13.82C Vancouver
ADS

Feb 2, 2026 5:18 PM - Connect Newsroom - Jasmine Singh with files from The Canadian Press

ਐਲਬਰਟਾ ਸਰਕਾਰ ਨੇ ਹਾਈਬ੍ਰਿਡ ਵਰਕ ਯੋਜਨਾ ਕੀਤੀ ਖਤਮ ,ਹਜ਼ਾਰਾਂ ਕਰਮਚਾਰੀ ਦਫ਼ਤਰ ਵਾਪਸ

Share On
alberta-ends-hybrid-work-program-thousands-of-public-servants-return-to-offices
The hybrid option officially concluded on Sunday, affecting more than 12,000 provincial workers who had been splitting their time between home and office. (Photo: The Canadian Press)

ਐਲਬਰਟਾ ਸਰਕਾਰ ਨੇ ਆਪਣੇ ਹਜ਼ਾਰਾਂ ਕਰਮਚਾਰੀਆਂ ਲਈ ਹਾਈਬ੍ਰਿਡ ਵਰਕ ਪਲਾਨ ਨੂੰ ਅਧਿਕਾਰਤ ਤੌਰ 'ਤੇ ਖਤਮ ਕਰ ਦਿੱਤਾ ਹੈ। ਅੱਜ ਤੋਂ ਸਾਰੇ ਸਰਕਾਰੀ ਮੁਲਾਜ਼ਮਾਂ ਲਈ ਹਫ਼ਤੇ ਦੇ ਪੰਜੇ ਦਿਨ ਦਫ਼ਤਰ ਆ ਕੇ ਕੰਮ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ।ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੀਆਂ ਚਰਚਾਵਾਂ ਤੋਂ ਬਾਅਦ, ਪ੍ਰੀਮੀਅਰ ਡੈਨੀਅਲ ਸਮਿਥ ਦੀ ਸਰਕਾਰ ਨੇ ਇਸ ਨਵੀਂ ਨੀਤੀ ਨੂੰ ਲਾਗੂ ਕੀਤਾ ਹੈ।

ਲਗਭਗ 28,000 ਤੋਂ ਵੱਧ ਸਿਵਲ ਸਰਵਿਸ ਮੁਲਾਜ਼ਮ ਹੁਣ ਦਫ਼ਤਰਾਂ ਵਿੱਚ ਵਾਪਸ ਪਰਤ ਰਹੇ ਹਨ।ਸਰਕਾਰ ਦਾ ਮੰਨਣਾ ਹੈ ਕਿ ਦਫ਼ਤਰਾਂ ਵਿੱਚ ਵਾਪਸੀ ਨਾਲ ਜਨਤਕ ਸੇਵਾਵਾਂ ਵਿੱਚ ਸੁਧਾਰ ਹੋਵੇਗਾ, ਕਰਮਚਾਰੀਆਂ ਵਿਚਕਾਰ ਸਹਿਯੋਗ ਵਧੇਗਾ ਅਤੇ ਸ਼ਹਿਰਾਂ ਦੇ ਡਾਊਨਟਾਊਨ ਇਲਾਕਿਆਂ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ।ਕੋਵਿਡ-19 ਦੌਰਾਨ ਸ਼ੁਰੂ ਹੋਇਆ ਘਰੋਂ ਕੰਮ ਕਰਨ ਦਾ ਸਿਲਸਿਲਾ ਹੁਣ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ।ਇਸ ਫੈਸਲੇ ਦਾ ਵਿਰੋਧ ਵੀ ਦੇਖਣ ਨੂੰ ਮਿਲ ਰਿਹਾ ਹੈ।

ਐਲਬਰਟਾ ਯੂਨੀਅਨ ਔਫ ਪ੍ਰੋਵਿੰਸ਼ੀਅਲ ਇੰਪਲਾਇਜ਼ (AUPE) ਨੇ ਸਰਕਾਰ ਦੇ ਇਸ ਕਦਮ 'ਤੇ ਚਿੰਤਾ ਪ੍ਰਗਟਾਈ ਹੈ।ਯੂਨੀਅਨ ਦਾ ਕਹਿਣਾ ਹੈ ਕਿ ਅਚਾਨਕ ਹਜ਼ਾਰਾਂ ਲੋਕਾਂ ਦੀ ਵਾਪਸੀ ਨਾਲ ਦਫ਼ਤਰਾਂ ਵਿੱਚ ਬੈਠਣ ਦੀ ਜਗ੍ਹਾ ਅਤੇ ਪਾਰਕਿੰਗ ਦੀ ਸਮੱਸਿਆ ਪੈਦਾ ਹੋ ਸਕਦੀ ਹੈ।ਕਈ ਕਰਮਚਾਰੀਆਂ ਦਾ ਮੰਨਣਾ ਹੈ ਕਿ ਹਾਈਬ੍ਰਿਡ ਮਾਡਲ ਨਾਲ ਵਰਕ ਲਾਈਫ ਬੈਲੇਂਸ ਸੀ ਅਤੇ ਉਹ ਘਰੋਂ ਵੀ ਓਨੇ ਹੀ ਪ੍ਰਭਾਵਸ਼ਾਲੀ ਸਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link