14.56C Vancouver
ADS

Dec 9, 2024 8:04 PM - The Canadian Press

ਐਲਬਰਟਾ ਸਰਕਾਰ ਨੇ ਸੰਯੁਕਤ ਅਰਬ ਅਮੀਰਾਤ ਤੋਂ ਵਿਦੇਸ਼ੀ ਕਰਮਚਾਰੀ ਭਰਤੀ ਕਰਨ ਦਾ ਮਿਸ਼ਨ ਕੀਤਾ ਰੱਦ

Share On
alberta-cancels-foreign-worker-recruitment-trip-to-united-arab-emirates
An itinerary says government resources were to be used to facilitate interviews with workers and Alberta-based employers who signed up for the trip.

ਐਲਬਰਟਾ ਸਰਕਾਰ ਨੇ ਸੰਯੁਕਤ ਅਰਬ ਅਮੀਰਾਤ ਤੋਂ ਵਿਦੇਸ਼ੀ ਕਰਮਚਾਰੀ ਭਰਤੀ ਕਰਨ ਦਾ ਮਿਸ਼ਨ ਰੱਦ ਕਰ ਦਿੱਤਾ ਹੈ। ਇਹ ਮਿਸ਼ਨ ਐਲਬਰਟਾ ਦੇ ਐਡਵਾਂਟੇਜ ਇਮੀਗ੍ਰੇਸ਼ਨ ਪ੍ਰੋਗਰਾਮ ਦਾ ਹਿੱਸਾ ਸੀ, ਜੋ ਕਿ ਮੰਗ ਵਾਲੇ ਸੈਕਟਰ ਵਿਚ ਵਰਕਰ ਲਈ ਸਥਾਈ ਰਿਹਾਇਸ਼ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦਾ ਕੰਮ ਕਰਦਾ ਹੈ।

ਸੂਬਾਈ ਇਮੀਗ੍ਰੇਸ਼ਨ ਮੰਤਰੀ ਮੁਹੰਮਦ ਯਾਸੀਨ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਰਿਵਿਊ ਮਗਰੋਂ ਇਸ ਮਿਸ਼ਨ ’ਤੇ ਅੱਗੇ ਨਾ ਵਧਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ, ਮੰਤਰਾਲਾ 2025 ਦੇ ਇੰਟਰਨੈਸ਼ਨਲ ਭਰਤੀ ਮਿਸ਼ਨ ਤਹਿਤ ਯੂ.ਏ.ਈ. ਤੋਂ ਹੁਨਰਮੰਦ ਕਾਮੇ ਭਰਤੀ ਕਰਨ ਦੀ ਯੋਜਨਾ ਬਣਾ ਰਿਹਾ ਸੀ, ਇਹ ਫਰਵਰੀ ਦੇ ਅੰਤ ਵਿਚ ਜਾਂ ਮਾਰਚ ਦੇ ਸ਼ੁਰੂ ਵਿਚ ਆਯੋਜਿਤ ਕੀਤਾ ਜਾਣਾ ਸੀ ਪਰ ਯਾਸੀਨ ਨੇ ਕਿਹਾ ਕਿ ਮੰਤਰਾਲਾ ਨੇ ਰਿਵਿਊ ਮਗਰੋਂ ਇਸ ’ਤੇ ਅੱਗੇ ਨਾ ਵਧਣ ਦਾ ਫੈਸਲਾ ਕੀਤਾ ਹੈ।

ਯਾਸੀਨ ਦਾ ਕਹਿਣਾ ਹੈ ਕਿ ਫੈਡਰਲ ਨੀਤੀ ਦੇ ਨਤੀਜੇ ਵਜੋਂ ਸੂਬੇ ਵਿਚ ਇਮੀਗ੍ਰੇਸ਼ਨ ਦਾ ਪੱਧਰ ਅਸਥਿਰ ਹੋ ਗਿਆ ਹੈ। ਦੱਸ ਦੇਈਏ ਕਿ ਇਸ ਦੇ ਰੱਦ ਹੋਣ ਤੋਂ ਪਹਿਲਾਂ ਐਲਬਰਟਾ ਫੈਡਰੇਸ਼ਨ ਆਫ਼ ਲੇਬਰ ਅਤੇ ਇਸ ਦੇ ਮੁਖੀ ਗਿਲ ਮੈਕਗੌਵਨ ਵਲੋਂ ਇਸ ਦੀ ਤਿੱਖੀ ਆਲੋਚਨਾ ਕੀਤੀ ਗਈ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਜਦ ਸੂਬੇ ਵਿਚ ਉਨ੍ਹਾਂ ਕੋਲ ਇਸ ਅਹੁਦੇ ਯੋਗ ਲੋਕ ਹਨ ਤਾਂ ਫਿਰ ਬਾਹਰੋਂ ਕਿਸੇ ਨੂੰ ਕਿਉਂ ਬੁਲਾਇਆ ਜਾਣਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link