12.86C Vancouver
ADS

Nov 2, 2023 6:32 PM - The Canadian Press

ਅਲਬਰਟਾ ਸਰਕਾਰ ਵੱਲੋਂ ਹੈਲਥ ਕੇਅਰ ਲਈ $41.9 B ਖਰਚੇ ਜਾਣ ਦੀ ਉਮੀਦ

Share On
alberta-government-expected-to-spend-41-9-b-on-health-care
Alberta trails Ontario, Quebec and British Columbia in projected spending for 2022.

ਅਲਬਰਟਾ ਸਰਕਾਰ ਵਲੋਂ ਇਸ ਸਾਲ ਹੈਲਥ ਕੇਅਰ ਲਈ $41.9 billion ਖਰਚੇ ਜਾਣ ਦੀ ਉਮੀਦ ਹੈ।

ਇਹ ਜਾਣਕਾਰੀ ਕੈਨੇਡੀਅਨ ਇੰਸਟੀਚਿਊਟ ਫਾਰ ਹੈਲਥ ਇਨਫਰਮੇਸ਼ਨ ਨੇ ਆਪਣੀ ਲੇਟਸ ਟਰਾਸ਼ਟਰੀ ਸਿਹਤ ਖਰਚੇ ਦੀ ਰਿਪੋਰਟ ਵਿਚ ਦਿੱਤੀ ਹੈ।

ਸੂਬੇ ਨੇ 2022 ਵਿੱਚ ਸਿਹਤ ਸੰਭਾਲ ਲਈ $40 billion ਖਰਚ ਕੀਤੇ ਸਨ ਅਤੇ ਇਸ ਵਾਰ ਇਸ ਵਿੱਚ 4.6 ਫੀਸਦੀ ਦਾ ਵਾਧਾ ਹੋ ਰਿਹਾ ਹੈ ਯਾਨੀ ਸਰਕਾਰ ਪ੍ਰਤੀ ਵਿਅਕਤੀ ਲਗਭਗ $9,000 ਖ਼ਰਚ ਕਰ ਰਹੀ ਹੈ।

ਰਿਪੋਰਟ ਮੁਤਾਬਕ ਅਲਬਰਟਾ ਹੈਲਥ ਕੇਅਰ ਖਰਚ ਵਿੱਚ ਸਿਰਫ ਓਨਟੇਰਿਓ, ਕਿਊਬੈਕ ਅਤੇ ਬ੍ਰਿਟਿਸ਼ ਕੋਲੰਬੀਆ ਤੋਂ ਪਿੱਛੇ ਹੈ।

ਅਲਬਰਟਾ ਦੇ ਗੁਆਂਢੀ ਸੂਬੇ ਬ੍ਰਿਟਿਸ਼ ਕੋਲੰਬੀਆ ਵਲੋਂ ਇਸ ਸਾਲ ਹੈਲਥ ਕੇਅਰ ਲਈ $49.3 billion ਖ਼ਰਚ ਕੀਤੇ ਜਾਣ ਦਾ ਅਨੁਮਾਨ ਹੈ।

ਰਿਪੋਰਟ ਮੁਤਾਬਕ ਨੈਸ਼ਨਲ ਲੈਵਲ 'ਤੇ ਕੈਨੇਡਾ ਇਸ ਸਾਲ ਹੈਲਥ ਕੇਅਰ ਲਈ $344 billion ਖਰਚ ਕਰਨ ਦੀ ਰਾਹ 'ਤੇ ਹੈ ਜਿਸ ਤੋਂ ਭਾਵ ਪ੍ਰਤੀ ਕੈਨੇਡੀਅਨ $8,740 ਖਰਚੇ ਜਾਣੇ ਹਨ ਜੋ ਪਿਛਲੇ ਸਾਲ ਨਾਲੋਂ 2.8 ਫੀਸਦੀ ਵਧੇਰੇ ਹੈ।

ਨੈਸ਼ਨਲ ਲੈਵਲ 'ਤੇ ਕੁੱਲ ਖਰਚ ਵਿੱਚ ਸੂਬਿਆਂ ਦਾ ਯੋਗਦਾਨ ਲਗਭਗ $225 billion ਦਾ ਹੈ, ਜਿਨ੍ਹਾਂ ਦੀ ਵਰਤੋਂ ਹਸਪਤਾਲਾਂ ਵਿੱਚ ਸਟਾਫ ਦੀ ਕਮੀ ਨਾਲ ਨਜਿੱਠਣ ਅਤੇ ਹੋਰ ਸਿਹਤ ਖਰਚ ਵਿੱਚ ਵਰਤੇ ਜਾਣ ਦੀ ਉਮੀਦ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link