11.03C Vancouver
ADS

Nov 25, 2020 3:48 AM -

ਐਲਬਰਟਾ 'ਚ ਵਧਦੇ ਕੋਵਿਡ-19 ਮਾਮਲਿਆਂ ਵਿਚਾਲੇ ਦੂਜੀ ਵਾਰ ਪਬਲਿਕ ਹੈਲਥ ਐਮਰਜੈਂਸੀ ਐਲਾਨੀ, ਕਈ ਸਖਤ ਪਬੰਦੀਆਂ ਦਾ ਐਲਾਨ

Share On
alberta-declares-state-of-public-health-emergency-for-second-time
File - Alberta's chief medical officer of health, Dr. Deena Hinshaw says sixteen deaths were announced on Tuesday from COVID-19, and over the past two weeks 103 people died from the virus. (The Canadian Press)

ਅੱਜ ਐਲਬਰਟਾ ਦੇ ਵਿੱਚ ਕੋਵਿਡ-19 ਦੇ 1,115 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਇਸ ਦੇ ਨਾਲ ਹੀ ਐਲਬਰਟਾ 'ਚ ਪਬਲਿਕ ਹੈਲਥ ਐਮਰਜੈਂਸੀ ਐਲਾਨ ਦਿੱਤੀ ਗਈ ਹੈ।

ਐਲਬਰਟਾ 'ਚ 16 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ।

ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 492 ਹੋ ਚੁੱਕੀ ਹੈ।

ਐਲਬਰਟਾ 'ਚ ਐਕਟਿਵ ਮਾਮਲਿਆਂ ਦੀ ਗਿਣਤੀ 13,349 ਤੱਕ ਪਹੁੰਚ ਗਈ ਹੈ।

ਸੂਬੇ ਦੇ 348 ਵਾਇਰਸ ਪੀੜਤ ਹਸਪਤਾਲ 'ਚ ਹਨ, ਜਿੰਨਾ ਵਿੱਚ 66 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਪ੍ਰੀਮਿਅਰ ਜੇਸਨ ਕੈਨੀ ਨੇ ਅੱਜ ਪਬਲਿਕ ਹੈਲਥ ਐਮਰਜੈਂਸੀ ਦਾ ਐਲਾਨ ਕੀਤਾ।

ਸੂਬੇ ਦੀ ਚੀਫ਼ ਮੈਡਿਕਲ ਅਫ਼ਸਰ, ਡਾ. ਡੀਨਾ ਹਿੰਸ਼ਾ ਨੇ ਅੱਜ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬੇ 'ਚ ਬੀਤੇ ਦੋ ਹਫ਼ਤਿਆਂ 'ਚ ਹੀ 103 ਮੌਤਾਂ ਰਿਪੋਰਟ ਹੋ ਚੁੱਕੀਆਂ ਹਨ।

ਹੁਣ ਤੋਂ ਐਲਬਰਟਾ 'ਚ ਕਿਸੇ ਵੀ ਰੀਟੇਲ ਸਟੋਰ 'ਚ 25% ਤੋਂ ਵਧੇਰੇ ਕਪੈਸਟੀ ਦੀ ਇਜਾਜ਼ਤ ਨਹੀਂ ਹੋਵੇਗੀ।

ਸੂਬੇ 'ਚ ਕਿਸੇ ਵੀ ਇੰਡੋਰ ਇਕੱਠ ਲਈ ਇਜਾਜ਼ਤ ਨਹੀਂ ਹੋਵੇਗੀ।

ਐਲੀਮੈਂਟਰੀ ਸਕੂਲਾਂ ਨੂੰ ਐਕਸਟੈਂਡਿਡ ਵਿੰਟਰ ਬ੍ਰੇਕ 'ਤੇ ਰੱਖਿਆ ਜਾਵੇਗਾ।

ਗ੍ਰੇਡ 7 ਤੋਂ 12 ਲਈ ਇਨ-ਕਲਾਸ ਲਰਨਿੰਗ ਨੂੰ ਖਤਮ ਕੀਤਾ ਜਾ ਰਿਹਾ ਹੈ।

ਕੰਮ ਦੀਆਂ ਥਾਵਾਂ 'ਤੇ ਵੀ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link