14.63C Vancouver
ADS

Nov 8, 2024 4:32 PM - The Canadian Press

ਐਲਬਰਟਾ ਸਰਕਾਰ ਨੇ ਐਲਬਰਟਾ ਇਨਵੈਸਟਮੈਂਟ ਮੈਨੇਜਮੈਂਟ ਕਾਰਪੋਰੇਸ਼ਨ ਬੋਰਡ ਨੂੰ ਕੀਤਾ ਖ਼ਤਮ

Share On
alberta-government-fires-aimco-board-citing-rising-costs-and-poor-performance
Horner says the decision takes effect immediately and he will be sole director and chair for AIMCo until a new chair is appointed within 30 days, with a new board established after that.

ਐਲਬਰਟਾ ਸਰਕਾਰ ਨੇ ਐਲਬਰਟਾ ਇਨਵੈਸਟਮੈਂਟ ਮੈਨੇਜਮੈਂਟ ਕਾਰਪੋਰੇਸ਼ਨ ਬੋਰਡ ਨੂੰ ਖਤਮ ਕਰ ਦਿੱਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਵਲੋਂ ਬਹੁਤ ਘਟੀਆ ਕੰਮ ਕੀਤਾ ਜਾ ਰਿਹਾ ਸੀ ਅਤੇ ਇਸ ਦਾ ਖਰਚਾ ਬਹੁਤ ਜ਼ਿਆਦਾ ਸੀ। ਇਹ ਇਕ ਕ੍ਰਾਊਨ ਕਾਰਪੋਰੇਸ਼ਨ ਸੀ ਜੋ ਕਿ ਸੂਬੇ ਲਈ ਪੈਨਸ਼ਨ ਅਤੇ ਫੰਡ ਦੇਖਦਾ ਸੀ ਅਤੇ $160 ਬਿਲੀਅਨ ਤੋਂ ਵੱਧ ਦੀ ਸੰਪਤੀ ਦਾ ਪ੍ਰਬੰਧ ਕਰਦਾ ਸੀ। ਬੋਰਡ ਨੂੰ ਉਸੇ ਸਮੇਂ ਖਤਮ ਕਰ ਦਿੱਤਾ ਗਿਆ ਅਤੇ ਵਿੱਤ ਮੰਤਰੀ ਨੈਟ ਹਾਰਨਰ ਹੀ ਇਸ ਦੇ ਇਕੱਲੇ ਡਾਇਰੈਕਟਰ ਅਤੇ ਚੇਅਰ ਪਰਸਨ ਹਨ। ਅਗਲੇ ਇਕ ਮਹੀਨੇ ਦੌਰਾਨ ਨਵੇਂ ਚੇਅਰਮੈਨ ਦੀ ਨਿਯੁਕਤੀ ਕੀਤੀ ਜਾ ਸਕਦੀ ਹੈ।

ਇਸ ਦੇ ਪੈਨਸ਼ਨ ਫੰਡ ਮੈਨੇਜਰ ਅਤੇ ਹੋਰ ਤਿੰਨ ਸੀਨੀਅਰ ਕਾਰਜਕਾਰੀਆਂ ਨੂੰ ਵੀ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਹ 2011 ਤੋਂ ਇਸ ਨਾਲ ਜੁੜੇ ਸਨ।

ਸੂਬੇ ਦੇ ਕਹਿਣਾ ਹੈ ਕਿ 2019 ਤੋਂ 2023 ਦਰਮਿਆਨ AIMCo ਦੀ ਥਰਡ ਪਾਰਟੀ ਮੈਨੇਜਮੈਂਟ ਫੀਸ 96 ਫੀਸਦੀ ਵੱਧ ਗਈ ਸੀ, ਇਸ ਦੇ ਕਰਮਚਾਰੀ ਵਿਚ 29 ਫੀਸਦੀ ਦਾ ਵਾਧਾ ਕੀਤਾ ਗਿਆ ਸੀ ਅਤੇ ਤਨਖਾਹ ਤੇ ਲਾਭ 71 ਫੀਸਦੀ ਵਧਾਏ ਗਏ ਸਨ। AIMCo ਦੀ ਤਾਜ਼ਾ ਸਲਾਨਾ ਰਿਪੋਰਟ ਮੁਤਾਬਕ ਇਸ ਦੇ ਐਡਮਿੰਟਨ, ਕੈਲਗਰੀ, ਟੋਰਾਂਟੋ, ਲਕਸਮਬਰਗ ਅਤੇਲੰਡਨ, ਯੂ.ਕੇ. ਵਿਚ 600 ਕਰਮਚਾਰੀ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link