੂੰ ਸਿੱਧਾ ਸ਼ਰਾਬ ਨਹੀਂ ਵੇਚ ਸਕਦੇ ਸਨ।

ਪ੍ਰਾਪਤ ਜਾਣਕਾਰੀ ਮੁਤਾਬਿਕ ਅੰਤਰ-ਸੂਬਾਈ ਵਪਾਰ ਦੀਆਂ ਰੁਕਾਵਟਾਂ ਕਾਰਨ ਕੈਨੇਡਾ ਅਮਰੀਕਾ ਨਾਲ ਆਪਣੇ ਨਾਲੋਂ ਵਧੇਰੇ ਮੁਕਤ ਵਪਾਰ ਕਰਦਾ ਹੈ। ਇਨ੍ਹਾਂ ਰੁਕਾਵਟਾਂ ਵਿਚ ਬੀ.ਸੀ. ਵਾਈਨਰੀਆਂ ’ਤੇ ਪਾਬੰਦੀਆਂ ਹਨ ਜੋ ਦੂਜੇ ਸੂਬਿਆਂ ਵਿਚ ਕੈਨੇਡੀਅਨਾਂ ਨੂੰ ਸਿੱਧੇ ਤੌਰ ’ਤੇ ਆਨਲਾਈਨ ਸ਼ਰਾਬ ਵੇਚਦੀਆਂ ਹਨ ਪਰ ਹੁਣ ਬੀ.ਸੀ.ਵਾਈਨਰੀਆਂ ਘੱਟੋ ਘੱਟ ਅਲਬਰਟਾ ਵਾਸੀਆਂ ਨੂੰ ਸਿੱਧਾ ਸ਼ਰਾਬ ਵੇਚ ਸਕਣਗੀਆਂ।

ਐਲਬਰਟਾ ਅਤੇ ਬੀ.ਸੀ. ਨੇ ਇੱਕ ਸਹਿਮਤੀ ਪੱਤਰ ’ਤੇ ਹਸਤਾਖਰ ਕੀਤੇ ਹਨ ਜਿਸ ਨਾਲ ਐਲਬਰਟਾ ਵਾਸੀਆਂ ਲਈ ਬੀ.ਸੀ. ਤੋਂ ਅਤੇ ਬੀ.ਸੀ. ਵਾਸੀਆਂ ਲਈ ਐਲਬਰਟਾ ਤੋਂ ਸ਼ਰਾਬ ਖਰੀਦਣਾ ਆਸਾਨ ਹੋ ਜਾਵੇਗਾ ।

ਇਸ ਦੇ ਨਾਲ ਹੀ ਇਹ ਯਕੀਨੀ ਬਣਾਇਆ ਜਾਵੇਗਾ ਕਿ ਬੀ.ਸੀ ਵਾਈਨਰੀ ਐਲਬਰਟਾ ਵਿੱਚ ਸ਼ਰਾਬ ਦੀ ਵਿਕਰੀ ਵਿਚੋਂ ਫੀਸ ਦੇ ਆਪਣੇ ਵਾਜਬ ਹਿੱਸੇ ਦਾ ਭੁਗਤਾਨ ਕਰਨ। ਜ਼ਿਕਰਯੋਗ ਹੈ ਕਿ ਦੋਵਾਂ ਸੂਬਿਆਂ ਵਿਚ ਟੈਕਸ ਦੇ ਮੁੱਦਿਆਂ ’ਤੇ ਝਗੜੇ ਤੋਂ ਬਾਅਦ ਐਲਬਰਟਾ ਨੂੰ ਸ਼ਰਾਬ ਦੀਆਂ ਸਾਰੀਆਂ ਸਿੱਧੀਆਂ ਸ਼ਿਪਮੈਂਟ ਰੋਕ ਦਿੱਤੀਆਂ ਗਈਆਂ ਸਨ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link