21.09C Vancouver
ADS

Mar 19, 2026 11:07 AM - Connect Newsroom - Jasmine Singh with files from The Canadian Press

ਐਲਬਰਟਾ ਸਰਕਾਰ ਨੇ ਡੌਕਟਰੀ ਸਲਾਹ ਨਾਲ ਇਛੁੱਕ ਮੌਤ ਦੀਆਂ ਹਿਦਾਇਤਾਂ ਸਬੰਧੀ ਨਵਾਂ ਬਿੱਲ ਕੀਤਾ ਪੇਸ਼

Share On
alberta-bill-would-limit-medically-assisted-dying-eligibility-to-those-near-natural-death
According to the provincial bill tabled by Justice Minister Mickey Amery, eligibility would be restricted to patients whose deaths are considered reasonably foreseeable within 12 months. (Photo: The Canadian Press)

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਦੀ ਯੂ.ਸੀ.ਪੀ.ਸਰਕਾਰ ਨੇ ਬੁੱਧਵਾਰ ਵਿਧਾਨ ਸਭਾ ਵਿੱਚ ਇੱਕ ਨਵਾਂ ਬਿੱਲ ਪੇਸ਼ ਕੀਤਾ,ਜਿਸ ਦਾ ਮਕਸਦ ਸੂਬੇ ਵਿੱਚ 'ਮੈਡੀਕਲ ਅਸਿਸਟੈਂਸ ਇਨ ਡਾਈਂਗ' (MAID) ਦੀ ਚੋਣ ਕਰਨ ਵਾਲੇ ਨਿਯਮਾਂ ਨੂੰ ਕਾਫ਼ੀ ਸੀਮਤ ਕਰਨਾ ਹੈ। ਹੁਣ MAID ਦੀ ਸਹੂਲਤ ਸਿਰਫ਼ ਉਨ੍ਹਾਂ ਲੋਕਾਂ ਨੂੰ ਮਿਲੇਗੀ ਜਿਨ੍ਹਾਂ ਦੀ ਮੌਤ ਇੱਕ ਸਾਲ ਦੇ ਅੰਦਰ ਕੁਦਰਤੀ ਕਾਰਨਾਂ ਨਾਲ ਹੋਣ ਦੀ ਪੂਰੀ ਸੰਭਾਵਨਾ ਹੈ। ਨਵੇਂ ਨਿਯਮਾਂ ਤਹਿਤ ਸਿਰਫ਼ ਮਾਨਸਿਕ ਬਿਮਾਰੀ ਦੇ ਆਧਾਰ 'ਤੇ ਇੱਛਾ ਮੌਤ ਲੈਣ 'ਤੇ ਪੂਰੀ ਪਾਬੰਦੀ ਲਗਾਈ ਗਈ ਹੈ।

ਸਮਿਥ ਨੇ ਕਿਹਾ ਕਿ ਮਾਨਸਿਕ ਸੰਕਟ ਜਾਂ ਨਿਰਾਸ਼ਾ ਦੇ ਸਮੇਂ ਮੌਤ ਨੂੰ ਹੱਲ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ 18 ਸਾਲ ਤੋਂ ਘੱਟ ਉਮਰ ਦੇ ਨਾਬਾਲਗਾਂ ਲਈ ਇਹ ਸਹੂਲਤ ਪਹਿਲਾਂ ਵਾਂਗ ਹੀ ਬੰਦ ਰਹੇਗੀ।ਹਸਪਤਾਲਾਂ ਅਤੇ ਡਾਕਟਰਾਂ ਦੇ ਦਫ਼ਤਰਾਂ ਵਿੱਚ MAID ਸਬੰਧੀ ਪੋਸਟਰ ਜਾਂ ਜਾਣਕਾਰੀ ਪ੍ਰਦਰਸ਼ਿਤ ਕਰਨ 'ਤੇ ਰੋਕ ਲਗਾਈ ਜਾਵੇਗੀ।

ਕੈਲਗਰੀ ਯੂਨੀਵਰਸਿਟੀ ਦੇ ਮਾਹਿਰਾਂ ਅਨੁਸਾਰ,ਐਲਬਰਟਾ ਦਾ ਇਹ ਬਿੱਲ ਸੰਵਿਧਾਨਕ ਚੁਣੌਤੀਆਂ ਦਾ ਸਾਹਮਣਾ ਕਰ ਸਕਦਾ ਹੈ ਪਰ ਐਲਬਰਟਾ ਦੇ ਨਿਆਂ ਮੰਤਰੀ ਮਿਕੀ ਐਮਰੀ ਦਾ ਕਹਿਣਾ ਹੈ ਕਿ ਉਹ ਅਦਾਲਤ ਵਿੱਚ ਇਸ ਬਿੱਲ ਦਾ ਬਚਾਅ ਕਰਨ ਲਈ ਤਿਆਰ ਹਨ।ਜੇਕਰ ਕੋਈ ਡਾਕਟਰ ਜਾਂ ਨਰਸ ਉਲੰਘਣਾ ਕਰੇਗਾ ,ਤਾਂ ਉਨ੍ਹਾਂ ਦਾ ਲਾਇਸੈਂਸ ਰੱਦ ਹੋ ਸਕਦਾ ਹੈ। ਦੱਸ ਦੇਈਏ ਕਿ ਪਿਛਲੇ ਸਾਲ ਐਲਬਰਟਾ ਵਿੱਚ 1,242 ਲੋਕਾਂ ਨੇ MAID ਰਾਹੀਂ ਆਪਣੀ ਜਾਨ ਦਿੱਤੀ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link