14.7C Vancouver
ADS

Jan 15, 2026 7:03 PM - Connect Newsroom - Ramandeep Kaur with files from The Canadian Press

ਐਲਬਰਟਾ ਸਰਕਾਰ ਨੇ ਕੈਲਗਰੀ ਵਿਚ ਵਾਰ-ਵਾਰ ਪਾਈਪਾਂ ਫਟਣ ਦੀਆਂ ਘਟਨਾਵਾਂ ਤੋਂ ਬਾਅਦ ਸਖ਼ਤ ਕਾਰਵਾਈ ਕੀਤੀ ਸ਼ੁਰੂ

Share On
alberta-government-launches-review-of-calgary-water-main-breaks-requests-city-records
Workers inspect a Calgary water main near the site of a recent rupture. (Photo: The Canadian Press)

ਐਲਬਰਟਾ ਸਰਕਾਰ ਨੇ ਕੈਲਗਰੀ ਵਿਚ ਵਾਰ-ਵਾਰ ਪਾਈਪਾਂ ਫਟਣ ਦੀਆਂ ਘਟਨਾਵਾਂ ਤੋਂ ਬਾਅਦ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਬਾ ਸਰਕਾਰ ਨੇ ਸਿਟੀ ਦੇ ਪਾਣੀ ਸਪਲਾਈ ਸਿਸਟਮ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ ਅਤੇ ਪਿਛਲੇ 20 ਸਾਲਾਂ ਦਾ ਪੂਰਾ ਰਿਕਾਰਡ ਮੰਗਿਆ ਹੈ। ਨਗਰਪਾਲਿਕਾ ਮਾਮਲੇ ਦੇ ਮੰਤਰੀ ਡਾਨ ਵਿਲੀਅਮਜ਼ ਨੇ ਬੁੱਧਵਾਰ ਨੂੰ ਇਕ ਪੱਤਰ ਜਾਰੀ ਕਰਦਿਆਂ ਕੈਲਗਰੀ ਨੂੰ 2004 ਤੋਂ ਲੈ ਕੇ ਹੁਣ ਤੱਕ ਦੇ ਸਾਰੇ ਕੌਂਸਲ ਰਿਕਾਰਡ, ਗੁਪਤ ਮੀਟਿੰਗਾਂ ਦੇ ਵੇਰਵੇ ਅਤੇ ਰਿਸਕ ਮੈਨੇਜਮੈਂਟ ਰਿਪੋਰਟਾਂ 27 ਜਨਵਰੀ ਤੱਕ ਸੌਂਪਣ ਦੇ ਹੁਕਮ ਦਿੱਤੇ ਹਨ।

ਮੰਤਰੀ ਨੇ ਕਿਹਾ ਕਿ ਕੈਲਗਰੀ ਦੇ 1.6 ਮਿਲੀਅਨ ਲੋਕਾਂ ਨੂੰ ਸੁਰੱਖਿਅਤ ਪਾਣੀ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਚਿੰਤਾ ਜਤਾਈ ਕਿ ਵਾਰ-ਵਾਰ ਪਾਈਪਾਂ ਫਟਣ ਕਾਰਨ ਲੋਕਾਂ ਦਾ ਸਿਸਟਮ ਤੋਂ ਭਰੋਸਾ ਉੱਠ ਰਿਹਾ ਹੈ।ਕੈਲਗਰੀ ਦੇ ਮੇਅਰ ਜੇਰੋਮੀ ਫਾਰਕਸ ਨੇ ਕਿਹਾ ਕਿ ਉਹ ਸੂਬਾ ਸਰਕਾਰ ਨਾਲ ਪੂਰਾ ਸਹਿਯੋਗ ਕਰਨਗੇ ਅਤੇ ਪਾਰਦਰਸ਼ਤਾ ਲਈ ਹਰ ਜ਼ਰੂਰੀ ਦਸਤਾਵੇਜ਼ ਮੁਹੱਈਆ ਕਰਵਾਉਣਗੇ।

ਬੀਅਰਸਪਾਅ ਸਾਊਥ ਫੀਡਰ ਮੇਨ ਸ਼ਹਿਰ ਦੇ 60ਫੀਸਦੀ ਹਿੱਸੇ ਨੂੰ ਪਾਣੀ ਸਪਲਾਈ ਕਰਦੀ ਹੈ। ਪਿਛਲੇ ਦੋ ਸਾਲਾਂ ਵਿਚ ਇਹ ਦੋ ਵਾਰ ਖਰਾਬ ਹੋਈ ਅਤੇ ਲੋਕਾਂ ਨੂੰ ਪਰੇਸ਼ਾਨੀ ਝੱਲਣੀ ਪਈ।ਔਫੀਸ਼ੀਅਲਜ਼ ਮੁਤਾਬਕ ਜੇਕਰ ਸਭ ਕੁਝ ਠੀਕ ਰਿਹਾ ਤਾਂ ਇਸ ਹਫਤੇ ਦੇ ਅਖੀਰ ਤੱਕ ਪਾਣੀ ਦੀਆਂ ਪਾਬੰਦੀਆਂ ਹਟਾਈਆਂ ਜਾ ਸਕਦੀਆਂ ਹਨ ਪਰ ਲੋਕਾਂ ਨੂੰ ਅਜੇ ਵੀ ਪਾਣੀ ਦੀ ਵਰਤੋਂ ਘੱਟ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link