13.55C Vancouver
ADS

Jan 28, 2025 2:07 PM - The Canadian Press

ਐਲਬਰਟਾ ਦੇ ਡਾਕਟਰਾਂ ਅਤੇ ਵਿਰੋਧੀ ਧਿਰ ਨੇ ਕੋਵਿਡ ਲਈ ਪੇਸ਼ ਰਿਪੋਰਟ ਦੀ ਕੀਤੀ ਨਿੰਦਾ

Share On
alberta-doctors-criticize-provincial-covid-19-report-as-harmful-anti-science
The $2-million report calls for the government to halt COVID-19 vaccines without the full disclosure of risks and to end their use for healthy children and teens.

ਐਲਬਰਟਾ ਦੇ ਡਾਕਟਰਾਂ ਅਤੇ ਵਿਰੋਧੀ ਧਿਰ ਐੱਨ.ਡੀ. ਪੀ. ਨੇ ਪ੍ਰੀਮੀਅਰ ਡੈਨੀਅਲ ਸਮਿਥ ਵਲੋਂ ਤਿਆਰ ਕੀਤੇ ਪੈਨਲ ਦੀ ਰਿਪੋਰਟ ਨੂੰ ਲੈ ਕੇ ਚਿੰਤਾ ਜਤਾਈ ਹੈ, ਜਿਸ ਨੇ ਕੋਵਿਡ-19 ਦੇ ਟੀਕਿਆਂ ਨੂੰ ਗੈਰ-ਜ਼ਰੂਰੀ ਦੱਸਿਆ ਹੈ।

ਐਲਬਰਟਾ ਮੈਡੀਕਲ ਐਸੋਸੀਏਸ਼ਨ ਦੀ ਹੈੱਡ ਡਾ. ਸ਼ੈਲੀ ਡੱਗਨ ਨੇ ਕਿਹਾ ਕਿ ਰਿਪੋਰਟ ਇਹ ਦੱਸ ਰਹੀ ਹੈ ਕਿ ਲੋਕਾਂ ਦੀ ਸਿਹਤ ਨੂੰ ਬਚਾਉਣ ਲਈ ਜੋ ਵੀ ਪ੍ਰਬੰਧ ਕੀਤੇ ਗਏ ਸਨ, ਗੈਰ-ਜ਼ਰੂਰੀ ਸਨ। ਇਸ ਤਰ੍ਹਾਂ ਲੋਕਾਂ ਦਾ ਮੈਡੀਕਲ ਇਲ਼ਾਜ ਤੋਂ ਭਰੋਸਾ ਉੱਠ ਜਾਵੇਗਾ। ਉਨ੍ਹਾਂ ਕਿਹਾ ਕਿ ਸਪੱਸ਼ਟ ਰੂਪ ਵਿਚ ਇਹ ਰਿਪੋਰਟ ਸਾਇੰਸ ਵਿਰੋਧੀ ਅਤੇ ਸਬੂਤਾਂ ਦੀ ਵਿਰੋਧੀ ਹੈ। ਇਸ ਰਿਪੋਰਟ ਨਾਲ ਲੋਕਾਂ ਨੂੰ ਗਲਤ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤਰ੍ਹਾਂ ਇੰਟਰਨੈਸ਼ਨਲ ਵਿਗਿਆਨਕ ਸਾਂਝ ਨੂੰ ਗਲਤ ਠਹਿਰਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ $2-million ਦੇ ਖਰਚ ਨਾਲ ਜੋ ਇਹ ਰਿਪੋਰਟ ਤਿਆਰ ਕੀਤੀ ਗਈ ਹੈ, ਇਸ ਫੰਡ ਨਾਲ ਤਾਂ ਕਈ ਹਸਪਤਾਲਾਂ ਨੂੰ ਬੈੱਡ ਅਤੇ ਹੋਰ ਮੈਡੀਕਲ ਸਮਾਨ ਮੁਹੱਈਆ ਕਰਵਾਇਆ ਜਾ ਸਕਦਾ ਸੀ। ਦੱਸ ਦੇਈਏ ਕਿ ਪ੍ਰੀਮੀਅਰ ਸਮਿਥ ਨੇ 2022 ਵਿਚ ਲੀਡਰਸ਼ਿਪ ਵੋਟ ਜਿੱਤਣ ਮਗਰੋਂ ਵਾਅਦਾ ਕੀਤਾ ਸੀ ਕਿ ਉਹ ਕੋਰੋਨਾ ਦੌਰਾਨ ਵਰਤੇ ਗਏ ਵੈਕਸੀਨ ਨੂੰ ਜ਼ਰੂਰੀ ਕਰਨ ਵਰਗੇ ਸਖਤ ਨਿਯਮਾਂ ਦੀ ਜਾਂਚ ਕਰਵਾਉਣਗੇ। ਇਸੇ ਲਈ ਇਹ ਜਾਂਚ ਕਰਵਾਈ ਗਈ ਹੈ ਅਤੇ ਸਰਕਾਰ ਨੂੰ ਵਿਰੋਧੀ ਧਿਰ ਅਤੇ ਡਾਕਟਰਾਂ ਨੇ ਘੇਰਿਆ ਹੈ। 269 ਪੰਨਿਆਂ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸਰਕਾਰ ਬੱਚਿਆਂ ਅਤੇ ਟੀਨਏਜਰਜ਼ ਨੂੰ ਇਹ ਟੀਕੇ ਲਗਵਾਉਣ ਲਈ ਮਜਬੂਰ ਨਾ ਕਰੇ ਕਿਉਂਕਿ ਇਹ ਸਿਹਤ ਲਈ ਖਤਰਨਾਕ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link