16.3C Vancouver
ADS

Dec 22, 2023 4:56 PM - The Canadian Press

ਅਲਬਰਟਾ ਸਰਕਾਰ ਵਲੋਂ ਫੈਮਲੀ ਡਾਕਟਰਾਂ ਦੀ ਮਦਦ ਲਈ $200 ਮਿਲੀਅਨ ਦੇਣ ਦਾ ਵਾਅਦਾ

Share On
alberta-commits-extra-200m-for-family-doctors
The money will come from a one-billion-dollar health funding deal finalized by LaGrange and her federal counterpart, Mark Holland.

ਅਲਬਰਟਾ ਸਰਕਾਰ ਵਲੋਂ ਫੈਮਲੀ ਡਾਕਟਰਾਂ ਦੀ ਮਦਦ ਲਈ $200 ਮਿਲੀਅਨ ਦੇਣ ਦਾ ਵਾਅਦਾ ਕੀਤਾ ਗਿਆ ਹੈ ਜਦਕਿ ਡਾਕਟਰਾਂ ਨਾਲ ਇਕ ਨਵਾਂ ਫਡਿੰਗ ਸਮਝੌਤਾ ਕੀਤਾ ਗਿਆ ਹੈ।

ਅਲਬਰਟਾ ਮੈਲੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਪੌਲ ਪਾਰਕਸ ਦਾ ਕਹਿਣਾ ਹੈ ਕਿ ਇਹ ਪੈਸਾ ਉਨ੍ਹਾਂ ਪ੍ਰੈਕਿਟਸ ਨੂੰ ਜਾਰੀ ਰੱਖਣ ਲਈ ਹੈ। ਪਾਰਕਸ ਅੱਜ ਪ੍ਰੀਮੀਅਰ ਡੈਨੀਅਲ ਸਮਿਥ ਅਤੇ ਸਿਹਤ ਮੰਤਰੀ ਐਡਰੀਆਨਾ ਲਾਗਰੇਂਜ ਨਾਲ ਇਕ ਪ੍ਰੈਸ ਕਾਨਫਰੈਂਸ ਨੂੰ ਸੰਬੋਧਿਤ ਕਰ ਰਹੇ ਸਨ।

ਪਾਰਕਸ ਨੇ ਕਿਹਾ ਕਿ ਐਲਬਰਟਾ ਦਾ ਬਿਲਿੰਗ ਸਿਸਟਮ ਫੈਮਲੀ ਡਾਕਟਰਾਂ ਲਈ ਆਫ਼ਿਸ ਅਤੇ ਪ੍ਰਸ਼ਾਸਨਿਕ ਲਾਗਤ ਨੂੰ ਪੂਰਾ ਨਹੀਂ ਕਰ ਸਕਿਆ। ਮਹਿੰਗਾਈ ਕਾਰਨ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਗਈ ਹੈ, ਜਿਸ ਕਾਰਨ ਕਈ ਲੋਕ ਇਹ ਫੈਸਲਾ ਕਰਨ ਲਈ ਮਜਬੂਰ ਹਨ ਕਿ ਉਨ੍ਹਾਂ ਨੂੰ ਜਨਰਲ ਪ੍ਰੈਕਟਿਸ ਵਿਚ ਰਹਿਣਾ ਚਾਹੀਦਾ ਹੈ ਜਾਂ ਕਿਸੇ ਸਪੈਸ਼ਲਿਟੀ ਵਿਚ ਜਾਣਾ ਚਾਹੀਦਾ ਹੈ।

ਪਾਰਕਸ ਅਤੇ ਲਾਗਰੇਂਜ ਦਾ ਕਹਿਣਾ ਸੀ ਕਿ ਉਹ ਅਜੇ ਵੀ ਇਸ ਮਾਪਦੰਡ ’ਤੇ ਕੰਮ ਕਰ ਰਹੇ ਹਨ ਕਿ ਅਗਲੇ 2 ਸਾਲਾਂ ਵਿਚ $200 ਮਿਲੀਅਨ ਨੂੰ ਕਿਵੇਂ ਵੰਡਿਆ ਜਾਵੇਗਾ। ਦੂਜੇ ਪਾਸੇ ਮੈਡੀਕਲ ਐਸੋਸੀਏਸ਼ਨ ਅਤੇ ਸਰਕਾਰ ਮੌਜੂਦਾ ਫ਼ੀਸ ਫਾਰ ਸਰਵਿਸ ਮਾਡਲ ਨੂੰ ਬਦਲਣ ਲਈ ਫੰਡਿੰਗ ਸਮਝੌਤੇ ’ਤੇ ਕੰਮ ਕਰ ਰਹੀ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link